04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੂਰਤੀ ਸਥਾਪਨਾ ਦਿਵਸ ਮੌਕੇ ਹਨੂਮਾਨ ਮੰਦਰ ਨੂਰਪੁਰ ਬੇਦੀ ਵਿਖੇ ਭੰਡਾਰਾ 25 ਨੂੰ

Ad Position 21
No active advertisement
ਅਜੀਤ ਡੈਸਕ 23-01-2026
ਨੂਰਪੁਰ ਬੇਦੀ, 22 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਹਨੂਮਾਨ ਮੰਦਰ ਵਿਖੇ ਸਮੂਹ ਸੰਗਤਾਂ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਕਮੇਟੀ ਵਲੋਂ 25 ਜਨਵਰੀ ਨੂੰ ਸੀਤਲਾ ਮਾਤਾ ਜੀ ਦਾ ਮੂਰਤੀ ਸਥਾਪਨਾ ਦਿਵਸ ਬੜੀ ਸ਼ਰਧਾ, ਆਸਥਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਪਾਵਨ ਅਵਸਰ ਨੂੰ ਲੈ ਕੇ ਮੰਦਰ ਵਿਖੇ ਖ਼ਾਸ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਮੰਦਰ ਨੂੰ ਸੁੰਦਰ ਫੁੱਲਾਂ ਤੇ ਰੌਸ਼ਨੀ ਨਾਲ ਸਜਾਇਆ ਜਾਵੇਗਾ | ਇਸ ਸਬੰਧੀ ਮੰਦਰ ਕਮੇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸਵੇਰੇ ਸੀਤਲਾ ਮਾਤਾ ਜੀ ਦੀ ਵਿਧੀ ਪੂਰਵਕ ਪੂਜਾ-ਅਰਚਨਾ, ਹਵਨ ਤੇ ਆਰਤੀ ਕੀਤੀ ਜਾਵੇਗੀ | ਉਪਰੰਤ ਭਜਨ ਮੰਡਲੀਆਂ ਵਲੋਂ ਕੀਰਤਨ ਰਾਹੀਂ ਮਾਤਾ ਸੀਤਲਾ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ | ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਦੌਰਾਨ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂ ਮਾਤਾ ਜੀ ਦੇ ਦਰਸ਼ਨ ਕਰਕੇ ਅਸ਼ੀਰਵਾਦ ਪ੍ਰਾਪਤ ਕਰਨਗੇ | ਪ੍ਰੋਗਰਾਮ ਦੀ ਸਮਾਪਤੀ ਉਪਰੰਤ ਦੁਪਹਿਰ 1 ਵਜੇ ਸਮੂਹ ਸੰਗਤਾਂ ਅਤੇ ਸ਼ਹਿਰ ਵਾਸੀਆਂ ਲਈ ਅਤੁੱਟ ਭੰਡਾਰਾ ਵਰਤਾਇਆ ਜਾਵੇਗਾ | ਮੰਦਰ ਕਮੇਟੀ ਨੇ ਸਮੂਹ ਸੰਗਤਾਂ ਤੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਚੜ੍ਹ ਕੇ ਇਸ ਪਾਵਨ ਸਮਾਰੋਹ 'ਚ ਸ਼ਾਮਲ ਹੋ ਕੇ ਸੀਤਲਾ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ |

Ad Position 22
No active advertisement
ਪਿਛਲੀ ਖ਼ਬਰ ਮਨਜੀਤ ਸਿੰਘ ਨੇ ਅਥਲੈਟਿਕਸ 'ਚ ਜਿੱਤਿਆ ਚਾਂਦੀ ਦਾ ਤਗਮਾ <br/> ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਭੰਗਲ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਸੰਬੰਧੀ ਵਰਕਸ਼ਾਪ ਲਗਾਈ
Ad Position 24