17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਵ. ਸੁਪਿੰਦਰ ਸਿੰਘ ਭੰਗੂ ਨੂੰ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 29-01-2026
ਮੋਰਿੰਡਾ, 28 ਜਨਵਰੀ (ਤਰਲੋਚਨ ਸਿੰਘ ਕੰਗ)-ਬੀਤੇ ਦਿਨੀਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਸਾਬਕਾ ਚੇਅਰਮੈਨ ਸੁਪਿੰਦਰ ਸਿੰਘ ਭੰਗੂ ਨੂੰ ਰਾਜਨੀਤਿਕ, ਸਮਾਜ ਸੇਵੀ ਸੰਸਥਾਵਾਂ, ਮੋਰਿੰਡਾ ਅਤੇ ਇਲਾਕਾ ਨਿਵਾਸੀਆਂ ਵਲੋਂ ਵੱਡੀ ਗਿਣਤੀ ਵਿਚ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਹਰਬੰਸ ਸਿੰਘ ਕੰਧੋਲਾ ਮੈਨੇਜਰ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਨੇ ਸੁਪਿੰਦਰ ਸਿੰਘ ਭੰਗੂ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੁਪਿੰਦਰ ਸਿੰਘ ਭੰਗੂ ਨੇ ਆਪਣਾ ਸਾਰਾ ਜੀਵਨ ਇਲਾਕੇ ਦੀ ਸੇਵਾ ਵਿਚ ਗੁਜ਼ਾਰ ਦਿੱਤਾ | ਉਨ੍ਹਾਂ ਕਿਹਾ ਕਿ ਸੁਪਿੰਦਰ ਸਿੰਘ ਭੰਗੂ ਨਗਰ ਕੌਂਸਲ ਮੋਰਿੰਡਾ ਦੇ ਉਪ ਪ੍ਰਧਾਨ ਤੋਂ ਇਲਾਵਾ ਦੀ ਮੋਰਿੰਡਾ ਮਾਰਕੀਟਿੰਗ ਸੁਸਾਇਟੀ ਦੇ ਚੇਅਰਮੈਨ ਵੀ ਰਹੇ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਤੋਂ ਇਲਾਵਾ ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਹਰਮੋਹਨ ਸਿੰਘ ਸੰਧੂ, ਵਿਜੇ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਕਾਂਗਰਸ, ਬੀਰਦਵਿੰਦਰ ਸਿੰਘ ਬੱਲਾਂ, ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ, ਪ੍ਰਗਟ ਸਿੰਘ ਰੌਲੂਮਾਜਰਾ, ਰਾਕੇਸ਼ ਕੁਮਾਰ ਬੱਗਾ, ਸਾਬਕਾ ਪ੍ਰਧਾਨ ਨਗਰ ਕੌਂਸਲ ਹਰੀਪਾਲ, ਸੁਰਿੰਦਰ ਸਿੰਘ ਰੱਕੜ, ਬਹਾਦਰ ਸਿੰਘ ਢੰਗਰਾਲੀ, ਕਿਸਾਨ ਆਗੂ ਦਲਜੀਤ ਸਿੰਘ, ਨੰਬਰਦਾਰ ਰਣਧੀਰ ਸਿੰਘ ਮਾਜਰੀ ਤੇ ਇਲਾਕਾ ਨਿਵਾਸੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ <br/> ਅਗਲੀ ਖ਼ਬਰ ਹਰਸ਼ੀਨ ਕੌਰ ਤੇ ਭਵ-ਪ੍ਰਤਾਪ ਸਿੰਘ ਦਾ ਫਾਜਿਲਕਾ ਵਿਖੇ ਹੋਇਆ ਰਾਜ ਪੱਧਰੀ ਸਨਮਾਨ <br/>
Ad Position 24