19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਵਲੋਂ ਐਨ.ਸੀ.ਸੀ. ਕੈਡਿਟਾਂ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 19-02-2026
ਸ੍ਰੀ ਅਨੰਦਪੁਰ ਸਾਹਿਬ, 18 ਫਰਵਰੀ (ਕਰਨੈਲ ਸਿੰਘ)-ਉਪ ਪੁਲਿਸ ਕਪਤਾਨ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ ਵਲੋਂ ਗਣਤੰਤਰ ਦਿਵਸ 2026 ਦੀ ਪਰੇਡ 'ਚ ਭਾਗ ਲੈਣ ਵਾਲੇ ਸਥਾਨਕ ਐਸ.ਜੀ.ਐਸ. ਖ਼ਾਲਸਾ ਸੀ: ਸੈ: ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਮਾਨ ਵਲੋਂ ਗਣਤੰਤਰ ਦਿਵਸ 2026 ਮੌਕੇ ਸਬ ਡਿਵੀਜ਼ਨ ਪੱਧਰ 'ਤੇ ਮਾਰਚ ਪਾਸਟ 'ਚ ਭਾਗ ਲੈਣ ਵਾਲੇ ਪਲਾਟੂਨ ਕਮਾਂਡਰਾਂ ਨੂੰ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਕੀਤਾ ਗਿਆ | ਸ. ਮਾਨ ਨੇ ਕੈਡਿਟਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਹਾਨੂੰ ਆਪਣਾ ਨਿਸ਼ਾਨਾ ਮਿੱਥ ਕੇ ਉਸ ਦੀ ਪ੍ਰਾਪਤੀ ਲਈ ਹੁਣ ਤੋਂ ਹੀ ਕੋਸ਼ਿਸ਼ ਸ਼ੁਰੂ ਕਰ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਉਹ ਕੈਡਿਟਾਂ ਦਾ ਅਨੁਸ਼ਾਸਨ ਅਤੇ ਪਰੇਡ ਦੇਖ ਕੇ ਬਹੁਤ ਪ੍ਰਭਾਵਿਤ ਹੋਏ ਹਨ | ਉਨ੍ਹਾਂ ਕੈਡਿਟਾਂ ਨੂੰ ਕਿਹਾ ਕਿ ਜੇਕਰ ਉਹ ਕਿਸੇ ਵੀ ਤਰਾਂ ਦੀ ਅਗਵਾਈ ਦੀ ਜ਼ਰੂਰਤ ਸਮਝਦੇ ਹਨ ਤਦ ਉਹ ਉਨ੍ਹਾਂ ਦੇ ਦਫ਼ਤਰ ਆ ਕੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਚੀਫ਼ ਅਫ਼ਸਰ ਰਣਜੀਤ ਸਿੰਘ ਨੇ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਵਲੋਂ ਕੀਤੀ ਇਸ ਨਿਵੇਕਲੀ ਪਹਿਲ ਦਾ ਭਰਪੂਰ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਇਸ ਤਰਾਂ ਦੀ ਪਹਿਲ ਵਿਦਿਆਰਥੀਆਂ ਦੇ ਲਈ ਮਾਰਗ ਦਰਸ਼ਕ ਅਤੇ ਉਤਸ਼ਾਹ ਵਰਧਕ ਸਾਬਿਤ ਹੋਵੇਗੀ | ਚੀਫ਼ ਅਫ਼ਸਰ ਰਣਜੀਤ ਸਿੰਘ ਵਲੋਂ ਜਸ਼ਨਦੀਪ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕੈਡਿਟਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਨ.ਸੀ.ਸੀ. ਅਫ਼ਸਰ ਸਰਬਜੀਤ ਸਿੰਘ, ਰਾਜ ਕੁਮਾਰ, ਰੀਡਰ ਸੁਰਿੰਦਰ ਮੋਹਨ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਸੰਸਥਾਵਾਂ ਦੇ ਕੈਡਿਟ ਅਤੇ ਮਾਤਾ-ਪਿਤਾ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਅੱਜ ਲਗਾਇਆ ਜਾਵੇਗਾ ਬਜ਼ੁਰਗਾਂ ਦੀ ਸਿਹਤ ਸੰਬੰਧੀ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਝੱਜ ਤੋਂ ਸਾਖਪੁਰ ਵਾਲੀ ਸੜਕ ਦਾ ਨਾਂਅ ਮਸਤ ਬਾਬਾ ਸ਼ਾਮ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ <br/>...
Ad Position 24