17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੰਦੀਪ ਜੱਸੜਾਂ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਹੋਇਆ ਅੰਤਿਮ ਸੰਸਕਾਰ <br/>

Ad Position 21
No active advertisement
ਅਜੀਤ ਡੈਸਕ 29-01-2026
ਸ੍ਰੀ ਚਮਕੌਰ ਸਾਹਿਬ, 28 ਜਨਵਰੀ (ਜਗਮੋਹਣ ਸਿੰਘ ਨਾਰੰਗ)-ਨਿਊਜ਼ੀਲੈਂਡ ਵਿਖੇ ਹਾਦਸੇ ਦਾ ਸ਼ਿਕਾਰ ਹੋਏ ਸਥਾਨਕ ਵਾਸੀ ਤੇ ਖੇਡ ਪ੍ਰਮੋਟਰ ਸੰਦੀਪ ਸਿੰਘ ਜੱਸੜਾਂ ਦਾ ਉਨ੍ਹਾਂ ਦੀ ਮਿ੍ਤਕ ਦੇਹ ਇੱਥੇ ਪੁੱਜਣ 'ਤੇ ਅੰਤਿਮ ਸਸਕਾਰ ਕਰ ਦਿੱਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ, ਰਿਸ਼ਤੇਦਾਰਾਂ ਤੇ ਖੇਡ ਪ੍ਰੇਮੀਆਂ ਨੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਸਮਸ਼ੇਰ ਸਿੰਘ ਭੰਗੂ, ਸਮਾਜ ਸੇਵੀ ਅਤੇ ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਪ੍ਰਸਿੱਧ ਪਹਿਲਵਾਨ ਪਰਮਿੰਦਰ ਸਿੰਘ ਡੂਮਛੇੜੀ, ਕੁਲਤਾਰ ਡੂਮਛੇੜੀ, ਵਾਈਸ ਪ੍ਰਧਾਨ ਭੁਪਿੰਦਰ ਸਿੰਘ ਭੂਰਾ, ਸ੍ਰੀ ਚਮਕੌਰ ਸਾਹਿਬ ਮੋਰਚੇ ਦੇ ਆਗੂ ਲਖਵੀਰ ਸਿੰਘ ਹਾਫਿਜਾਬਾਦ, ਬਲਦੇਵ ਸਿੰਘ ਹਾਫਿਜਾਬਾਦ, ਕੌਂਸਲਰ ਕਿ੍ਪਾਲ ਸਿੰਘ ਗਿੱਲ, ਸੁਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਦੱਸਣਯੋਗ ਹੈ ਕਿ ਸੰਦੀਪ ਸਿੰਘ ਜੱਸੜਾਂ ਦਾ ਨਿਊਜ਼ੀਲੈਂਡ ਵਿਖੇ ਆਪਣੀ ਡਿਊਟੀ ਤੇ ਜਾਂਦਿਆਂ ਵਾਪਰੇ ਇੱਕ ਐਕਸੀਡੈਂਟ ਵਿਚ ਦਿਹਾਂਤ ਹੋ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਲੰਡਨ ਦੇ ਮੰਦਿਰ 'ਚੋਂ ਸਰੂਪ ਲਿਜਾਣ ਦਾ ਮੁਕੱਦਮਾ ਸਤਿਕਾਰ ਕਮੇਟੀ ਦੇ ਸਿੰਘਾਂ ਨੇ ਜਿੱਤਿਆ <br/> ਅਗਲੀ ਖ਼ਬਰ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ <br/>
Ad Position 24