17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡ ਤਖਤਗੜ੍ਹ ਸਮੇਤ ਹੋਰ ਪਿੰਡਾਂ 'ਚ ਚੱਲ ਰਹੇ ਖੇਡ ਮੈਦਾਨਾਂ ਦੇ ਕੰਮ ਦਾ ਲਿਆ ਅਚਨਚੇਤ ਜਾਇਜ਼ਾ, ਅਧਿਕਾਰੀਆਂ ਨੂੰ ਜਾਣਕਾਰੀ ਨਾ ਹੋਣ 'ਤੇ ਲਗਾਈ ਕਲਾਸ <br/>

Ad Position 21
No active advertisement
ਤਖਤਗੜ੍ਹ ਵਿਖੇ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਨਾਲ ਵਿਧਾਇਕ ਚੱਢਾ ਤੇ ਹੋਰ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ | ਤਸਵੀਰਾਂ: ਰਾਜੇਸ਼ ਚੌਧਰੀ <br/> 29-01-2026
ਨੂਰਪੁਰ ਬੇਦੀ, 28 ਜਨਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ ਕੀਤਾ | ਇਸ ਦੌਰਾਨ ਉਨਾਂ ਪਿੰਡ ਤਖਤਗੜ੍ਹ, ਦਹੀਰਪੁਰ, ਨੂਰਪੁਰ ਬੇਦੀ ਤੇ ਸੈਣੀਮਾਜਰਾ ਵਿਖੇ ਚੱਲ ਰਹੇ ਖੇਡ ਮੈਦਾਨਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨਾਂ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਹਾਜ਼ਰ ਸਨ | ਉਨਾਂ ਤਖਤਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੁਪਨਿਆਂ ਨੂੰ ਬੂਰ ਪਾਉਣ ਲਈ ਖੇਡਾਂ ਦਾ ਵੀ ਮਹੱਤਵਪੂਰਨ ਯੋਗਦਾਨ ਰਹੇਗਾ, ਜਿਸ ਤਹਿਤ ਪੂਰੇ ਸੂਬੇ ਵਿਚ ਪੰਜਾਬ ਸਰਕਾਰ ਵਲੋਂ 3100 ਪੇਂਡੂ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਅਸੀਂ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਉਤਸਾਹਿਤ ਕਰੀਏ | ਅਗਰ ਨੌਜਵਾਨਾਂ ਕੋਲ ਖੇਡਣ ਲਈ ਸਾਧਨ ਹੋਣਗੇ ਤਾਂ ਹੀ ਉਹ ਆਪਣਾ ਆਪਣੀ ਪ੍ਰਤੀਭਾ ਨਿਖਾਰ ਸਕਣਗੇ ਅਤੇ ਨੈਸ਼ਨਲ, ਇੰਟਰਨੈਸ਼ਨਲ 'ਤੇ ਓਲੰਪਿਕ ਵਿਚ ਖੇਡ ਸਕਣਗੇ | ਉਨਾਂ ਕਿਹਾ ਕਿ ਗਰਾਊਾਡਾਂ ਵਿਚ ਫੈਂਸਿੰਗ, ਫੁੱਟਬਾਲ ਗਰਾਊਾਡ, ਲਾਈਟਿੰਗ ਤੇ ਨੌਜਵਾਨਾਂ ਨੂੰ ਦੌੜਨ ਲਈ ਟਰੈਕ ਬਣਾਏ ਜਾਣਗੇ | ਉਨਾਂ ਦੱਸਿਆ ਕਿ ਇਨ੍ਹਾਂ ਖੇਡ ਮੈਦਾਨਾਂ ਨੂੰ ਅਸੀਂ 30 ਅਪ੍ਰੈਲ ਤੱਕ ਪੂਰਾ ਕਰਕੇ ਨੌਜਵਾਨਾਂ ਨੂੰ ਸਮਰਪਿਤ ਕਰਾਂਗੇ | ਕੈਬਿਨਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ Tਹਰ ਪਿੰਡ ਖੇਡ ਮੈਦਾਨU ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿਚ ਅੱਗੇ ਵਧਾ ਰਹੀ ਹੈ ਤਾਂ ਜੋ ਪਿੰਡ ਪੱਧਰ 'ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲਾਪਰਵਾਹੀ, ਦੇਰੀ ਤੇ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀਆਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸੂਬੇ ਵਿਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਪੂਰਨ ਤੌਰ ਉੱਤੇ ਸਪਸ਼ਟ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ, ਜੋ ਕਿ ਕੰਮ ਦੀ ਗੁਣਵੱਤਾ ਦੀ ਪਿੰਡਾਂ ਵਿਚ ਜਾ ਕੇ ਜ਼ਮੀਨੀ ਪੱਧਰ 'ਤੇ ਜਾਂਚ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਡਾਕਟਰ ਹੈਪੀ, ਸੰਮਤੀ ਮੈਂਬਰ ਕੇਵਲ ਕਿ੍ਸ਼ਨ ਹੈਪੀ, ਬੀ.ਡੀ.ਪੀ.ਓ. ਅਵਤਾਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਿੰਦਰ ਕੌਰ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਅਵਤਾਰ ਸਿੰਘ ਕੂੰਨਰ ਆਦਿ ਹਾਜ਼ਰ ਸਨ | ਕੈਬਿਨਟ ਮੰਤਰੀ ਨੇ ਅਧਿਕਾਰੀਆਂ ਦੀ ਲਗਾਈ ਕਲਾਸ-ਇਸ ਦੌਰਾਨ ਤਖਤਗੜ੍ਹ ਵਿਖੇ ਜਦੋਂ ਕੈਬਿਨਟ ਮੰਤਰੀ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟ ਸਬੰਧੀ ਸਵਾਲ ਕੀਤੇ ਤਾਂ ਅਧਿਕਾਰੀ ਉਨਾਂ ਸਵਾਲਾਂ ਦਾ ਜਵਾਬ ਨਾ ਦੇ ਸਕੇ ਜਿਸ ਤੇ ਕੈਬਿਨਟ ਮੰਤਰੀ ਨੇ ਅਧਿਕਾਰੀਆਂ ਦੀ ਖ਼ੂਬ ਕਲਾਸ ਲਗਾਈ | ਉਨਾਂ ਕਿਹਾ ਕਿ ਇਹ ਗੱਲਾਂ ਤਾਂ ਤੁਹਾਡੇ ਟਿਪਸ ਤੇ ਹੋਣੀਆਂ ਚਾਹੀਦੀਆਂ ਹਨ, ਜਦ ਕਿ ਤੁਹਾਨੂੰ ਤਾਂ ਇਨ੍ਹਾਂ ਬਾਰੇ ਕੁੱਝ ਵੀ ਪਤਾ ਨਹੀਂ ਹੈ ਤਾਂ ਤੁਸੀਂ ਇਸ ਕੰਮ ਨੂੰ ਮਿਥੇ ਸਮੇਂ ਅੰਦਰ ਪੂਰਾ ਕਿਵੇਂ ਕਰੋਗੇ? ਇਵੇਂ ਲੱਗਦਾ ਹੈ ਕਿ ਤੁਸੀਂ ਮੌਕੇ ਤੇ ਜਾ ਕੇ ਪ੍ਰੋਜੈਕਟਾਂ ਨੂੰ ਦੇਖਦੇ ਨਹੀਂ ਜੋ ਕਿ ਉਚਿੱਤ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨੀ ਅੰਦੋਲਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਕੀਤਾ ਟਰੈਕਟਰ ਮਾਰਚ <br/> ਅਗਲੀ ਖ਼ਬਰ ਡੀ. ਸੀ. ਨੇ ਵੱਖ-ਵੱਖ ਦਫ਼ਤਰਾਂ ਦੀ ਕੀਤੀ ਚੈਕਿੰਗ <br/>
Ad Position 24