17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗਣਤੰਤਰ ਦਿਵਸ ਦੇ ਪ੍ਰਬੰਧਾਂ ਸੰਬੰਧੀ ਕੀਤੀ ਰੀਵਿਊ ਮੀਟਿੰਗ, ਚਰਨ ਗੰਗਾ ਸਟੇਡੀਅਮ 'ਚ ਹੋਈ ਰਿਹਰਸਲ <br/>

Ad Position 21
No active advertisement
ਅਜੀਤ ਡੈਸਕ 22-01-2026
ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਕਰਨੈਲ ਸਿੰਘ)-ਗਣਤੰਤਰ ਦਿਵਸ ਸਮਾਰੋਹ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਮਨਾਇਆ ਜਾਵੇਗਾ, ਜਿਸ ਦੀ ਰਵਿਊ ਮੀਟਿੰਗ ਉਪ ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਉਨ੍ਹਾਂ ਨੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੇ ਕੰਮ ਦੀ ਪ੍ਰਗਤੀ ਬਾਰੇ ਜਾਇਜ਼ਾ ਲਿਆ ਗਿਆ | ਅੱਜ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਗਮ ਦੀ ਚਰਨ ਗੰਗਾ ਸਟੇਡੀਅਮ ਵਿਖੇ ਰਿਹਰਸਲ ਕਰਵਾਈ ਗਈ | ਇਸ ਮੌਕੇ ਐੱਨ. ਸੀ. ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ | ਉਪਰੰਤ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀ. ਟੀ. ਸ਼ੋਅ ਤੇ ਪੰਜਾਬੀ ਸਭਿਆਚਾਰ 'ਤੇ ਦੇਸ਼ ਭਗਤੀ ਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | 26 ਜਨਵਰੀ ਨੂੰ ਉਪ ਮੰਡਲ ਪੱਧਰ ਦੇ ਇਸ ਗਣਤੰਤਰ ਦਿਵਸ ਸਮਾਰੋਹ 'ਚ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਜਾਣਕਾਰੀ ਦਿੰਦੇ ਹੋਏ ਵਿਨੋਦ ਕੁਮਾਰ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਗਣਤੰਤਰ ਦਿਵਸ ਸਮਾਗਮ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਝਾਕੀਆਂ ਵਿਚ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਨੂੰ ਦਰਸਾਇਆ ਜਾਵੇਗਾ | ਉਨ੍ਹਾ ਨੇ ਦੱਸਿਆ ਕਿ 24 ਜਨਵਰੀ ਨੂੰ ਫ਼ੁਲ ਡਰੈੱਸ ਰਿਹਸਲ ਵਜੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾਵੇਗੀ | ਇਸ ਮੌਕੇ ਪਿ੍ੰ. ਸੁਖਪਾਲ ਕੌਰ ਵਾਲੀਆ, ਗੁਰਮਿੰਦਰ ਸਿੰਘ ਭੁੱਲਰ, ਰਣਜੀਤ ਸਿੰਘ ਐਨ.ਸੀ.ਸੀ ਅਫ਼ਸਰ, ਲੈਫ.ਸੰਦੀਪ ਕੁਮਾਰ, ਬਰਜਿੰਦਰ ਸਿੰਘ ਐੱਨ. ਸੀ. ਸੀ. ਅਫ਼ਸਰ, ਗੁਰਦੀਪ ਕੌਰ, ਸੰਗੀਤਾ ਗੇਰਾ, ਸਤੀਸ਼ ਕੁਮਾਰ, ਇਕਬਾਲ ਸਿੰਘ, ਬਰਜਿੰਦਰ ਸਿੰਘ, ਅਸ਼ੋਕ ਕੁਮਾਰ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਤੇ ਬਸੰਤ ਪੰਚਮੀ ਦਾ ਸਾਲਾਨਾ ਸਮਾਗਮ 25 ਨੂੰ ਅਗਲੀ ਖ਼ਬਰ ਚੰਡੀਗੜ੍ਹ 'ਚ ਜਨਗਣਨਾ–2027 ਦੀਆਂ ਤਿਆਰੀਆਂ ਨੂੰ ਲੈ ਕੇ ਪ੍ਰਸ਼ਾਸਨ ਨੇ ਫੜੀ ਰਫ਼ਤਾਰ <br/>
Ad Position 24