19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਹੋਲਾ ਮਹੱਲਾ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਗੁਰੂ ਕੇ ਲੰਗਰਾਂ ਦੀ ਸੇਵਾ ਕੀਤੀ ਆਰੰਭ <br/>

Ad Position 21
No active advertisement
ਅਜੀਤ ਡੈਸਕ 01-03-2026
ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੇ. ਐਸ. ਨਿੱਕੂਵਾਲ ਅਤੇ ਕਰਨੈਲ ਸਿੰਘ)-ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਜੋਤੀ ਸਰੂਪ, ਫ਼ਤਿਹਗੜ੍ਹ ਸਾਹਿਬ ਅਤੇ ਬਾਬਾ ਗਾਜੀਦਾਸ ਕਲੱਬ ਰੋਡ ਮਾਜਰਾ ਚੱਕਲਾਂ ਵਲੋਂ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੇ ਸਹਿਯੋਗ ਨਾਲ ਹੋਲਾ ਮਹੱਲਾ ਮੌਕੇ ਗੁ: ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘ ਵਿਖੇ ਅੱਜ ਤੋਂ ਗੁਰੂ ਕੇ ਲੰਗਰ ਦਾ ਸੇਵਾ ਅਤੇ ਮੈਡੀਕਲ ਕੈਂਪ ਆਰੰਭ ਕੀਤੇ ਗਏ ਹਨ ਅਤੇ 2 ਅਤੇ 3 ਮਾਰਚ ਤੱਕ ਹੋਣ ਵਾਲੇ ਗੱਤਕਾ ਮੁਕਾਬਲਿਆਂ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈ ਹਨ | ਇਹ ਜਾਣਕਾਰੀ ਅੱਜ ਇੱਥੇ ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਜੋਤੀ ਸਰੂਪ ਅਤੇ ਬਾਬਾ ਗਾਜੀਦਾਸ ਕਲੱਬ ਰੋਡ ਮਾਜਰਾ ਚਕਲਾ ਦੇ ਪ੍ਰਧਾਨ ਅਤੇ ਖੇਡ ਪ੍ਰਮੋਟਰ ਸ. ਦਵਿੰਦਰ ਸਿੰਘ ਬਾਜਵਾ ਨੇ ਪੱਤਰਕਾਰਾਂ ਨੂੰ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਮੌਕੇ ਲਗਾਏ ਲੰਗਰਾਂ ਦੌਰਾਨ 2 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਪਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ 2 ਅਤੇ 3 ਮਾਰਚ ਨੂੰ ਖ਼ਾਲਸਾ ਪੰਥ ਦੀ ਜੰਗਜੂ ਖੇਡ ਗੱਤਕਾਬਾਜੀ ਦੇ ਅੰਤਰਰਾਸ਼ਟਰੀ ਮੁਕਾਬਲੇ ਵੀ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਮੇਲੇ ਦੌਰਾਨ ਲੰਗਰ ਦੇ ਨਾਲ ਨਾਲ ਸ਼ਰਧਾਲੂਆਂ ਦੀ ਸਹੂਲਤ ਲਈ ਮੈਡੀਕਲ ਡਿਸਪੈਂਸਰੀ ਵੀ ਖੋਲੀ ਜਾਵੇਗੀ | ਜਿਥੇ ਦਵਾਈਆਂ ਆਦਿ ਵੀ ਦਿੱਤੀਆਂ ਜਾ ਰਹੀਆਂ ਹਨ | ਸ. ਬਾਜਵਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਸੰਗਤਾਂ ਦੀ ਸਹੂਲਤ ਲਈ ਧਾਰਮਿਕ ਅਤੇ ਸਮਾਜ ਸੇਵੀ ਸਭਾ ਸੁਸਾਇਟੀਆਂ ਵੱਲੋਂ ਲਗਾਏ ਜਾਣ ਵਾਲੇ ਲੰਗਰਾਂ ਆਦਿ ਲਈ ਰਸਦਾਂ ਅਤੇ ਹੋਰ ਸਮਾਨ ਲੈ ਕੇ ਆਉਣ ਵਾਲੇ ਵਾਹਨਾਂ 'ਤੇ ਕਿਸੇ ਵੀ ਤਰ੍ਹਾਂ ਦੀ ਰੋਕ ਨਾ ਲਗਾਈ ਜਾਵੇ ਅਤੇ ਮੇਲੇ ਦੌਰਾਨ ਆਵਾਜਾਈ, ਸੁਰੱਖਿਆ, ਸਾਫ਼ ਸਫ਼ਾਈ, ਪੀਣ ਵਾਲੇ ਪਾਣੀ ਆਦਿ ਦੇ ਸੰਗਤਾਂ ਲਈ ਪ੍ਰਬੰਧ ਕੀਤੇ ਜਾਣ | ਇਸ ਮੌਕੇ ਉਨ੍ਹਾਂ ਦੇ ਨਾਲ ਨੰਬਰਦਾਰ ਉਮਰਾਓ ਸਿੰਘ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਮੇਜਰ ਸਿੰਘ, ਸੁਰਿੰਦਰ ਸਿੰਘ, ਜੈ ਸਿੰਘ, ਮਨਮੋਹਨ ਸਿੰਘ, ਅਮਰਨਪ੍ਰੀਤ ਸਿੰਘ, ਗੁਰਦੀਪ ਸਿੰਘ, ਬਾਬਾ ਵੀਰਾ ਸਿੰਘ ਆਦਿ ਵੀ


ਹੋਲੇ ਮਹੱਲੇ ਮੌਕੇ ਗੁ: ਗੁਰੂ ਕਾ ਬਾਗ ਛਾਉਣੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਲਗਾਏ ਲੰਗਰ ਅਤੇ ਮੈਡੀਕਲ ਕੈਂਪ ਸਬੰਧੀ ਜਾਣਕਾਰੀ ਦਿੰਦੇ ਦਵਿੰਦਰ ਸਿੰਘ ਬਾਜਵਾ ਦੀ ਤਸਵੀਰ | ਤਸਵੀਰ: ਕਰਨੈਲ ਸਿੰਘ


Ad Position 22
No active advertisement
ਪਿਛਲੀ ਖ਼ਬਰ ਸੁਖਦੇਵ ਸਿੰਘ ਖ਼ਾਨਪੁਰ ਅਤੇ ਪ੍ਰਸਿੱਧ ਬਿਲਡਰ ਬਲਜਿੰਦਰ ਪਾਲ ਸਿੰਘ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਪਿੰਡ ਬੂਰਮਾਜਰਾ ਵਿਖੇ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ <br/>
Ad Position 24