19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਵਿਧਾਇਕ ਚੱਢਾ ਨੇ ਝੱਜ ਤੋਂ ਸਾਖਪੁਰ ਵਾਲੀ ਸੜਕ ਦਾ ਨਾਂਅ ਮਸਤ ਬਾਬਾ ਸ਼ਾਮ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ <br/>

Ad Position 21
No active advertisement
ਅਜੀਤ ਡੈਸਕ 19-02-2026
ਕਾਹਨਪੁਰ ਖੂਹੀ, 18 ਫਰਵਰੀ (ਗੁਰਬੀਰ ਸਿੰਘ ਵਾਲੀਆ)-ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਖੇਤਰ ਦੇ ਪਿੰਡ ਝੱਜ ਵਿਖੇ ਧੰਨ ਮਸਤ ਬਾਬਾ ਸ਼ਾਮ ਦੇ ਮਨਾਏ ਜਾ ਰਹੇ ਜਨਮ ਦਿਨ ਦੇ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਹੋਇਆਂ, ਜਿੱਥੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਭੇਟ ਕੀਤੀ ਉੱਥੇ ਹੀ ਝੱਜ ਤੋਂ ਸਾਖਪੁਰ ਨੂੰ ਜਾਣ ਵਾਲੀ ਸੜਕ ਦਾ ਨਾਮ ਮਸਤ ਬਾਬਾ ਸ਼ਾਮ ਜੀ ਦੇ ਨਾਮ ਤੇ ਰੱਖਣ ਦਾ ਐਲਾਨ ਕੀਤਾ | ਇਸ ਮੌਕੇ ਉਨਾਂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੱਜ ਦੇ ਨੇੜੇ ਤੋਂ ਪਿੰਡ ਸਾਖਪੁਰ ਭੂਰੀ ਵਾਲੇ ਮਾਰਗ ਤੱਕ ਜਾਣ ਵਾਲੀ ਸੜਕ ਨੂੰ ਨਵੇਂ ਸਿਰੇ ਤੋਂ ਚੌੜਾ ਕਰਕੇ ਬਣਾਇਆ ਜਾ ਰਿਹਾ | ਲਗਭਗ 5.5 ਕਿੱਲੋਮੀਟਰ ਇਸ ਸੜਕ ਨੂੰ ਬਣਾਉਣ ਲਈ ਲਗਭਗ ਚਾਰ ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਪਿੰਡ ਝੱਜ ਅਤੇ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀ ਸ਼ਰਧਾ ਨੂੰ ਦੇਖਦਿਆਂ ਹੋਇਆਂ ਨਵੇਂ ਸਿਰੇ ਤੋਂ ਬਣਾਈ ਜਾ ਰਹੀ ਇਸ ਸੜਕ ਦਾ ਨਾਮ ਮਸਤ ਬਾਬਾ ਸ਼ਾਮ ਜੀ ਮਹਾਰਾਜ ਜੀ ਦੇ ਨਾਮ ਤੇ ਰੱਖਿਆ ਜਾਵੇਗਾ | ਇਸ ਮੌਕੇ ਮਸਤ ਬਾਬਾ ਸ਼ਾਮ ਝੱਜ ਧਾਮ ਦੇ ਮੌਜੂਦਾ ਸੰਚਾਲਕ ਸਵਾਮੀ ਅਨਮੋਲਕਾ ਨੰਦ ਤੇ ਸਮੂਹ ਸੇਵਾਦਾਰਾਂ ਅਤੇ ਪ੍ਰਬੰਧਕ ਕਮੇਟੀ ਵੱਲੋਂ ਇਸ ਐਲਾਨ ਲਈ ਜਿੱਥੇ ਹਲਕਾ ਵਿਧਾਇਕ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਨੂੰ ਇਸ ਵਿਸ਼ੇਸ਼ ਕੋਸ਼ਿਸ਼ ਲਈ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪਰਿਸ਼ਦ ਮੈਂਬਰ ਦੇਸ ਰਾਜ ਸੈਣੀ, ਸਰਪੰਚ ਗੁਰਜੀਤ ਸਿੰਘ ਗੋਲਡੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਮਹਿੰਦਰ ਸਿੰਘ, ਬਾਬੂ ਕਸ਼ਮੀਰ ਲਾਲ,ਬਲਾਕ ਪ੍ਰਧਾਨ ਬਚਿੱਤਰ ਸਿੰਘ, ਡਾਇਰੈਕਟਰ ਸ਼ਿੰਗਾਰਾ ਸਿੰਘ, ਬਲਾਕ ਪ੍ਰਧਾਨ ਮਾਸਟਰ ਬਿਹਾਰੀ ਲਾਲ, ਬਲਜੀਤ ਚੌਧਰੀ, ਬਿੰਦਰ ਕਰਤਾਰਪੁਰ, ਕੁਲਦੀਪ ਸ਼ਰਮਾ, ਕਾਕਾ ਫ਼ੌਜੀ ਕਰਤਾਰਪੁਰ, ਐਡਵੋਕੇਟ ਮੁਨੀਸ਼ ਪੁਰੀ, ਯੂਥ ਪ੍ਰਧਾਨ ਅਭੀ ਹੱਲਣ, ਅਤੁੱਲ ਬਾਂਸਲ ਆਦੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਵਲੋਂ ਐਨ.ਸੀ.ਸੀ. ਕੈਡਿਟਾਂ ਦਾ ਸਨਮਾਨ <br/> ਅਗਲੀ ਖ਼ਬਰ ਮਾਤਾ ਜੋਗਿੰਦਰ ਕੌਰ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ <br/>
Ad Position 24