19 ਵੇਂ ਰਾਏ ਸਿੱਖ ਸਾਲਾਨਾ ਇਜਲਾਸ ਸੰਬੰਧੀ ਪਿੰਡ ਬੂਲਾ ਰਾਏ ਉਤਾੜ ਵਿਖੇ ਹੋਈ ਮੀਟਿੰਗ
30 ਅਗਸਤ ਨੂੰ ਹੋਣ ਵਾਲੇ ਇਜਲਾਸ ਦੀਆਂ ਤਿਆਰੀਆਂ ਸੰਬੰਧੀ ਕੀਤੀ ਵਿਚਾਰ-ਚਰਚਾ
ਗੋਲੂ ਕਾ ਮੋੜ, 23 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-19ਵੇਂ ਰਾਏ ਸਿੱਖ ਸਾਲਾਨਾ ਇਜਲਾਸ ਦੀਆਂ ਤਿਆਰੀਆਂ ਸਬੰਧੀ ਪਿੰਡ ਬੂਲਾ ਰਾਏ ਉਤਾੜ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਇਜਲਾਸ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਗੋਲੂ ਕਾ ਮੋੜ, 23 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)-19ਵੇਂ ਰਾਏ ਸਿੱਖ ਸਾਲਾਨਾ ਇਜਲਾਸ ਦੀਆਂ ਤਿਆਰੀਆਂ ਸਬੰਧੀ ਪਿੰਡ ਬੂਲਾ ਰਾਏ ਉਤਾੜ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਇਜਲਾਸ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਵੱਖ-ਵੱਖ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਦੱਸਿਆ ਗਿਆ ਕਿ 19 ਵਾਂ ਰਾਏ ਸਿੱਖ ਸਾਲਾਨਾ ਇਜਲਾਸ 30 ਅਗਸਤ, ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬਾਬਾ ਪੀਰ ਭਾਗਾ ਪਿੰਡ ਮੇਘਾ ਰਾਏ ਉਤਾੜ ਵਿਖੇ ਕਰਵਾਇਆ ਜਾਵੇਗਾ। ਇਜਲਾਸ ਦੌਰਾਨ ਮੁਫ਼ਤ ਮੈਡੀਕਲ ਕੈਂਪ, ਅੱਖਾਂ ਦੀ ਜਾਂਚ ਕੈਂਪ ਅਤੇ ਖੂਨਦਾਨ ਕੈਂਪ ਲਗਾਏ ਜਾਣਗੇ। ਮੈਡੀਕਲ ਕੈਂਪ ਵਿਚ ਮੁਫ਼ਤ ਟੈਸਟ ਕਰਨ ਦੇ ਨਾਲ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਸ ਦੌਰਾਨ ਅੱਖਾਂ ਦੇ ਵਿਸ਼ੇਸ਼ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਜਿਨ੍ਹਾਂ ਮਰੀਜ਼ਾਂ ਨੂੰ ਅਪਰੇਸ਼ਨ ਦੀ ਲੋੜ ਹੋਵੇਗੀ। ਇਸ ਮੌਕੇ ਜਸਬੀਰ ਸਿੰਘ ਸਰਪੰਚ ਮੋਹਣ ਕੇ ਉਤਾੜ, ਹਰਦੀਪ ਸਿੰਘ ਅਤੇ ਸਮੂਹ ਮੈਂਬਰਾਂ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਨੌਜਵਾਨਾਂ ਨੂੰ ਇਜਲਾਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਸਮਾਜ ਸੇਵਾ ਦੇ ਇਨ੍ਹਾਂ ਉਪਰਾਲਿਆਂ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।