17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿਧਾਨ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਲ ਪ੍ਰਧਾਨਾਂ ਦਾ ਐਲਾਨ <br/>

Ad Position 21
No active advertisement
ਅਜੀਤ ਡੈਸਕ 22-01-2026
ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ ਐਸ ਨਿੱਕੂਵਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਜ਼ਿਲ੍ਹਾ ਰੂਪਨਗਰ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ 10 ਸਰਕਲ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ | ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਹੁਦੇਦਾਰਾਂ ਦੀ ਇੱਕ ਭਰਵੀਂ ਮੀਟਿੰਗ ਦੌਰਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ ਵਲੋਂ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਨਵੇਂ ਬਣਾਏ ਸਰਕਲ ਪ੍ਰਧਾਨਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਤੋਂ ਜਥੇਦਾਰ ਰਾਮ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਅਨੰਦਪੁਰ ਸਾਹਿਬ ਦਿਹਾਤੀ ਤੋਂ ਸੁਰਿੰਦਰ ਸਿੰਘ ਮਟੋਰ, ਸ੍ਰੀ ਕੀਰਤਪੁਰ ਸਾਹਿਬ ਸ਼ਹਿਰੀ ਤੋਂ ਠੇਕੇਦਾਰ ਗੁਰਵਿੰਦਰ ਸਿੰਘ, ਸ੍ਰੀ ਕੀਰਤਪੁਰ ਸਾਹਿਬ ਦਿਹਾਤੀ ਤੋਂ ਸਰਪੰਚ ਕੁਲਵਿੰਦਰ ਸਿੰਘ ਦੇਹਣੀ, ਭਰਤਗੜ੍ਹ ਤੋਂ ਹਰਮੇਸ ਸਿੰਘ ਕਾਨੂਗੋ, ਗੰਗੂਵਾਲ ਤੋਂ ਗੁਰਦਿਆਲ ਸਿੰਘ ਸੱਧੇਵਾਲ, ਜਿੰਦਵੜੀ ਤੋਂ ਜਸਵੀਰ ਸਿੰਘ ਢੇਰ, ਗੋਹਲਣੀ ਤੋਂ ਮਾਸਟਰ ਕਮਲ ਸਿੰਘ, ਨੰਗਲ ਸ਼ਹਿਰੀ ਤੋਂ ਗੁਰਦੀਪ ਸਿੰਘ ਬਾਵਾ ਅਤੇ ਮੋਹੀਵਾਲ ਤੋਂ ਪਰਮਜੀਤ ਸਿੰਘ ਬੱਢਲ ਨੂੰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਬਾਕੀ ਰਹਿੰਦੇ ਸਰਕਲ ਪ੍ਰਧਾਨਾਂ ਅਤੇ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜਲਦੀ ਕਰ ਦਿੱਤਾ ਜਾਵੇਗਾ | ਇਸ ਮੌਕੇ ਸੀਨੀਅਰ ਅਕਾਲੀ ਆਗੂ ਜਥੇਦਾਰ ਮੋਹਣ ਸਿੰਘ ਢਾਹੇ, ਸੰਦੀਪ ਸਿੰਘ ਕਲੋਤਾ, ਸਾਬਕਾ ਮੈਨੇਜਰ ਕਰਮ ਸਿੰਘ, ਸੁੱਚਾ ਸਿੰਘ, ਜੋਗਾ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ, ਡਾ. ਰਾਮ ਆਸਰਾ ਸਿੰਘ, ਹੁਸਨ ਚੰਦ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਨਾਣਾ ਵਿਖੇ ਵਿਧਾਇਕ ਚੱਢਾ ਨੇ ਰੱਖਿਆ ਸਟੇਡੀਅਮ ਦਾ ਨੀਂਹ ਪੱਥਰ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਚਾਈਨਾ ਡੋਰ ਦੀ ਵਿਕਰੀ ਜ਼ੋਰਾਂ 'ਤੇ, ਉਲਝੀ ਔਰਤ ਗੰਭੀਰ ਜਖਮੀ <br/>
Ad Position 24