17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪ <br/>

Ad Position 21
No active advertisement
ਅਜੀਤ ਡੈਸਕ 22-01-2026
ਮੋਰਿੰਡਾ, 21 ਜਨਵਰੀ (ਤਰਲੋਚਨ ਸਿੰਘ ਕੰਗ)-ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਅਧੀਨ ਵੱਖ-ਵੱਖ ਪਿੰਡਾਂ ਵਿਚ ਗਰਭਵਤੀ ਮਹਿਲਾਵਾਂ ਤੇ ਬੱਚਿਆਂ ਲਈ ਟੀਕਾਕਰਨ ਕੈਂਪਾਂ ਦਾ ਆਯੋਜਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਬੇਅੰਤ ਸਿੰਘ ਨੇ ਦੱਸਿਆ ਕਿ ਕੌਮੀ ਟੀਕਾਕਰਨ ਪ੍ਰੋਗਰਾਮ ਅਧੀਨ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.ਬੀ., ਨਮੂਨੀਆ, ਖ਼ਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗ਼ੀ ਬੁਖ਼ਾਰ, ਗਲਘੋਟੂ ਅਤੇ ਟੈੱਟਨਸ ਦੇ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖ਼ੁਰਾਕ ਸਬੰਧੀ ਜਾਗਰੂਕ ਕਰਨਾ ਹੈ | ਇਸ ਮੌਕੇ ਆਰਤੀ ਏ.ਐਨ.ਐਮ. ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ ਰਹੇ ਬੱਚੇ ਤੇ ਆਪਣੀ ਸਿਹਤ ਦਾ ਪੂਰਾ ਖ਼ਿਆਲ ਰੱਖਣ | ਵੱਧ ਤੋਂ ਵੱਧ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਇਸਤੇਮਾਲ ਕਰਨ ਤਾਂ ਜੋ ਜੱਚਾ-ਬੱਚਾ ਦੋਵੇਂ ਤੰਦਰੁਸਤ ਰਹਿਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਮਿੰਦਰ ਸਿੰਘ, ਪਿ੍ਅੰਕਾ ਏ.ਐੱਨ.ਐੱਮ., ਸੁੰਦਰੀ ਦੇਵੀ ਐੱਲ.ਐੱਚ.ਵੀ. ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਬਾਰਡ ਦੇ ਅਧਿਕਾਰੀਆਂ ਵਲੋਂ ਅੰਬੂਜਾ ਫਾਊਾਡੇਸ਼ਨ ਦੇ ਬੜੀ ਵਿਖੇ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਦੌਰਾ <br/> ਅਗਲੀ ਖ਼ਬਰ ਸ੍ਰੀ ਬਾਬਾ ਰਾਮ ਰਾਏ ਜੀ ਦਾ ਜਨਮ ਉਤਸਵ 25 ਨੂੰ <br/>
Ad Position 24