24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ’ਚ ਮਰੀਜ਼ ਦੀ ਮੌਤ ’ਤੇ ਹੰਗਾਮਾ, ਪਰਿਵਾਰ ਨੇ ਐਂਬੂਲੈਂਸ ਨਾ ਮਿਲਣ ਦੇ ਲਾਏ ਦੋਸ਼

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਇਕ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਭਾਰੀ ਹੰਗਾਮਾ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮਰੀਜ਼ ਦੀ ਤਬੀਅਤ ਵਿਗੜਨ ਤੋਂ ਬਾਅਦ ਸਮੇਂ ਸਿਰ ਸਰਕਾਰੀ ਐਂਬੂਲੈਂਸ ਉਪਲਬਧ ਨਹੀਂ ਹੋ ਸਕੀ, ਜਿਸ ਕਾਰਨ ਉਨ੍ਹਾਂ ਨੂੰ ਨਿੱਜੀ ਵਾਹਨ ਰਾਹੀਂ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਉਣਾ ਪਿਆ।

Ad Position 21
No active advertisement
ਅਜੀਤ ਡੈਸਕ 24-08-2026
ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਚ ਇਕ ਮਰੀਜ਼ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਭਾਰੀ ਹੰਗਾਮਾ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮਰੀਜ਼ ਦੀ ਤਬੀਅਤ ਵਿਗੜਨ ਤੋਂ ਬਾਅਦ ਸਮੇਂ ਸਿਰ ਸਰਕਾਰੀ ਐਂਬੂਲੈਂਸ ਉਪਲਬਧ ਨਹੀਂ ਹੋ ਸਕੀ, ਜਿਸ ਕਾਰਨ ਉਨ੍ਹਾਂ ਨੂੰ ਨਿੱਜੀ ਵਾਹਨ ਰਾਹੀਂ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਉਣਾ ਪਿਆ। ਹਸਪਤਾਲ ਪਹੁੰਚਣ ’ਤੇ ਡਾਕਟਰਾਂ ਨੇ ਮਰੀਜ਼ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਬਠਿੰਡਾ ਰੈਫ਼ਰ ਕਰਨ ਦੀ ਸਲਾਹ ਦਿੱਤੀ, ਪਰ ਪਰਿਵਾਰ ਮੁਤਾਬਿਕ ਬਠਿੰਡਾ ਲੈ ਕੇ ਜਾਣ ਲਈ ਵੀ ਸਮੇਂ ਸਿਰ ਐਂਬੂਲੈਂਸ ਦਾ ਪ੍ਰਬੰਧ ਨਹੀਂ ਹੋ ਸਕਿਆ। ਇਸੇ ਦੌਰਾਨ ਹਸਪਤਾਲ ਵਿਚ ਹੀ ਮਰੀਜ਼ ਨੇ ਦਮ ਤੋੜ ਦਿੱਤਾ। ਮ੍ਰਿਤਕ ਦੇ ਭਤੀਜੇ ਸੁਭਾਸ਼ ਨਿਵਾਸੀ ਪਿੰਡ ਖੂਈ ਖੇੜਾ ਨੇ ਦੱਸਿਆ ਕਿ ਉਸ ਦੇ ਚਾਚਾ ਧਰਮਪਾਲ ਘਰ ’ਚ ਕੰਮ ਕਰ ਰਹੇ ਸਨ, ਜਦੋਂ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ। ਪਹਿਲਾਂ ਉਨ੍ਹਾਂ ਨੂੰ ਨੇੜਲੇ ਡਾਕਟਰ ਕੋਲ ਲਿਜਾਇਆ ਗਿਆ, ਜਿਨ੍ਹਾਂ ਨੇ ਹਸਪਤਾਲ ਲੈ ਕੇ ਜਾਣ ਦੀ ਸਲਾਹ ਦਿੱਤੀ। ਪਰਿਵਾਰ ਨੇ ਜਦੋਂ ਐਂਬੂਲੈਂਸ ਲਈ ਫ਼ੋਨ ਕੀਤਾ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਐਂਬੂਲੈਂਸ ਅਬੋਹਰ ਗਈ ਹੋਈ ਹੈ। ਸੁਭਾਸ਼ ਅਨੁਸਾਰ ਉਸ ਸਮੇਂ ਮਰੀਜ਼ ਦੇ ਸਾਹ ਚੱਲ ਰਹੇ ਸਨ, ਪਰ ਕਾਫ਼ੀ ਸਮਾਂ ਇੰਤਜ਼ਾਰ ਕਰਨ ’ਤੇ ਵੀ ਐਂਬੂਲੈਂਸ ਨਹੀਂ ਪਹੁੰਚੀ, ਜਿਸ ਤੋਂ ਬਾਅਦ ਉਹ ਨਿੱਜੀ ਵਾਹਨ ’ਚ ਮਰੀਜ਼ ਨੂੰ ਸਰਕਾਰੀ ਹਸਪਤਾਲ ਲੈ ਕੇ ਪਹੁੰਚੇ। ਪਰਿਵਾਰ ਦਾ ਆਰੋਪ ਹੈ ਕਿ ਹਸਪਤਾਲ ’ਚ ਡਾਕਟਰਾਂ ਨੇ ਮਰੀਜ਼ ਨੂੰ ਬਠਿੰਡਾ ਲਿਜਾਉਣ ਲਈ ਕਿਹਾ, ਪਰ ਉੱਥੇ ਜਾਣ ਲਈ ਵੀ ਸਰਕਾਰੀ ਐਂਬੂਲੈਂਸ ਦਾ ਸਮੇਂ ਸਿਰ ਪ੍ਰਬੰਧ ਨਹੀਂ ਹੋ ਸਕਿਆ। ਇਸੇ ਖਿੱਚੋਤਾਣ ਅਤੇ ਦੇਰੀ ਦੌਰਾਨ ਮਰੀਜ਼ ਦੀ ਮੌਤ ਹੋ ਗਈ। ਦੂਜੇ ਪਾਸੇ ਐਂਬੂਲੈਂਸ ਚਾਲਕ ਨੇ ਕਿਹਾ ਕਿ ਐਂਬੂਲੈਂਸ ਧੋਣ ਲਈ ਭੇਜੀ ਗਈ ਸੀ, ਕਿਉਂਕਿ ਅਗਲੇ ਦਿਨ 5 ਡਾਕਟਰਾਂ ਨੂੰ ਇਕ ਪ੍ਰੋਗਰਾਮ ’ਚ ਲੈ ਕੇ ਜਾਣਾ ਸੀ। ਚਾਲਕ ਅਨੁਸਾਰ ਜਦੋਂ ਉਨ੍ਹਾਂ ਦੀ ਡਿਊਟੀ ਹੁੰਦੀ ਹੈ ਤਾਂ ਇਕ ਦਿਨ ਪਹਿਲਾਂ ਪੱਤਰ ਮਿਲਣ ਤੋਂ ਬਾਅਦ ਉਹ ਲੰਬੀ ਕਾਲ ਨਹੀਂ ਚੁੱਕਦੇ, ਜਦਕਿ ਸਥਾਨਕ ਐਮਰਜੈਂਸੀ ਲਈ ਗੱਡੀ ਉਪਲਬਧ ਕਰਵਾਈ ਜਾਂਦੀ ਹੈ। ਉੱਧਰ ਫ਼ਾਜ਼ਿਲਕਾ ਸਰਕਾਰੀ ਹਸਪਤਾਲ ਦੇ ਐੱਸ.ਐੱਮ.ਓ.ਦਾ ਚਾਰਜ ਸੰਭਾਲ ਰਹੇ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆ ਗਿਆ ਹੈ ਅਤੇ ਇਸ ਦੀ ਜਾਂਚ ਕਰਵਾਈ ਜਾ ਰਹੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਾਂਚ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਦੈੜ ਪੀਰ ਜੀ ਦੀ ਯਾਦ ’ਚ ਸਾਲਾਨਾ ਮੇਲਾ 6 ਤੇ 7 ਸਤੰਬਰ ਨੂੰ ਅਗਲੀ ਖ਼ਬਰ ਕਿਲਕਾਰੀ ਇੰਟਰਨੈਸ਼ਨਲ ਸਕੂਲ ਵਿਚ ਜੂਡੋ ਕੋਚਿੰਗ ਸੈਂਟਰ ਦੀ ਹੋਈ ਸ਼ੁਰੂਆਤ
Ad Position 24