04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਲੋਹਗੜ੍ਹ ਫਿੱਡੇ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 23-01-2026
ਘਨੌਲੀ, 22 ਜਨਵਰੀ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਹਗੜ੍ਹ ਫਿੱਡੇ ਵਿਖੇ ਗ੍ਰਾਮ ਪੰਚਾਇਤ ਲੋਹਗੜ੍ਹ ਫਿੱਡੇ ਵਲੋਂ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ ਹੋ ਗਿਆ | ਇਸ ਸਬੰਧੀ ਸਰਪੰਚ ਸੁਖਜਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਪਿੰਡ ਵਾਸੀਆਂ ਨੂੰ ਹੁਣ ਵੱਡੀ ਰਾਹਤ ਮਿਲਣ ਜਾ ਰਹੀ ਹੈ | ਉਹਨਾਂ ਨੇ ਕਿਹਾ ਕਿ ਇਸ ਸਮੱਸਿਆ ਸਬੰਧੀ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਤੇ ਉਹਨਾਂ ਵਲੋਂ ਬਿਨਾਂ ਕਿਸੇ ਦੇਰੀ ਤੇ ਪਿੰਡ ਲੋਹਗੜ੍ਹ ਫਿੱਡੇ ਦੇ ਗੰਦੇ ਪਾਣੀ ਦੇ ਨਿਕਾਸੀ ਦੇ ਲਈ ਪੰਜ ਲੱਖ ਦੀ ਗਰਾਂਟ ਦਿੱਤੀ ਗਈ ਹੈ | ਇਸ ਮੌਕੇ ਸਰਪੰਚ ਸਰਪੰਚ ਸੁਖਜਿੰਦਰ ਸਿੰਘ ਜੌਹਲ, ਪੰਚ ਮਹਿਮਾ ਸਿੰਘ, ਪੰਚ ਜਸਵਿੰਦਰ ਕੌਰ, ਪੰਚ ਸੁਰਿੰਦਰ ਕੌਰ ਮਨਦੀਪ ਰਾਣੀ ਅਤੇ ਫੂਲਾ ਮਿਸਤਰੀ ਅਤੇ ਹੋਰ ਪਤਵੰਤੇ ਸੱਜਣਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਸਪਾ ਦੀ 'ਪੰਜਾਬ ਸੰਭਾਲੋ ਮੁਹਿੰਮ', ਗੌਰਵਸ਼ਾਲੀ ਪੰਜਾਬ ਬਣਾਉਣ ਲਈ ਯਤਨਸ਼ੀਲ- ਕਰੀਮਪੁਰੀ <br/> ਅਗਲੀ ਖ਼ਬਰ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਕੀਤਾ ਜਾਗਰੂਕ <br/>
Ad Position 24