17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਧਾਇਕ ਐਡਵੋਕੇਟ ਚੱਢਾ ਨੇ ਵੇਰਕਾ, ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 22-01-2026
ਨੂਰਪੁਰ ਬੇਦੀ, 21 ਜਨਵਰੀ (ਵਿੰਦਰਪਾਲ ਝਾਂਡੀਆਂ)-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵੇਰਕਾ, ਪਸ਼ੂ ਪਾਲਣ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਲਾਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸਾਤਮਕ ਪ੍ਰੋਜੈਕਟਾਂ ਅਤੇ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਗਈ | ਇਸ ਮੌਕੇ ਵਿਧਾਇਕ ਚੱਢਾ ਨੇ ਸਮੂਹ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ 2 ਫਰਵਰੀ ਤੋਂ ਪਸ਼ੂਆਂ ਵਿਚ ਪਾਈ ਜਾਣ ਵਾਲੀ ਲੰਪੀ ਸਕਿਨ (ਧੱਫੜ) ਬਿਮਾਰੀ ਦੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਕਰੀਬ 65,100 ਪਸ਼ੂਆਂ ਨੂੰ ਟੀਕੇ ਲਗਾਏ ਜਾਣਗੇ | ਉਨ੍ਹਾਂ ਕਿਹਾ ਕਿ ਪਸ਼ੂ ਪਾਲਕ ਆਪਣੇ ਮਵੇਸ਼ੀਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਟੀਕਾਕਰਨ ਮੁਹਿੰਮ ਦਾ ਪੂਰਾ ਲਾਭ ਲੈਣ ਅਤੇ ਆਪਣੇ ਪਸ਼ੂਆਂ ਨੂੰ ਜ਼ਰੂਰ ਟੀਕੇ ਲਗਵਾਉਣ | ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਕੁਝ ਗੰਭੀਰ ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿਚ ਇੱਕ ਮੁੱਖ ਸ਼ਿਕਾਇਤ ਇਹ ਸੀ ਕਿ ਟੀਕਾਕਰਨ ਤੋਂ ਕਾਫ਼ੀ ਸਮਾਂ ਪਹਿਲਾਂ ਟੀਕਿਆਂ ਨੂੰ ਆਈਸਪੈਕ ਤੋਂ ਬਾਹਰ ਕੱਢ ਲਿਆ ਜਾਂਦਾ ਸੀ, ਜਿਸ ਕਾਰਨ ਲੰਬੇ ਸਮੇਂ ਤੱਕ ਬਰਫ ਤੋਂ ਬਾਹਰ ਰਹਿਣ ਨਾਲ ਟੀਕੇ ਆਪਣਾ ਪ੍ਰਭਾਵ ਖੋ ਬੈਠਦੇ ਸਨ | ਲੋਕਾਂ ਨੇ ਇਹ ਵੀ ਸ਼ਿਕਾਇਤ ਕੀਤੀ ਗਈ ਸੀ, ਕਿ ਟੀਕਾਕਰਨ ਦੌਰਾਨ ਇਕ ਹੀ ਸੂਈ ਨੂੰ ਕਈ ਪਸ਼ੂਆਂ 'ਤੇ ਵਰਤਿਆ ਗਿਆ, ਜੋ ਕਿ ਮਵੇਸ਼ੀਆਂ ਦੀ ਸਿਹਤ ਲਈ ਹਾਨੀਕਾਰਕ ਹੈ | ਵਿਧਾਇਕ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ, ਕਿ ਅਜਿਹੀ ਕੋਈ ਵੀ ਲਾਪਰਵਾਹੀ ਦੁਬਾਰਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜੇਕਰ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਖ਼ਿਲਾਫ਼ ਅਜਿਹੀ ਸ਼ਿਕਾਇਤ ਉਨ੍ਹਾਂ ਤੱਕ ਪਹੁੰਚਦੀ ਹੈ ਤਾਂ ਉਸ ਸਬੰਧੀ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਵਿਧਾਇਕ ਚੱਢਾ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡ ਜਾਂ ਖੇਤਰ ਵਿਚ ਕੋਈ ਅਧਿਕਾਰੀ ਜਾਂ ਕਰਮਚਾਰੀ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਉੱਚ ਅਧਿਕਾਰੀਆਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਜਾਂ ਉਨ੍ਹਾਂ ਦੀ ਟੀਮ ਤੱਕ ਪਹੁੰਚਾਈ ਜਾਵੇ, ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਰੂਪਨਗਰ ਦੀ ਪਸ਼ੂ ਲੈਬੋਰਟਰੀ ਵਿਚ ਪੈਥੋਲੋਜਿਸਟ ਡਾਕਟਰਾਂ ਨੂੰ ਲਗਾਤਾਰ ਸਮਾਂ ਦੇ ਕੇ ਵੱਧ ਤੋਂ ਵੱਧ ਟੈੱਸਟ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ | ਉਨਾ ਨੇ ਕਿਹਾ ਕਿ ਨੂਰਪੁਰ ਬੇਦੀ ਇਲਾਕਾ ਪੂਰੇ ਪੰਜਾਬ ਵਿਚ ਸਭ ਤੋਂ ਵੱਧ ਦੁੱਧ ਉਤਪਾਦਨ ਕਰਨ ਲਈ ਜਾਣਿਆ ਜਾਂਦਾ ਹੈ, ਇਸੇ ਕਾਰਨ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਪਸ਼ੂ ਪਾਲਕ ਕਿਸਾਨਾਂ ਦੀ ਹਰ ਕਿਸਮ ਦੀ ਲੋੜ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ |
ਅਸਮਾਨਪੁਰ ਵਿਖੇ ਵੇਰਕਾ ਸੈਂਟਰ ਲਈ 1 ਕਰੋੜ 25 ਲੱਖ ਰੁਪਏ ਦੀ ਮਸ਼ੀਨਰੀ ਲਈ ਟੈਂਡਰ ਜਾਰੀ
ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਉਹ ਕਈ ਵਾਰ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਚੁੱਕੇ ਹਨ ਕਿ ਅਸਮਾਨਪੁਰ ਵਿਖੇ ਸਥਾਪਿਤ ਵੇਰਕਾ ਸੈਂਟਰ 'ਤੇ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾਵੇ, ਜਿਸ ਤਹਿਤ ਹੁਣ 1 ਕਰੋੜ 25 ਲੱਖ ਰੁਪਏ ਦੀ ਆਧੁਨਿਕ ਮਸ਼ੀਨਰੀ ਲਿਆਉਣ ਲਈ ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਇਹ ਮਸ਼ੀਨਰੀ ਮੱਕੀ ਦੀ ਬਿਜਾਈ, ਪਸ਼ੂਆਂ ਲਈ ਅਚਾਰ (ਸਾਇਲੇਜ) ਤਿਆਰ ਕਰਨ ਅਤੇ ਹੋਰ ਖੇਤੀਬਾੜੀ ਸੰਬੰਧੀ ਕੰਮਾਂ ਲਈ ਵਰਤੀ ਜਾਵੇਗੀ, ਜਿਸ ਨਾਲ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਸਿੱਧਾ ਲਾਭ ਮਿਲੇਗਾ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਰੇਲਵੇ ਓਵਰਬਿ੍ਜ 'ਤੇ ਚਲਦੇ ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ <br/> ਅਗਲੀ ਖ਼ਬਰ ਸੁੱਖੇ ਮਾਜਰਾ ਕੈਟਲ ਪੌਂਡ ਵਿਖੇ ਕੈਂਪ ਦੌਰਾਨ 370 ਪਸ਼ੂਆਂ ਦੀ ਡਾਕਟਰੀ ਜਾਂਚ <br/>
Ad Position 24