19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਭਾਈ ਅਮਰਜੀਤ ਸਿੰਘ ਚਾਵਲਾ ਨੂੰ ਸ਼੍ਰੋਮਣੀ ਕਮੇਟੀ ਦਾ ਮੁੱਖ ਬੁਲਾਰਾ ਨਿਯੁਕਤ ਕਰਨ ਦਾ ਕੀਤਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 01-03-2026
ਨੂਰਪੁਰ ਬੇਦੀ, 28 ਫਰਵਰੀ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਐਸ.ਜੀ.ਪੀ.ਸੀ. ਦਾ ਮੁੱਖ ਬੁਲਾਰਾ ਨਿਯੁਕਤ ਕਰਨ 'ਤੇ ਇਲਾਕੇ ਦੇ ਅਕਾਲੀ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਜਥੇਦਾਰ ਦਰਬਾਰਾ ਸਿੰਘ ਬਾਲਾ ਨੇ ਕਿਹਾ ਕਿ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਹਮੇਸ਼ਾ ਚੰਗੀ ਭੂਮਿਕਾ ਨਿਭਾਈ ਹੈ | ਉਹਨਾਂ ਕਿਹਾ ਕਿ ਇਹਨਾਂ ਦੀ ਮੁੱਖ ਬੁਲਾਰੇ ਵਜੋਂ ਨਿਯੁਕਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਰ ਮਜਬੂਤ ਹੋਵੇਗੀ | ਭਾਈ ਚਾਵਲਾ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਭਾਰਤ ਭੂਸ਼ਣ ਹੈਪੀ ਸਾਬਕਾ ਸਰਪੰਚ ਆਜਮਪੁਰ, ਡਾਇਰੈਕਟਰ ਹਰਕੇਤ ਸਿੰਘ ਕੋਲਾਪੁਰ, ਸਤਨਾਮ ਸਿੰਘ ਝੱਜ, ਠੇਕੇਦਾਰ ਕੁਲਬੀਰ ਸਿੰਘ ਅਸਮਾਨਪੁਰ, ਹੁਸਨ ਚੰਦ ਮਠਾਣ, ਬਾਬਾ ਰਵਿੰਦਰ ਸਿੰਘ ਅਸਮਾਨਪੁਰ, ਦਿਲਬਾਗ ਸਿੰਘ ਜੱਟਪੁਰ, ਸੁਖਵਿੰਦਰ ਸਿੰਘ ਸ਼ੰਮੀ ਸਾਬਕਾ ਸਰਪੰਚ ਗੋਬਿੰਦਪੁਰ ਬੇਲਾ, ਪਾਖਰ ਸਿੰਘ ਲੌਂਗੀਆ, ਰਣਜੀਤ ਸਿੰਘ ਢੀਂਡਸਾ, ਬਲਰਾਜ ਸਿੰਘ ਸਸਕੌਰ, ਜਸਵਿੰਦਰ ਸਿੰਘ ਬੱਬੀ, ਜਸਵੀਰ ਸਿੰਘ ਨੰਗਲ, ਹਰਜਿੰਦਰ ਸਿੰਘ ਭਾਉਵਾਲ, ਹੇਮਰਾਜ ਝਾਂਡੀਆਂ, ਠੇਕੇਦਾਰ ਹਰਮੇਸ਼ ਸਿੰਘ, ਸੁਰਿੰਦਰ ਸਿੰਘ ਰੂੜੇ ਮਾਜਰਾ, ਸੁਖਬੀਰ ਸਿੰਘ ਕਲਵਾਂ, ਗੁਰਦੀਪ ਸਿੰਘ ਬਟਾਰਲਾ ਸਮੇਤ ਹੋਰਨਾਂ ਦੇ ਨਾਂ ਸ਼ਾਮਿਲ ਹਨ |


Ad Position 22
No active advertisement
ਪਿਛਲੀ ਖ਼ਬਰ ਭਾਈ ਮਨਜੀਤ ਸਿੰਘ ਵਲੋਂ 6 ਮਾਰਚ ਦੇ ਪੰਥਕ ਇਕੱਠ ਸੰਬੰਧੀ ਸੰਗਤਾਂ ਨਾਲ ਵਿਚਾਰਾਂ <br/> ਅਗਲੀ ਖ਼ਬਰ ਗੁ: ਗੁਰੂ ਕਾ ਬਾਗ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਗੱਤਕਾ ਮੁਕਾਬਲੇ ਹੋਣਗੇ-ਬਾਬਾ ਬਲਬੀਰ ਸਿੰਘ 96 ਕਰੋੜੀ <br...
Ad Position 24