17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਐੱਸ. ਸੀ. ਕਮਿਸ਼ਨ ਵਲੋਂ ਡੀ. ਡੀ. ਪੀ. ਓ. ਸੰਗਰੂਰ ਤਲਬ

Ad Position 21
No active advertisement
ਅਜੀਤ ਡੈਸਕ 22-01-2026
ਚੰਡੀਗੜ੍ਹ 21 ਜਨਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਗਰੂਰ (ਡੀ.ਡੀ.ਪੀ.ਓ.) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੂੰ ਜਗਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਵਾਸੀ ਪਿੰਡ ਬਖਤੜੀ, ਤਹਿਸੀਲ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ | ਜਿਸ ਸਬੰਧੀ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸੰਗਰੂਰ (ਡੀ.ਡੀ.ਪੀ.ਓ.) ਨੂੰ ਪੜਤਾਲ ਸਬੰਧੀ 20 ਜਨਵਰੀ, 2026 ਨੂੰ ਕਮਿਸ਼ਨ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਇਸ ਨਿਸ਼ਚਿਤ ਮਿਤੀ ਤੇ ਵਿਭਾਗ ਦਾ ਕੋਈ ਵੀ ਨੁਮਾਇੰਦਾ ਹਾਜ਼ਰ ਨਹੀਂ ਹੋਇਆ, ਇਸ ਲਈ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਨਿਸ਼ਚਿਤ ਮਿਤੀ 30-01-2026 ਨੂੰ ਜਸਵਿੰਦਰ ਸਿੰਘ ਬੱਗਾ ਡੀ.ਡੀ.ਪੀ.ਓ. ਨੂੰ ਕਮਿਸ਼ਨ ਦਫ਼ਤਰ ਵਿਖੇ ਨਿੱਜੀ ਪੱਧਰ ਤੇ ਹਾਜ਼ਰ ਹੋਣ ਲਈ ਤਲਬ ਕੀਤਾ ਗਿਆ ਹੈ |


Ad Position 22
No active advertisement
ਪਿਛਲੀ ਖ਼ਬਰ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਐੱਨ. ਸੀ. ਸੀ. 'ਏ' ਸਰਟੀਫਿਕੇਟ ਪ੍ਰੀਖਿਆ ਕਰਵਾਈ <br/> ਅਗਲੀ ਖ਼ਬਰ ਪਨਬਸ, ਪੀ. ਆਰ. ਟੀ. ਸੀ. ਦੇ ਕਰਮਚਾਰੀਆਂ ਵਲੋਂ 26 ਨੂੰ ਕੀਤੀਆਂ ਜਾਣਗੀਆਂ ਪੰਜਾਬ ਭਰ 'ਚ ਗੇਟ ਰੈਲੀਆਂ <br/>
Ad Position 24