17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ 'ਚ ਵਧੀਆ ਯੋਗਦਾਨ ਪਾਉਣ ਵਾਲੇ ਅਧਿਆਪਕ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 29-01-2026
ਨੂਰਪੁਰ ਬੇਦੀ, 28 ਜਨਵਰੀ (ਵਿੰਦਰਪਾਲ ਝਾਂਡੀਆਂ)-ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਿੱਖਿਆ ਅਤੇ ਖੇਡਾਂ ਦੇ ਖੇਤਰਾਂ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਹਰਦੋ ਨਮੋਹ ਸਰਕਾਰੀ ਮਿਡਲ ਸਕੂਲ ਦੇ ਜੋਗਾ ਸਿੰਘ ਸੈਣੀਮਾਜਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਦੇ ਡੀ. ਪੀ. ਈ. ਅਰਵਿੰਦ ਕੁਮਾਰ ਬਾਲੀ ਨੂੰ ਖੇਡਾਂ ਦੇ ਖੇਤਰ 'ਚ ਵਿਦਿਆਰਥੀਆਂ ਨੂੰ ਅਨੁਸ਼ਾਸਨ ਨਾਲ ਜੋੜਨ ਲਈ, ਸੀਨੀਅਰ ਸੈਕੰਡਰੀ ਸਕੂਲ ਚਨੌਲੀ ਦੇ ਅਧਿਆਪਕ ਇੰਦਰਦੇਵ, ਅਧਿਆਪਕ ਅਮਨ ਕੁਮਾਰ ਨੂੰ ਸਿੱਖਿਆ ਦੇ ਖੇਤਰ 'ਚ ਪਾਏ ਜਾ ਰਹੇ ਵਡਮੁੱਲੇ ਯੋਗਦਾਨ, ਵਿਦਿਆਰਥੀਆਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤੇ ਅਕਾਦਮਿਕ ਗੁਣਵੱਤਾ ਨੂੰ ਉੱਚਾ ਚੁੱਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਨੇ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਕਿਹਾ ਕਿ ਖੇਡਾਂ ਅਤੇ ਸਿੱਖਿਆ ਦਾ ਸੰਤੁਲਨ ਹੀ ਸਿਹਤਮੰਦ ਅਤੇ ਸਮਰੱਥ ਭਵਿੱਖ ਦੀ ਨੀਂਹ ਰੱਖਦਾ ਹੈ |

Ad Position 22
No active advertisement
ਪਿਛਲੀ ਖ਼ਬਰ ਹਰਸ਼ੀਨ ਕੌਰ ਤੇ ਭਵ-ਪ੍ਰਤਾਪ ਸਿੰਘ ਦਾ ਫਾਜਿਲਕਾ ਵਿਖੇ ਹੋਇਆ ਰਾਜ ਪੱਧਰੀ ਸਨਮਾਨ <br/> ਅਗਲੀ ਖ਼ਬਰ ਪਰਮਜੀਤ ਸਿੰਘ ਚੱਢਾ ਨਹੀਂ ਰਹੇ, ਸਸਕਾਰ ਅੱਜ <br/>
Ad Position 24