29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਨਿਰਧਾਰਿਤ ਮਾਪਦੰਡ ਪੂਰੇ ਨਾ ਕਰਨ ਵਾਲੇ ਦੋ ਪਹੀਆ ਵਾਹਨ ਚਾਲਕਾਂ ਖ਼ਿਲਾਫ਼ ਤਲਵੰਡੀ ਸਾਬੋ ਪੁਲਿਸ ਨੇ ਆਰੰਭੀ ਵਿਸ਼ੇਸ਼ ਮੁਹਿੰਮ

ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਦੋ ਪਹੀਆ ਵਾਹਨਾਂ ਲਈ ਸਮੇਂ ਸਮੇਂ ਨਿਰਧਾਰਿਤ ਕੀਤੇ ਜਾਂਦੇ ਮਾਪਦੰਡਾਂ ਦਾ ਪਾਲਣ ਨਾ ਕਰਨ ਵਾਲੇ ਦੋ ਪਹੀਆ ਵਾਹਨ ਚਾਲਕਾਂ ਖ਼ਿਲਾਫ਼ ਤਲਵੰਡੀ ਸਾਬੋ ਪੁਲਿਸ ਨੇ ਅੱਜ ਤੋਂ ਥਾਣਾ ਮੁਖੀ ਅਮਰੀਕ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਅੱਜ ਸ਼ਹਿਰ ਦੇ ਨਾਮੀ ਨਿਸ਼ਾਨ-ਏ-ਖਾਲਸਾ ਚੌਕ ‘ਚ ਦੋ ਪਹੀਆ ਵਾਹਨਾਂ ਦੀ ਜਾਂਚ ਪੜਤਾਲ ਕਰਦਿਆਂ ਚਲਾਨ ਕੱਟਣ ਦੀ ਮੁਹਿੰਮ ਆਰੰਭਣ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਮੁਤਾਬਿਕ ਪਿਛਲੇ ਸਮੇਂ ਤੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਉਨ੍ਹਾਂ ਦੋ ਪਹੀਆ ਵਾਹਨ ਚਾਲਕਾਂ ਖ਼ਿਲਾਫ਼ ਸ਼ਿਕੰਜਾ ਕਸਿਆ ਜਾ ਰਿਹੈ ਜੋ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ‘ਤੇ ਖਰੇ ਨਹੀ ਉੱਤਰਦੇ।

Ad Position 21
No active advertisement
ਅਜੀਤ ਡੈਸਕ 30-11-2026
ਤਲਵੰਡੀ ਸਾਬੋ, 29 ਨਵੰਬਰ (ਰਣਜੀਤ ਸਿੰਘ ਰਾਜੂ)- ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਦੋ ਪਹੀਆ ਵਾਹਨਾਂ ਲਈ ਸਮੇਂ ਸਮੇਂ ਨਿਰਧਾਰਿਤ ਕੀਤੇ ਜਾਂਦੇ ਮਾਪਦੰਡਾਂ ਦਾ ਪਾਲਣ ਨਾ ਕਰਨ ਵਾਲੇ ਦੋ ਪਹੀਆ ਵਾਹਨ ਚਾਲਕਾਂ ਖ਼ਿਲਾਫ਼ ਤਲਵੰਡੀ ਸਾਬੋ ਪੁਲਿਸ ਨੇ ਅੱਜ ਤੋਂ ਥਾਣਾ ਮੁਖੀ ਅਮਰੀਕ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਅੱਜ ਸ਼ਹਿਰ ਦੇ ਨਾਮੀ ਨਿਸ਼ਾਨ-ਏ-ਖਾਲਸਾ ਚੌਕ ‘ਚ ਦੋ ਪਹੀਆ ਵਾਹਨਾਂ ਦੀ ਜਾਂਚ ਪੜਤਾਲ ਕਰਦਿਆਂ ਚਲਾਨ ਕੱਟਣ ਦੀ ਮੁਹਿੰਮ ਆਰੰਭਣ ਮੌਕੇ ਗੱਲਬਾਤ ਕਰਦਿਆਂ ਥਾਣਾ ਮੁਖੀ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਸੁਹੇਲ ਕਾਸਿਮ ਮੀਰ ਦੇ ਨਿਰਦੇਸ਼ਾਂ ਮੁਤਾਬਿਕ ਪਿਛਲੇ ਸਮੇਂ ਤੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਹੁਣ ਉਨ੍ਹਾਂ ਦੋ ਪਹੀਆ ਵਾਹਨ ਚਾਲਕਾਂ ਖ਼ਿਲਾਫ਼ ਸ਼ਿਕੰਜਾ ਕਸਿਆ ਜਾ ਰਿਹੈ ਜੋ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾਂ ‘ਤੇ ਖਰੇ ਨਹੀ ਉੱਤਰਦੇ। ਉਨ੍ਹਾਂ ਦੱਸਿਆ ਕਿ ਕੁਝ ਦੋ ਪਹੀਆ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਤੇ ਕੁਝ ਨੂੰ ਪਹਿਲੀ ਵਾਰ ਦੀ ਚਿਤਾਵਨੀ ਦੇ ਕੇ ਛੱਡਿਆ ਗਿਐ। ਉਨ੍ਹਾਂ ਨੇ ਦੋ ਪਹੀਆ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਦੋ ਪਹੀਆ ਵਾਹਨਾਂ ਦੀਆਂ ਨੰਬਰ ਪਲੇਟਾਂ ਸੁਰੱਖਿਅਤ ਰੱਖਣ, ਵਾਹਨਾਂ ਦੇ ਦਸਤਾਵੇਜ਼ ਮੁਕੰਮਲ ਕਰਵਾ ਕੇ ਰੱਖਣ, ਵਾਹਨ ਚਲਾਉਣ ਸਮੇਂ ਮੋਬਾਈਲ ਫ਼ੋਨ ਦਾ ਇਸਤੇਮਾਲ ਨਾ ਕਰਨ, ਮੋਟਰਸਾਈਕਲ/ ਸਕੂਟਰ ਤੇ ਦੋ ਤੋਂ ਵੱਧ ਵਿਅਕਤੀ ਸਵਾਰ ਨਾ ਹੋਣ ਅਤੇ ਜੋ ਦਸਤਾਰ ਨਹੀ ਬੰਨਦੇ ਉਹ ਵਿਅਕਤੀ ਵਾਹਨ ਚਲਾਉਣ ਸਮੇਂ ਹੈਲਮਟ ਦਾ ਜ਼ਰੂਰ ਉਪਯੋਗ ਕਰਨ। ਉਨ੍ਹਾਂ ਚਿਤਾਵਨੀ ਵੀ ਦਿੱਤੀ ਕਿ ਆਉਣ ਵਾਲੇ ਦਿਨਾਂ ‘ਚ ਮੁਹਿੰਮ ਤੇਜ਼ ਕਰਕੇ ਇਨ੍ਹਾਂ ਨਿਯਮਾਂ ਦਾ ਪਾਲਣ ਨਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ‘ਚ ਲਿਆਵਾਂਗੇ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਾ ਕਾਰਜ ਪੜ੍ਹਾਉਣ ਤੱਕ ਸੀਮਤ ਨਹੀਂ ਸਗੋਂ ਵਿਦਿਆਰਥੀਆਂ ਦੀ ਪ੍ਰਤਿਭਾ ਉਜਾਗਰ ਕਰਨਾ ਹੁੰਦੈ -ਡਾ. ਸੁਰਜੀਤ ਅਗਲੀ ਖ਼ਬਰ ਪਿੰਡ ਕੋਟੜਾ ਕਲਾਂ ਡੇਅਰੀ ਐਂਡ ਐਗਰੋ ਐਕਸਪੋ ਆਲ ਇੰਡੀਆ ਮੁਕਾਬਲਾ ਕਰਵਾਇਆ
Ad Position 24