03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗਣਤੰਤਰ ਦਿਵਸ ਸਮਾਰੋਹ ਦੀ ਚਰਨ ਗੰਗਾ ਸਟੇਡੀਅਮ ਵਿਖੇ ਹੋਈ ਦੂਜੀ ਰਿਹਰਸਲ <br/>

Ad Position 21
No active advertisement
ਅਜੀਤ ਡੈਸਕ 23-01-2026
ਸ੍ਰੀ ਅਨੰਦਪੁਰ ਸਾਹਿਬ, 22 ਜਨਵਰੀ (ਕਰਨੈਲ ਸਿੰਘ)-ਉਪ ਮੰਡਲ ਪੱਧਰ ਦੇ ਗਣਤੰਤਰਤਾ ਦਿਵਸ ਸਮਾਗਮ ਦੀ ਸਥਾਨਕ ਚਰਨ ਗੰਗਾ ਸਟੇਡੀਅਮ ਵਿਖੇ ਦੂਜੀ ਰਿਹਰਸਲ ਕਰਵਾਈ ਗਈ | ਇਸ ਮੌਕੇ ਐੱਨ. ਸੀ. ਸੀ. ਕੈਡਿਟਾਂ ਅਤੇ ਸਕੂਲੀ ਵਿਦਿਆਰਥੀਆਂ ਦੇ ਬੈਂਡ ਵਲੋਂ ਸ਼ਾਨਦਾਰ ਪਾਰਚ ਪਾਸਟ ਅਤੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ ਅਤੇ ਪੰਜਾਬੀ ਸੱਭਿਆਚਾਰ ਤੇ ਦੇਸ਼ ਭਗਤੀ ਦੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | 26 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਬਹੁਤ ਹੀ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ, ਜਿਸ 'ਚ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | 24 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੀ ਕੀਤੀ | ਇਸ ਮੌਕੇ ਪਿ੍ੰ. ਸੁਖਪਾਲ ਕੌਰ ਵਾਲੀਆ, ਗੁਰਮਿੰਦਰ ਸਿੰਘ ਭੁੱਲਰ, ਰਣਜੀਤ ਸਿੰਘ ਐੱਨ. ਸੀ. ਸੀ. ਅਫ਼ਸਰ, ਅਜੇ ਬੈਂਸ, ਲੈਫ. ਪ੍ਰੋ: ਸੰਦੀਪ ਕੁਮਾਰ, ਬਰਜਿੰਦਰ ਸਿੰਘ ਐਨ.ਸੀ.ਸੀ. ਅਫਸਰ, ਸੰਗੀਤਾ ਗੇਰਾ, ਗੁਰਦੀਪ ਕੌਰ, ਸਤੀਸ਼ ਕੁਮਾਰ, ਇਕਬਾਲ ਸਿੰਘ, ਗੁਰਸੇਵਕ ਸਿੰਘ, ਨਰਿੰਦਰ ਕੌਰ, ਜਸਵਿੰਦਰ ਕੌਰ, ਸੁਮਨ ਚਾਦਲਾਂ ਸਮੇਤ ਵੱਖ-ਵੱਖ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਜਰੀ ਵਿਖੇ ਗ਼ੈਰ ਸੰਚਾਰੀ ਰੋਗਾਂ ਸੰਬੰਧੀ ਕੈਂਪ ਲਗਾਇਆ <br/> ਅਗਲੀ ਖ਼ਬਰ ਜਥੇ. ਭਿੰਡਰ ਦੀ ਕੋਸ਼ਿਸ਼ ਸਦਕਾ ਇਸ ਵਾਰ ਫਿਰ ਸੰਗਤਾਂ ਲਈ ਮੁਫ਼ਤ ਰਿਹਾ ਟੋਲ ਬੈਰੀਅਰ ਗੁਰੂ ਕਾ ਲਾਹੌਰ <br/>
Ad Position 24