17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੋਰਿੰਡਾ ਇਲਾਕੇ ਦੇ ਆਰੋਗਿਆ ਕੇਂਦਰਾਂ 'ਚ ਮਮਤਾ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 29-01-2026
ਮੋਰਿੰਡਾ, 28 ਜਨਵਰੀ (ਤਰਲੋਚਨ ਸਿੰਘ ਕੰਗ)-ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਰੋਗਿਆ ਕੇਂਦਰਾਂ ਵਿਚ ਮਮਤਾ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਗੋਬਿੰਦ ਟੰਡਨ ਨੇ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ. ਬੀ., ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਅਤੇ ਟੈੱਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਹੈ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ | ਇਸ ਮੌਕੇ ਸੁੰਦਰੀ ਦੇਵੀ ਐਲ.ਐਚ.ਵੀ. ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਆਪਣੇ ਗਰਭ ਵਿਚ ਪਲ਼ ਰਹੇ ਬੱਚੇ ਅਤੇ ਆਪਣੀ ਸਿਹਤ ਦਾ ਪੂਰਾ ਖਿਆਲ ਰੱਖਣ | ਵੱਧ ਤੋਂ ਵੱਧ ਸੰਤੁਲਿਤ ਭੋਜਨ ਤੇ ਫਲਾਂ ਦੀ ਵਰਤੋਂ ਕਰਨ | ਇਸ ਮੌਕੇ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਅਤੇ ਬੇਅੰਤ ਸਿੰਘ ਨੇ ਪਰਿਵਾਰ ਨਿਯੋਜਨ ਸਬੰਧੀ ਵੀ ਜਾਣਕਾਰੀ ਦਿੱਤੀ | ਇਸ ਮੌਕੇ ਸਮੂਹ ਸੀ.ਐੱਚ.ਓ., ਮਲਟੀਪਰਪਜ਼ ਹੈਲਥ ਵਰਕਰ, ਏ. ਐੱਨ. ਐੱਮਜ਼ ਤੇ ਆਸ਼ਾ ਵਰਕਰਜ਼ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਇਲਾਕੇ 'ਚ ਪਈ ਬਾਰਿਸ਼ ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਨੇ ਧਾਰਿਆ ਛੱਪੜ ਦਾ ਰੂਪ <br/> ਅਗਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਵਲੋਂ ਕੇਂਦਰੀ ਕਾਨੂੰਨ ਮੰਤਰੀ ਨਾਲ ਮੁਲਾਕਾਤ <br/>
Ad Position 24