17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਦੁਆਰਾ ਸੰਤਗੜ੍ਹ ਡੇਰਾ ਹਰਖੋਵਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 22-01-2026
ਸ੍ਰੀ ਅਨੰਦਪੁਰ ਸਾਹਿਬ, 21 ਜਨਵਰੀ (ਜੇ ਐਸ ਨਿੱਕੂਵਾਲ)-ਗੁਰਦੁਆਰਾ ਸੰਤਗੜ੍ਹ ਡੇਰਾ ਹਰਖੋਵਾਲ ਮੁਹੱਲਾ ਮਟੌਰ ਵਿਖੇ ਸੰਤ ਬਾਬਾ ਭਗਤ ਸਿੰਘ ਮਸਤ ਤੇ ਸੰਤ ਬਾਬਾ ਭਾਜਾ ਸਿੰਘ ਦੀ ਯਾਦ 'ਚ ਤਿੰਨ ਰੋਜ਼ਾ ਗੁਰਮਤਿ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਭੋਗ ਪੈਣ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪ੍ਰਤਾਪ ਸਿੰਘ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ, ਜਦੋਂਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ, ਕਥਾ ਵਾਚਕ ਭਾਈ ਹਰੀ ਸਿੰਘ, ਕਥਾ ਵਾਚਕ ਭਾਈ ਸਰਬਜੀਤ ਸਿੰਘ ਆਦਿ ਵਲੋਂ ਸੰਗਤਾਂ ਨੂੰ ਹਰਖੋਵਾਲ ਸੰਪ੍ਰਦਾ ਦੇ ਸਿੱਖ ਪੰਥ ਲਈ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ | ਅੰਤ ਵਿਚ ਸਾਰੀਆਂ ਸ਼ਖ਼ਸੀਅਤਾਂ ਦਾ ਬਾਬਾ ਭਗਵਾਨ ਸਿੰਘ ਵਲੋਂ ਧੰਨਵਾਦ ਕੀਤਾ ਗਿਆ | ਇਸ ਮੌਕੇ ਭਾਈ ਸਰਬਜੀਤ ਸਿੰਘ ਪੰਜ ਪਿਆਰਾ, ਭਾਈ ਗੁਰਮੀਤ ਸਿੰਘ, ਭਾਈ ਕਰਮਜੀਤ ਸਿੰਘ, ਬਾਬਾ ਸਤਨਾਮ ਸਿੰਘ ਮੁਖੀ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਭਾਈ ਬਖ਼ਸ਼ੀਸ਼ ਸਿੰਘ, ਭਾਈ ਰਮਨਦੀਪ ਸਿੰਘ, ਭਾਈ ਸਤਨਾਮ ਸਿੰਘ, ਸੰਤ ਬਾਬਾ ਜ਼ੋਗਿੰਦਰ ਸਿੰਘ ਲੱਲਕਲਾਂ, ਪਿ੍ੰ: ਡਾ. ਜ਼ਸਵੀਰ ਸਿੰਘ, ਮਹਿੰਦਰਪਾਲ ਸਿੰਘ, ਐਡ. ਰਵਿੰਦਰ ਸਿੰਘ, ਜ਼ੋਗਾ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਲਹੋਟੀ ਉੱਪਰਲੀ ਵਿਚ 'ਬੇਗਮਪੁਰੇ ਦੇ ਵਾਸੀ' ਕਿਤਾਬ ਸੰਬੰਧੀ ਹੋਈ ਵਿਚਾਰ ਗੋਸ਼ਠੀ <br/> ਅਗਲੀ ਖ਼ਬਰ ਮਹਾਂਪੁਰਖਾਂ ਨੂੰ ਸਮਰਪਿਤ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>
Ad Position 24