17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਹਾਂਪੁਰਖਾਂ ਨੂੰ ਸਮਰਪਿਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-01-2026
ਸ਼੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ ਐਸ ਨਿੱਕੂਵਾਲ)-ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਕਾਰਸੇਵਾ ਦੇ ਵਿਚ ਲੰਮੀਆਂ ਸੇਵਾਵਾਂ ਨਿਭਾ ਕੇ ਸੱਚਖੰਡ ਬਿਰਾਜੇ ਮਹਾਂਪੁਰਖਾਂ ਬਾਬਾ ਘਨੱਈਆ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਭਾਗ ਸਿੰਘ, ਬਾਬਾ ਲਾਭ ਸਿੰਘ, ਬਾਬਾ ਹਰਭਜਨ ਸਿੰਘ ਪਹਿਲਵਾਨ ਅਤੇ ਬਾਬਾ ਸੁੱਚਾ ਸਿੰਘ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਕਾਰਸੇਵਾ ਵਾਲੇ ਮਹਾਂ ਪੁਰਸ਼ਾਂ ਵਲੋਂ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਦੇ ਪਿ੍ੰਸੀਪਲ ਭਾਈ ਚਰਨਜੀਤ ਸਿੰਘ ਨੇ ਕਿਹਾ ਕਿ ਕਾਰ ਸੇਵਾ ਕਿੱਲਾ ਅਨੰਦਗੜ੍ਹ ਸਾਹਿਬ ਵਲੋਂ ਸਮੁੱਚੀ ਮਨੁੱਖਤਾ ਨੂੰ ਪ੍ਰਦਾਨ ਕੀਤੀਆਂ ਜਾ ਰਹਿਆਂ ਵਿਲੱਖਣ ਸੇਵਾਵਾਂ ਤੇ ਅੱਜ ਵਿਸ਼ਵ ਭਰਦੇ ਲੋਕ ਮਾਣ ਕਰ ਰਹੇ ਹਨ | ਕੌਮਾਂਤਰੀ ਪ੍ਰਸਿੱਧ ਢਾਡੀ ਗਿਆਨੀ ਸਰੂਪ ਸਿੰਘ ਕਡਿਆਣਾ ਨੇ ਸੰਤ ਬਾਬਾ ਸੇਵਾ ਸਿੰਘ ਤੋਂ ਲੈ ਕੇ ਅੱਜ ਤੱਕ ਕਾਰ ਸੇਵਾ ਵਲੋਂ ਨਿਭਾਈਆਂ ਸੇਵਾਵਾਂ ਪ੍ਰਤੀ ਜਿੱਥੇ ਉਚੇਚੀ ਜਾਣਕਾਰੀ ਪ੍ਰਦਾਨ ਕੀਤੀ | ਸਮਾਗਮ ਦੌਰਾਨ ਸੰਤ ਬਾਬਾ ਭਾਗ ਸਿੰਘ ਨਿਰਮਲ ਮੰਡਲ ਦੁਆਬਾ, ਸੰਤ ਬਾਬਾ ਬਾਲ ਊਨਾ, ਭਾਈ ਰਾਮ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਜਿੱਥੇ ਸੰਗਤਾਂ ਨਾਲ ਜਿੱਥੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ, ਉੱਥੇੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਵਲੋਂ ਪਹੁੰਚੀਆਂ ਸੰਗਤਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੰਚ ਸੰਚਾਲਕ ਦੀ ਭੂਮਿਕਾ ਕੁਲਦੀਪ ਸਿੰਘ ਨੌਰੰਗਾਬਾਦੀ ਵਲੋਂ ਨਿਭਾਈ ਗਈ | ਇਸ ਮੌਕੇ ਬਾਬਾ ਜਰਨੈਲ ਸਿੰਘ ਕਾਰਸੇਵਾ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ਼, ਬਾਬਾ ਤੀਰਥ ਸਿੰਘ, ਜਥੇਦਾਰ ਮੋਹਨ ਸਿੰਘ ਢਾਹੇ, ਬਾਬਾ ਗੁਰਚਰਨ ਸਿੰਘ ਬੇਈਹਾਰਾ, ਸੰਤ ਅਮੋਲਕਾ ਨੰਦ, ਬਾਬਾ ਸਰੂਪ ਸਿੰਘ ਡੁਮੇਵਾਲ, ਬਾਬਾ ਅਜੀਤ ਸਿੰਘ ਦੇਹਲਾਂ, ਡਾ. ਆਤਮਾ ਸਿੰਘ ਘੱਟੀਵਾਲ, ਆਤਮਾ ਸਿੰਘ ਰਾਣਾ, ਰਘਵੀਰ ਸਿੰਘ ਹਰੀਵਾਲ, ਅਮਨਦੀਪ ਸਿੰਘ, ਹਰਪਾਲ ਸਿੰਘ ਭਸ਼ੀਨ, ਲਖਵਿੰਦਰ ਸਿੰਘ ਸੈਣੀ ਮਾਜਰਾ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਸੁਖਵਿੰਦਰ ਸਿੰਘ ਵੀਰ, ਮਾ. ਅਰਜਨ ਸਿੰਘ, ਸੁਰਿੰਦਰ ਸਿੰਘ ਮਟੌਰ, ਰਾਮ ਆਸਰਾ ਸਿੰਘ, ਬਰਜਿੰਦਰ ਸਿੰਘ ਡੂਮੇਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤਗੜ੍ਹ ਡੇਰਾ ਹਰਖੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਬੁਰਜਵਾਲਾ ਤੋਂ ਸੰਗਤਾਂ ਲੰਗਰਾਂ ਦੀ ਸੇਵਾ ਲਈ 'ਗੁਰੂ ਕਾ ਲਾਹੌਰ' ਲਈ ਰਵਾਨਾ
Ad Position 24