04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਜ਼ਿਲ੍ਹੇ ਵਿਚ 20 ਪਟਵਾਰੀ ਦੀਆਂ ਅਸਾਮੀਆਂ ਸੇਵਾਮੁਕਤ ਅਧਿਕਾਰੀਆਂ ਦੁਆਰਾ ਭਰੀਆਂ ਜਾਣਗੀਆਂ <br/>

Ad Position 21
No active advertisement
ਅਜੀਤ ਡੈਸਕ 23-01-2026
ਸੁਖਸਾਲ/ਸੰਤੋਖਗੜ੍ਹ, 22 ਜਨਵਰੀ (ਧਰਮ ਪਾਲ)-20 ਪਟਵਾਰੀ ਅਸਾਮੀਆਂ ਮਾਲ ਵਿਭਾਗ ਦੇ ਸੇਵਾਮੁਕਤ ਅਧਿਕਾਰੀਆਂ ਦੁਆਰਾ ਡਿਪਟੀ ਕਮਿਸ਼ਨਰ ਦਫ਼ਤਰ ਊਨਾ (ਹਿਮਾਚਲ ਪ੍ਰਦੇਸ) ਵਿਖੇ ਪਟਵਾਰੀ ਤਨਖ਼ਾਹ ਦੇ ਆਧਾਰ 'ਤੇ ਭਰੀਆਂ ਜਾਣਗੀਆਂ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ ਦੱਸਿਆ ਕਿ ਸੇਵਾਮੁਕਤ ਅਧਿਕਾਰੀਆਂ ਨੂੰ ਆਪਣੀਆਂ ਅਰਜ਼ੀਆਂ, ਸਾਰੇ ਲੋੜੀਂਦੇ ਯੋਗਤਾ ਸਰਟੀਫਿਕੇਟਾਂ ਦੇ ਨਾਲ 27 ਜਨਵਰੀ ਨੂੰ ਦੁਪਹਿਰ 3 ਵਜੇ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਮਰਾ ਨੰਬਰ 313 ਵਿਚ ਜਮਾਂ ਕਰਾਉਣੀਆਂ ਚਾਹੀਦੀਆਂ ਹਨ | ਉਨ੍ਹਾਂ ਕਿਹਾ ਕਿ ਨਿਰਧਾਰਿਤ ਸਮੇਂ ਦੇ ਅੰਦਰ ਪ੍ਰਾਪਤ ਨਾ ਹੋਣ ਵਾਲੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਬਿਨੈਕਾਰ http://hpuna.nic.in 'ਤੇ ਨਿਯਮ ਅਤੇ ਸ਼ਰਤਾਂ ਤੇ ਅਰਜ਼ੀ ਫਾਰਮ ਡਾਊਨਲੋਡ ਕਰ ਸਕਦੇ ਹਨ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰਾਂ ਨੇ ਸੇਵਾਮੁਕਤੀ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਮਾਲ ਵਿਭਾਗ ਦੀ ਕਿਸੇ ਵੀ ਸ਼ਾਖਾ ਵਿਚ ਘੱਟੋ-ਘੱਟ ਪੰਜ ਸਾਲ ਸੇਵਾ ਨਿਭਾਈ ਹੋਣੀ ਚਾਹੀਦੀ ਹੈ ਅਤੇ ਉਨ੍ਹਾਂ ਵਿਰੁੱਧ ਕੋਈ ਵਿਭਾਗੀ ਜਾਂ ਅਨੁਸ਼ਾਸਨੀ ਕਾਰਵਾਈ ਲੰਬਿਤ ਨਹੀਂ ਹੋਣੀ ਚਾਹੀਦੀ | ਉਨ੍ਹਾਂ ਇਹ ਵੀ ਕਿਹਾ ਕਿ ਬਿਨੈਕਾਰਾਂ ਦੀ ਉਮਰ 65 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ | ਦਿਲਚਸਪੀ ਰੱਖਣ ਵਾਲੇ ਬਿਨੈਕਾਰ ਵਧੇਰੇ ਜਾਣਕਾਰੀ ਲਈ ਕਿਸੇ ਵੀ ਕੰਮ ਵਾਲੇ ਦਿਨ ਡਿਪਟੀ ਕਮਿਸ਼ਨਰ ਦਫ਼ਤਰ ਨਾਲ ਸੰਪਰਕ ਕਰ

Ad Position 22
No active advertisement
ਪਿਛਲੀ ਖ਼ਬਰ ਗੁੱਜਰ ਮੁਸਲਿਮ ਵੈੱਲਫੇਅਰ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਮਾਮਲਾ ਸਰਕਾਰੀ ਸਕੂਲ ਚਨੌਲੀ ਬਸੀ ਦੀ ਇਕ ਕੰਪਿਊਟਰ ਫੈਕਲਟੀ ਅਧਿਆਪਕਾ ਡੈਪੂਟੇਸ਼ਨ 'ਤੇ ਭੇਜਣ ਦਾ ਪਿੰਡ ਚਨੌਲੀ ਬਸੀ ਦ...
Ad Position 24