20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸ੍ਰੀ ਚਮਕੌਰ ਸਾਹਿਬ ਵਿਖੇ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਦਾ ਉਦਘਾਟਨ <br/>

Ad Position 21
No active advertisement
ਅਜੀਤ ਡੈਸਕ 19-02-2026
ਸ੍ਰੀ ਚਮਕੌਰ ਸਾਹਿਬ,18 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਸ੍ਰੀ ਗੁਰੂ ਰਵੀਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਵਲੋਂ ਲੜਕੀਆਂ ਲਈ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਦੀ ਸ਼ੁਰੂਆਤ ਅੱਜ ਅਰਦਾਸ ਉਪਰੰਤ ਸਮਾਜ ਸੇਵੀ ਰਿਟਾ: ਕੈਪਟਨ ਹਰਪਾਲ ਸਿੰਘ ਸੰਧੂਆਂ ਵਲੋਂ ਕੀਤੇ ਉਦਘਾਟਨ ਨਾਲ ਕੀਤੀ ਗਈ ਅਤੇ ਸਿਖਿਆਰਥਣਾਂ ਨੂੰ ਅਸ਼ੀਰਵਾਦ ਦਿੰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਸੁਸਾਇਟੀ ਦੇ ਮੁੱਖ ਸੇਵਦਾਰ ਰਿਟਾ: ਪਿ੍ੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਲੜਕੀਆਂ ਨੂੰ ਸਵੈ ਨਿਰਭਰ ਬਣਾਉਣ ਲਈ ਕੀਤੇ ਜਾਦੇਂ ਇਸ ਉਪਰਾਲੇ ਤਹਿਤ ਹੁਣ ਤੱਕ ਸੈਂਕੜੇ ਲੜਕੀਆਂ ਸਿਖਲਾਈ ਲੈ ਕੇ ਰੋਜੀ ਰੋਟੀ ਕਮਾ ਰਹੀਆਂ ਹਨ | ਇਸ ਮੌਕੇ ਜ/ਸ ਗਿਆਨੀ ਸੁਖਬੀਰ ਸਿੰਘ, ਗਿਆਨ ਸਿੰਘ ਰਾਏਪੁਰ, ਐਡਵੋਕੇਟ ਦਰਸਨ ਸਿੰਘ ਮਹਿਤਾ, ਅਜੈਬ ਸਿੰਘ ਸੁਮਨ, ਗੁਰਚਰਨ ਸਿੰਘ ਕਟਾਰੀਆ, ਮਲਕੀਤ ਸਿੰਘ ਰਤੋਂ, ਐਡਵੋਕੇਟ ਬਲਵਿੰਦਰ ਸਿੰਘ, ਸਿਲਾਈ ਟੀਚਰ ਸਰਬਜੀਤ ਕੌਰ, ਪਰਮਜੀਤ ਕੌਰ ਸਮੇਤ ਸਿਖਿਆਰਥਣਾਂ ਵੀ ਮੋਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਵਲੋਂ ਗੰਦਗੀ ਫੈਲਾਉਣ ਅਤੇ ਸਿੰਗਲ ਵਰਤੋਂ ਪਲਾਸਟਿਕ ਖ਼ਿਲਾਫ਼ ਕੱਟੇ ਚਲਾਨ <br/> ਅਗਲੀ ਖ਼ਬਰ ਸਿਹਤ ਕਾਰਡ ਬਣਾਉਣ ਸੰਬੰਧੀ ਕੈਂਪ ਲਗਾਇਆ
Ad Position 24