03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਮਾਜਰੀ ਵਿਖੇ ਗ਼ੈਰ ਸੰਚਾਰੀ ਰੋਗਾਂ ਸੰਬੰਧੀ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 23-01-2026
ਮੋਰਿੰਡਾ, 22 ਜਨਵਰੀ (ਤਰਲੋਚਨ ਸਿੰਘ ਕੰਗ)-ਪਿੰਡ ਮਾਜਰੀ ਵਿਖੇ ਗੈਰ ਸੰਚਾਰੀ ਰੋਗਾਂ ਸਬੰਧੀ ਸਕਰੀਨਿੰਗ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਜੀਤ ਕੌਰ ਕਮਿਊਨਿਟੀ ਹੈਲਥ ਅਫ਼ਸਰ ਨੇ ਦੱਸਿਆ ਕਿ ਗ਼ੈਰ ਸੰਚਾਰੀ ਰੋਗਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਤੇ ਚੈੱਕਅਪ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਲੋੜਵੰਦ ਮਰੀਜ਼ਾਂ ਨੂੰ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀਆਂ ਦਵਾਈਆਂ ਮੁਫ਼ਤ ਵੰਡੀਆਂ ਗਈਆਂ | ਉਨ੍ਹਾਂ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਵਿਚ ਹਾਈਪਰ ਟੈਨਸ਼ਨ, ਸ਼ੂਗਰ, ਛਾਤੀ ਤੇ ਬੱਚੇਦਾਨੀ ਦਾ ਕੈਂਸਰ ਅਤੇ ਓਰਲ ਕੈਂਸਰ ਆਉਂਦਾ ਹੈ | ਉਨ੍ਹਾਂ ਦੱਸਿਆ ਕਿ ਸਰੀਰਕ ਕਸਰਤ ਦੀ ਘਾਟ ਕਾਰਨ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ | ਇਹਨਾਂ ਰੋਗਾਂ ਤੋਂ ਬਚਣ ਲਈ ਸਰੀਰਕ ਗਤੀਵਿਧੀਆਂ ਵਿਚ ਵਾਧਾ ਕਰਨਾ ਜ਼ਰੂਰੀ ਹੈ | ਇਸ ਮੌਕੇ ਬੇਅੰਤ ਸਿੰਘ ਤੇ ਮਨਦੀਪ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੂਰਪੁਰ ਬੇਦੀ ਦੀ ਮੀਟਿੰਗ <br/> ਅਗਲੀ ਖ਼ਬਰ ਗਣਤੰਤਰ ਦਿਵਸ ਸਮਾਰੋਹ ਦੀ ਚਰਨ ਗੰਗਾ ਸਟੇਡੀਅਮ ਵਿਖੇ ਹੋਈ ਦੂਜੀ ਰਿਹਰਸਲ <br/>
Ad Position 24