20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨਗਰ ਕੌਂਸਲ ਵਲੋਂ ਗੰਦਗੀ ਫੈਲਾਉਣ ਅਤੇ ਸਿੰਗਲ ਵਰਤੋਂ ਪਲਾਸਟਿਕ ਖ਼ਿਲਾਫ਼ ਕੱਟੇ ਚਲਾਨ <br/>

Ad Position 21
No active advertisement
ਅਜੀਤ ਡੈਸਕ 19-02-2026
ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਜੇ ਐਸ ਨਿੱਕੂਵਾਲ)-ਪੰਜਾਬ ਸਰਕਾਰ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਦੀ ਅਗਵਾਈ ਵਿਚ ਗੁਰੂ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੇ ਕੌਮੀ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਗੁਰਦੀਪ ਸਿੰਘ ਕਾਰਜ ਸਾਧਕ ਅਫ਼ਸਰ, ਮੁਕੇਸ਼ ਸ਼ਰਮਾ ਸੈਨੇਟਰੀ ਸੁਪਰਡੈਂਟ, ਮਦਨ ਲਾਲ ਸੈਨੇਟਰੀ ਇੰਸਪੈਕਟਰ, ਮਲਕੀਤ ਸਿੰਘ ਇੰਸਪੈਕਟਰ, ਲੋਕ ਬੰਦੂ ਲਵਲੀ, ਐਡਵੋਕੇਟ ਮਨਦੀਪ ਸਿੰਘ, ਸਲਿੰਦਰ ਕੁਮਾਰ ਸ਼ਾਂਟੂ, ਕੈਪਟਨ ਦਲਜੀਤ ਸਿੰਘ ਅਤੇ ਸਮੂਹ ਟੀਮ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਗੰਦਗੀ ਫੈਲਾਉਣ ਵਾਲਿਆਂ ਖ਼ਿਲਾਫ਼ 9 ਚਲਾਨ ਕੱਟੇ ਗਏ ਅਤੇ ਸਿੰਗਲ ਵਰਤੋਂ ਪਲਾਸਟਿਕ ਥਰਮੋਕੋਲ, ਮੋਮੀ ਲਿਫ਼ਾਫ਼ੇ ਅਤੇ ਪਲਾਸਟਿਕ ਦੀ ਵਰਤੋਂ ਨੂੰ ਲੈ ਕੇ 5 ਚਲਾਨ ਕੱਟੇ ਗਏ | ਜਿਸ ਤਹਿਤ 4200 ਰੁਪਏ ਕੁੱਲ ਜੁਰਮਾਨਾ ਕੀਤਾ ਗਿਆ | ਨਗਰ ਕੌਂਸਲ ਵਲੋਂ ਦੁਕਾਨਦਾਰਾਂ, ਰੇਹੜੀ ਫੜੀ, ਖੋਖਾ, ਗੁਦਾਮਾਂ ਵਾਲਿਆਂ ਵਪਾਰੀਆਂ ਨੂੰ ਹੋਲੇ ਮਹੱਲੇ ਦੌਰਾਨ ਅਪੀਲ ਕੀਤੀ ਗਈ ਕਿ ਕਿਸੇ ਤਰ੍ਹਾਂ ਦਾ ਕੋਈ ਵੀ ਨਜਾਇਜ਼ ਕਬਜ਼ਾ, ਸਮਾਨ ਆਪਣੀ ਦੁਕਾਨ ਤੋਂ ਬਾਹਰ ਨਾ ਰੱਖਿਆ ਜਾਵੇ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਕੋਈ ਨਜਾਇਜ਼ ਕਬਜ਼ਾ ਕੀਤਾ ਜਾਵੇ | ਅਜਿਹਾ ਕਰਨ ਦੀ ਸੂਰਤ ਵਿਚ ਨਗਰ ਕੌਂਸਲ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜੁਰਮਾਨੇ ਵੀ ਕੀਤੇ ਜਾਣਗੇ | ਨਗਰ ਕੌਂਸਲ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਹੋਲੇ ਮਹੱਲੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਗੰਦਗੀ ਨਾ ਫੈਲਾਈ ਜਾਵੇ ਅਤੇ ਨਾ ਹੀ ਸਿੰਗਲ ਵਰਤੋਂ ਪਲਾਸਟਿਕ ਦੀ ਵਰਤੋਂ ਕੀਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੋਲਾ ਵਾਲਾ ਟੋਬਾ ਸੜਕ 'ਤੇ ਹੋਟਲ 'ਚ ਦੇਹ ਵਪਾਰ ਦਾ ਭੰਡਾ ਫੋੜ <br/> ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮੁਫ਼ਤ ਸਿਲਾਈ ਸਿਖਲਾਈ ਕੇਂਦਰ ਦਾ ਉਦਘਾਟਨ <br/>
Ad Position 24