19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਨੂਰਪੁਰ ਬੇਦੀ ਵਿਖੇ ਅੱਜ ਲਗਾਇਆ ਜਾਵੇਗਾ ਬਜ਼ੁਰਗਾਂ ਦੀ ਸਿਹਤ ਸੰਬੰਧੀ ਮੈਡੀਕਲ ਜਾਂਚ ਕੈਂਪ

Ad Position 21
No active advertisement
ਅਜੀਤ ਡੈਸਕ 19-02-2026
ਨੂਰਪੁਰ ਬੇਦੀ, 18 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅੰਮਿ੍ਤਾ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ 19 ਫਰਵਰੀ, ਵੀਰਵਾਰ ਨੂੰ ਸਿਵਲ ਹਸਪਤਾਲ ਸਿੰਘਪੁਰ ਵਿਖੇ ਬਜ਼ੁਰਗਾਂ ਦੀ ਸਿਹਤ ਸਬੰਧੀ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਮਾਹਰ ਡਾਕਟਰਾਂ ਦੀਆਂ ਟੀਮਾਂ ਵਲੋਂ ਓਪੀਡੀ, ਡਿਮੇਂਸ਼ੀਆ ਸਕ੍ਰੀਨਿੰਗ, ਐਨ.ਸੀ.ਡੀ. ਸਕ੍ਰੀਨਿੰਗ, ਕੈਂਸਰ ਸਕ੍ਰੀਨਿੰਗ, ਆਰਥੋਪੀਡਿਕ ਚੈਕ-ਅੱਪ, ਅੱਖਾਂ ਦੀ ਜਾਂਚ, ਫਿਜ਼ੀਉਥੈਰੇਪੀ ਅਤੇ ਮਨੋਰੋਗ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਸਬੰਧੀ ਚੈੱਕਅਪ ਕੀਤਾ ਜਾਵੇਗਾ | ਸ੍ਰੀਮਤੀ ਅੰਮਿ੍ਤਾ ਬਾਲਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸ ਕੈਪ 'ਚ ਪੈਨਸ਼ਨ ਸਕੀਮਾਂ ਦੇ ਫਾਰਮ ਅਤੇ ਸੀਨੀਅਰ ਸਿਟੀਜ਼ਨ ਕਾਰਡ ਵੀ ਬਣਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਸਾਲਾਨਾ ਲੰਗਰ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਉਪ ਪੁਲਿਸ ਕਪਤਾਨ ਜਸ਼ਨਦੀਪ ਸਿੰਘ ਮਾਨ ਵਲੋਂ ਐਨ.ਸੀ.ਸੀ. ਕੈਡਿਟਾਂ ਦਾ ਸਨਮਾਨ <br/>
Ad Position 24