23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਡਾ. ਤਨਵੀਰ ਮਲਿਕ ਦਾ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਕੀਤਾ ਸਨਮਾਨ

ਜਲਾਲਾਬਾਦ, 23 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਤਨਵੀਰ ਮਲਿਕ ਨੂੰ ਮੁਸਲਿਮ ਭਾਈਚਾਰੇ ਦਾ ਪ੍ਰਧਾਨ ਬਣਾਉਣ ’ਤੇ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 24-08-2026
ਜਲਾਲਾਬਾਦ, 23 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ.ਤਨਵੀਰ ਮਲਿਕ ਨੂੰ ਮੁਸਲਿਮ ਭਾਈਚਾਰੇ ਦਾ ਪ੍ਰਧਾਨ ਬਣਾਉਣ ’ਤੇ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਬੀਤੀ ਰਾਤ ਵੀ ਸ਼ਹਿਰ ਦੇ ਪਤਵੰਤਿਆਂ ਵਲੋਂ ਉਨ੍ਹਾਂ ਨੂੰ ਮਿਲ ਕੇ ਹਾਰ ਪਾ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਸ਼ਹਿਰ ਦੇ ਪਤਵੰਤਿਆਂ ਵਿਚ ਮਨਪ੍ਰੀਤ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸਤਨਾਮ ਸਿੰਘ ਥਿੰਦ, ਪ੍ਰਧਾਨ ਮਨੁੱਖਤਾ ਦੀ ਸੇਵਾ ਸਰਬੱਤ ਦਾ ਭਲਾ ਸੰਸਥਾ, ਕੁਲਦੀਪ ਸਿੰਘ, ਬਲਜੀਤ ਕਪੂਰ, ਅਮਨ ਕੁਮਾਰ, ਬਲਕਰਨ ਸਿੰਘ ਮਦਾਨ, ਜ਼ਿਲ੍ਹਾ ਮੀਤ ਪ੍ਰਧਾਨ ਦੋਧੀ ਯੂਨੀਅਨ, ਤਜਿੰਦਰ ਸਿੰਘ ਖ਼ਾਲਸਾ ਅਤੇ ਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਆਏ ਹੋਏ ਪਤਵੰਤਿਆਂ ਦਾ ਡਾ.ਤਨਵੀਰ ਮਲਿਕ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਸੰਧੂ ਅਤੇ ਸਤਨਾਮ ਸਿੰਘ ਥਿੰਦ ਨੇ ਕਿਹਾ ਕਿ ਡਾਕਟਰ ਤਨਵੀਰ ਮਲਿਕ ਜਲਾਲਾਬਾਦ ਵਿਚ ਮੁਸਲਿਮ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ ਅਤੇ ਸ਼ਹਿਰ ਦੇ ਹਰ ਦੁੱਖ ਸੁੱਖ ਵਿਚ ਲੋਕਾਂ ਦਾ ਸਾਥ ਦਿੰਦੇ ਹਨ। ਉਹ ਇਕ ਚੰਗੇ ਕਿਰਦਾਰ ਵਾਲੇ ਇਨਸਾਨ ਹਨ ਅਤੇ ਲੋਕਾਂ ਵਿਚ ਹਰਮਨ ਪਿਆਰੇ ਹਨ।
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜੰਡਵਾਲਾ ਮੀਰਾ ਸਾਂਗਲਾ ਤੋਂ 3 ਬੱਸਾਂ ਕੀਤੀਆਂ ਰਵਾਨਾ ਅਗਲੀ ਖ਼ਬਰ ਗੁਰੂਹਰਸਹਾਏ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਰਜੀਤ ਸਿੰਘ ਭੁੱਲਰ
Ad Position 24