17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸ੍ਰੀ ਬਾਬਾ ਰਾਮ ਰਾਏ ਜੀ ਦਾ ਜਨਮ ਉਤਸਵ 25 ਨੂੰ <br/>

Ad Position 21
No active advertisement
ਅਜੀਤ ਡੈਸਕ 22-01-2026
ਨੂਰਪੁਰ ਬੇਦੀ, 21 ਜਨਵਰੀ (ਹਰਦੀਪ ਸਿੰਘ ਢੀਂਡਸਾ)-ਸਵਰਗਵਾਸੀ ਮਹੰਤ ਗੁਰਬਚਨ ਸਿੰਘ ਦੇ ਸਮੂਹ ਪਰਿਵਾਰ ਅਤੇ ਸਮੂਹ ਇਲਾਕਾ ਨਿਵਾਸੀਆਂ ਤੇ ਸਮੂਹ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਰਬਾਰ ਬਾਬਾ ਰਾਮ ਰਾਏ ਦੇਹਰਾਦੂਨ ਦੀ ਛਤਰ ਛਾਇਆ ਹੇਠ ਬਾਬਾ ਰਾਮ ਰਾਏ ਜੀ ਦੇ ਜਨਮ ਉਤਸਵ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ | ਇਸੇ ਲੜੀ ਤਹਿਤ ਪਿੰਡ ਜੇਤੇਵਾਲ (ਸਿੰਬਲ ਮਾਜਰਾ) ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੋਪੜ ਵਿਖੇ 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਵੇਗਾ ਅਤੇ 25 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਭੋਗ ਉਪਰੰਤ 10 ਵਜੇ ਤੋਂ 1 ਵਜੇ ਦੁਪਹਿਰ ਤੱਕ ਗੁਰਬਾਣੀ ਕੀਰਤਨ ਕਰਵਾਇਆ ਜਾਵੇਗਾ, ਇਸ ਸਬੰਧੀ ਮਹੰਤ ਹਰਭਜਨ ਸਿੰਘ ਚਨੋਲੀ ਵਲੋਂ ਸਮੂਹ ਇਲਾਕੇ ਦੀ ਸੰਗਤ ਨੂੰ ਅਪੀਲ ਕੀਤੀ ਗਈ ਕਿ ਇਸ ਜਨਮ ਉਤਸਵ ਵਿਚ ਵੱਧ ਤੋਂ ਵੱਧ ਪਹੁੰਚਣ ਦੀ ਕਿਰਪਾਲਤਾ ਕਰਨੀ ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ <br/> ਅਗਲੀ ਖ਼ਬਰ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ ਐੱਨ. ਸੀ. ਸੀ. 'ਏ' ਸਰਟੀਫਿਕੇਟ ਪ੍ਰੀਖਿਆ ਕਰਵਾਈ <br/>
Ad Position 24