17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ <br/>

Ad Position 21
No active advertisement
ਅਜੀਤ ਡੈਸਕ 29-01-2026
ਬੇਲਾ ਕਾਲਜ ਵਿਖੇ ਗਣਤੰਤਰ ਦਿਵਸ ਮਨਾਇਆ
ਬੇਲਾ, 28 ਜਨਵਰੀ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਵਿਖੇ ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿਚ ਰਾਸ਼ਟਰੀ ਦਿਵਸ ਮੌਕੇ ਹਰ ਵਰ੍ਹੇ ਸਮੂਹ ਪ੍ਰਬੰਧਕ ਕਮੇਟੀ, ਵਿੱਦਿਅਕ ਸੰਸਥਾਵਾਂ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਦੇਸ਼ ਦੇ ਸੰਵਿਧਾਨ ਪ੍ਰਤੀ ਵਿਸ਼ਵਾਸ ਅਤੇ ਸਨਮਾਨ ਦਾ ਪ੍ਰਗਟਾਵਾ ਕਰਦਿਆਂ ਤਿਰੰਗਾ ਲਹਿਰਾਇਆ ਜਾਂਦਾ ਹੈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਸ਼ਿਰਕਤ ਕੀਤੀ | ਪਿ੍ੰਸੀਪਲ ਸ਼ਾਹੀ ਨੇ ਆਪ ਨੂੰ ਜੀ ਆਇਆਂ ਆਖੀ | ਆਪ ਨੇ ਆਪਣੇ ਕਰ-ਕਮਲਾਂ ਨਾਲ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਕਿਹਾ ਕਿ ਰਾਸ਼ਟਰ ਨਿਰਮਾਣ ਵਿਚ ਅਧਿਆਪਕ ਦੀ ਭੂਮਿਕਾ ਬਹੁਤ ਅਹਿਮ ਹੈ | ਉਨ੍ਹਾਂ ਨੇ ਬੇਲਾ ਕਾਲਜ ਦੇ ਆਟੋਨੌਮਸ ਦਰਜੇ ਨੂੰ ਧਿਆਨ ਵਿਚ ਰੱਖਦਿਆਂ ਸੰਸਥਾ ਦੇ ਇਸ ਇਲਾਕੇ ਸਮੇਤ ਭਾਰਤ ਰਾਜ ਦੀ ਆਰਥਿਕਤਾ, ਸਮਾਜਿਕਤਾ, ਖੇਡ ਅਤੇ ਹੋਰ ਖੇਤਰਾਂ ਵਿਚ ਪਾਏ ਯੋਗਦਾਨ ਨੂੰ ਸਿੱਜਦਾ ਕੀਤਾ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਦੇਸ਼ ਦੀ ਆਜ਼ਾਦੀ ਦੇ ਘੋਲ, ਸੰਵਿਧਾਨ ਨਿਰਮਾਣ ਅਤੇ ਦੇਸ਼ ਦੀਆਂ ਚੁਣੌਤੀਆਂ ਪ੍ਰਤੀ ਨੌਜਵਾਨ ਵਰਗ ਨੂੰ ਸੁਚੇਤ ਕਰਨਾ ਚਾਹੀਦਾ ਹੈ | ਸਮਾਗਮ ਦੇ ਅਖੀਰ ਵਿਚ ਪਿ੍ੰਸੀਪਲ ਡਾ. ਸੈਲੇਸ਼ ਸ਼ਰਮਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਮੌਕੇ ਲੈਫਟੀਨੈਂਟ ਪਿ੍ਤਪਾਲ ਸਿੰਘ ਨੇ ਸਟੇਜ ਦੀ ਭੂਮਿਕਾ ਬਾਖ਼ੂਬੀ ਨਿਭਾਈ | ਇਸ ਮੌਕੇ ਪਿ੍ੰਸੀਪਲ ਮੇਹਰ ਸਿੰਘ, ਪਿ੍ੰਸੀਪਲ ਮਹਾਰਾਣੀ ਸਤਿੰਦਰ ਕੌਰ ਸੀ.ਸੈ. ਸਕੂਲ ਬੇਲਾ, ਸ੍ਰੀਮਤੀ ਨੀਤੂ ਸ਼ਰਮਾ, ਪਿ੍ੰਸੀਪਲ ਕਿੱਡਜ਼ੀ ਸਕੂਲ ਬੇਲਾ, ਸਮੂਹ ਸੰਸਥਾਵਾਂ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ 'ਚ ਗਣਤੰਤਰ ਦਿਵਸ ਮਨਾਇਆ
ਘਨੌਲੀ, (ਜਸਵੀਰ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਮਨਮੋਹਨ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਕੀਤੀ ਗਈ | ਇਸ ਮੌਕੇ ਰਾਸ਼ਟਰੀ ਗੀਤ ਗਾਇਆ ਗਿਆ ਅਤੇ ਸਾਰੇ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਆਪਣੀ ਨਿਸ਼ਠਾ ਦਾ ਪ੍ਰਣ ਲਿਆ | ਸਕੂਲ ਦੀ ਪਿ੍ੰਸੀਪਲ ਹਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਇਮਾਨਦਾਰ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਗੀਤ, ਕਵਿਤਾਵਾਂ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਸਾਰੇ ਦਰਸ਼ਕਾਂ ਦਾ ਮਨਮੋਹ ਲਿਆ | ਸਮਾਰੋਹ ਦੌਰਾਨ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ | ਅੰਤ ਵਿਚ ਡਾਇਰੈਕਟਰ ਮਨਮੋਹਨ ਸਿੰਘ ਨੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਵਿਦਿਆਰਥੀਆਂ ਵਿਚ ਦੇਸ਼-ਭਗਤੀ ਅਤੇ ਏਕਤਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ |
ਗਣਤੰਤਰ ਦਿਵਸ ਮਨਾਇਆ
ਸੁਖਸਾਲ, (ਧਰਮ ਪਾਲ)-ਡੀ. ਏ. ਵੀ. ਪਬਲਿਕ ਸਕੂਲ ਸੂਰੇਵਾਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਡੀ. ਏ. ਵੀ. ਪ੍ਰਬੰਧਕ ਕਮੇਟੀ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਆਰ. ਐੱਮ ਭੱਲਾ ਅਤੇ ਵਾਈ. ਪੀ. ਜੋਸ਼ੀ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਤੋਂ ਇਲਾਵਾ ਗਿੱਧਾ ਭੰਗੜਾ ਆਦਿ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ | ਇਸ ਮੌਕੇ ਸਕੂਲ ਪਿ੍ੰਸੀਪਲ ਅਮਨਜੀਤ ਕੌਰ ਨੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਵਿਸ਼ੇਸ਼ ਤੌਰ 'ਤੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ | ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਬਹੁ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਦੀਪ ਜੱਸੜਾਂ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਹੋਇਆ ਅੰਤਿਮ ਸੰਸਕਾਰ <br/> ਅਗਲੀ ਖ਼ਬਰ ਸਵ. ਸੁਪਿੰਦਰ ਸਿੰਘ ਭੰਗੂ ਨੂੰ ਸ਼ਰਧਾਂਜਲੀਆਂ ਭੇਟ <br/>
Ad Position 24