17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਮਤਾ ਦਿਵਸ ਦੌਰਾਨ ਡਾ. ਹਰਪ੍ਰੀਤ ਕੌਰ ਨੇ ਪਿੰਡ ਭੱਟੋਂ ਵਿਖੇ ਪਹੁੰਚ ਕੇ ਲਿਆ ਸਿਹਤ ਸਹੂਲਤਾਂ ਦਾ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 22-01-2026
ਨੂਰਪੁਰ ਬੇਦੀ, 21 ਜਨਵਰੀ (ਵਿੰਦਰਪਾਲ ਝਾਂਡੀਆਂ)-ਆਯੂਸ਼ਮਾਨ ਅਰੋਗਿਆ ਕੇਂਦਰ ਸਰਥਲੀ ਦੇ ਅਧੀਨ ਪੈਂਦੇ ਪਿੰਡ ਭੱਟੋਂ ਵਿਖੇ ਸਿਹਤ ਵਿਭਾਗ ਵਲੋਂ ਮਮਤਾ ਦਿਵਸ ਮਨਾਇਆ ਗਿਆ | ਇਸ ਮੌਕੇ ਸਰਕਾਰੀ ਹਸਪਤਾਲ ਸਿੰਘਪੁਰ, ਨੂਰਪੁਰ ਬੇਦੀ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਦੌਰਾ ਕਰਕੇ ਚੱਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਮੌਜੂਦ ਸਟਾਫ਼ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਮਮਤਾ ਦਿਵਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਸਬੰਧੀ ਜਾਂਚ ਕੀਤੀ ਗਈ | ਇਸੇ ਨਾਲ ਹੀ ਟੀਕਾਕਰਨ, ਪੋਸ਼ਣ, ਸਫ਼ਾਈ ਅਤੇ ਮਾਂ-ਬੱਚੇ ਦੀ ਸਿਹਤ ਨਾਲ ਜੁੜੀਆਂ ਸਰਕਾਰੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨਾਂ ਨੇ ਕਿਹਾ ਕਿ ਮਮਤਾ ਦਿਵਸ ਦਾ ਮੁੱਖ ਉਦੇਸ਼ ਮਾਂ ਅਤੇ ਬੱਚੇ ਦੀ ਸਿਹਤ ਨੂੰ ਮਜ਼ਬੂਤ ਬਣਾਉਣਾ ਹੈ, ਸਿਹਤ ਵਿਭਾਗ ਵਲੋਂ ਪਿੰਡ ਪੱਧਰ 'ਤੇ ਨਿਰੰਤਰ ਸਿਹਤ ਕੈਂਪ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਹਰ ਵਰਗ ਤੱਕ ਸਿਹਤ ਸੇਵਾਵਾਂ ਪਹੁੰਚ ਸਕਣ | ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਸਮੱਸਿਆ ਨੂੰ ਨਜ਼ਰਅੰਦਾਜ਼ ਨਾ ਕਰਨ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਪੂਰਾ ਲਾਭ ਲੈਣ | ਇਸ ਮੌਕੇ ਹੈਲਥ ਵਰਕਰ ਜਸਵਿੰਦਰ ਸਿੰਘ ਬਿੱਟੂ, ਫੀਮੇਲ ਵਰਕਰ ਅਵਤਾਰ ਕੌਰ, ਜਸਵਿੰਦਰ ਕੌਰ ਤੇ ਆਸ਼ਾ ਵਰਕਰ ਸੀਮਾ ਰਾਣੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁੱਖੇ ਮਾਜਰਾ ਕੈਟਲ ਪੌਂਡ ਵਿਖੇ ਕੈਂਪ ਦੌਰਾਨ 370 ਪਸ਼ੂਆਂ ਦੀ ਡਾਕਟਰੀ ਜਾਂਚ <br/> ਅਗਲੀ ਖ਼ਬਰ ਨਲਹੋਟੀ ਉੱਪਰਲੀ ਵਿਚ 'ਬੇਗਮਪੁਰੇ ਦੇ ਵਾਸੀ' ਕਿਤਾਬ ਸੰਬੰਧੀ ਹੋਈ ਵਿਚਾਰ ਗੋਸ਼ਠੀ <br/>
Ad Position 24