17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਧਾਇਕ ਚੱਢਾ ਵਲੋਂ ਪਿੰਡ ਔਲਖ ਲਈ ਨਿਕਾਸੀ ਨਾਲੇ ਦੇ ਨਿਰਮਾਣ ਵਾਸਤੇ ਗ੍ਰਾਂਟ ਜਾਰੀ <br/>

Ad Position 21
No active advertisement
ਅਜੀਤ ਡੈਸਕ 22-01-2026
ਨੂਰਪੁਰ ਬੇਦੀ, 21 ਜਨਵਰੀ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪਿੰਡ ਔਲਖ ਦੀ ਗ੍ਰਾਮ ਪੰਚਾਇਤ ਨੂੰ ਨਿਕਾਸੀ ਨਾਲੇ ਦੇ ਨਿਰਮਾਣ ਲਈ 4 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ, ਜਿਸ ਨਾਲ ਪਿੰਡ ਦੀ ਸਫ਼ਾਈ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਦੇ ਹੱਲ ਨੂੰ ਵੱਡਾ ਬਲ ਮਿਲੇਗਾ | ਗ੍ਰਾਂਟ ਰਾਸ਼ੀ ਦਾ ਅਧਿਕਾਰਕ ਪੱਤਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਬਲਾਕ ਸੰਮਤੀ ਮੈਂਬਰ ਸੁਭਾਸ਼ ਚੰਦ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ ਅਤੇ ਸੰਮਤੀ ਮੈਂਬਰ ਕੇਵਲ ਕਿ੍ਸ਼ਨ ਹੈਪੀ ਵਲੋਂ ਸਾਂਝੇ ਤੌਰ ਤੇ ਪੰਚਾਇਤ ਨੂੰ ਸੌਂਪਿਆ ਗਿਆ | ਇਸ ਮੌਕੇ ਤੇ ਦੇਸ ਰਾਜ ਸੈਣੀ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੀ ਦੂਰਦਰਸ਼ੀ ਸੋਚ ਅਤੇ ਯੋਜਨਾਬੱਧ ਕਾਰਜਸ਼ੈਲੀ ਸਦਕਾ ਹਲਕੇ ਦੀ ਨੁਹਾਰ ਲਗਾਤਾਰ ਬਦਲ ਰਹੀ ਹੈ | ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਹਰ ਪਿੰਡ ਦੀਆਂ ਅਸਲ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਨਿਕਾਸੀ ਨਾਲੇ ਦੇ ਨਿਰਮਾਣ ਨਾਲ ਵਰਖਾ ਅਤੇ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ, ਜਿਸ ਨਾਲ ਮਲੇਰੀਆ, ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਦੇ ਨਾਲ ਨਾਲ ਪਿੰਡ ਦੀ ਸਫ਼ਾਈ ਅਤੇ ਜੀਵਨ-ਮਿਆਰ ਵਿਚ ਸੁਧਾਰ ਆਵੇਗਾ | ਪੰਚਾਇਤ ਵਲੋਂ ਇਸ ਗ੍ਰਾਂਟ ਲਈ ਵਿਧਾਇਕ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਪੰਚ ਜਸਪ੍ਰੀਤ ਕੌਰ, ਪੰਚਾਇਤ ਮੈਂਬਰ ਸਰੋਜ ਰਾਣੀ, ਦਿਲਬਾਗ ਸਿੰਘ, ਉਜਾਗਰ ਸਿੰਘ, ਰਜਿੰਦਰ ਸਿੰਘ, ਹਰਜਾਪ ਸਿੰਘ, ਮਹਿੰਦਰ ਸਿੰਘ ਤੇ ਗੁਲਜਾਰਾ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਰਿੰਡਾ ਸ਼ਹਿਰ 'ਚ ਲੱਗੇ ਥਾਂ-ਥਾਂ 'ਤੇ ਕੂੜੇ ਦੇ ਢੇਰ, ਬੇਵੱਸ ਹੋਈ ਨਗਰ ਕੌਂਸਲ <br/> ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਤੇ ਬਸੰਤ ਪੰਚਮੀ ਦਾ ਸਾਲਾਨਾ ਸਮਾਗਮ 25 ਨੂੰ
Ad Position 24