19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਡੀ.ਆਈ.ਜੀ. ਖੁਰਾਨਾ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ <br/>

Ad Position 21
No active advertisement
ਅਜੀਤ ਡੈਸਕ 01-03-2026
ਸ੍ਰੀ ਅਨੰਦਪੁਰ ਸਾਹਿਬ, 28 ਫਰਵਰੀ (ਜੇ ਐਸ ਨਿੱਕੂਵਾਲ)- ਡੀ.ਆਈ.ਜੀ. ਗੁਲਨੀਤ ਸਿੰਘ ਖੁਰਾਨਾ ਵਲੋਂ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵਲੋਂ ਲਗਾਏ ਗਏ ਵਿਸ਼ਾਲ ਲੰਗਰ ਵਿਚ ਪਹੁੰਚ ਕੇ ਰਸਮੀ ਮੁਲਾਕਾਤ ਕੀਤੀ ਗਈ | ਇਸ ਮੌਕੇ ਡੀ.ਆਈ.ਜੀ. ਖੁਰਾਨਾ ਵਲੋਂ ਸੰਤ ਬਾਬਾ ਕਸ਼ਮੀਰ ਸਿੰਘ ਵੱਲੋਂ ਸ਼ਹਿਰ ਵਿਚ ਕੀਤੇ ਜਾ ਰਹੇ ਸਫ਼ਾਈ ਕਾਰਜਾਂ, ਸੰਗਤਾਂ ਲਈ ਵੱਡੇ ਪੱਧਰ 'ਤੇ ਰਿਹਾਇਸ਼ੀ ਪ੍ਰਬੰਧਾਂ ਤੇ ਲੰਗਰ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਹੋਲਾ ਮਹੱਲਾ ਦੇ ਪਵਿੱਤਰ ਤਿਉਹਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਕਾਮਨਾ ਵੀ ਕੀਤੀ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਬਾਬਾ ਸੁਖਵਿੰਦਰ ਸਿੰਘ, ਬਾਬਾ ਗੁਰਨਾਮ ਸਿੰਘ, ਪ੍ਰੋਫੈਸਰ ਸਰਦਾਰਾ ਸਿੰਘ ਵੇਰਕਾ, ਨਵਤੇਜ ਸਿੰਘ ਵੇਰਕਾ, ਰਾਮ ਭਿੰਡਰ, ਮਨਿੰਦਰਪਾਲ ਸਿੰਘ ਮਨੀ, ਬਾਬਾ ਹਰੀ ਸਿੰਘ, ਸੁਖਵਿੰਦਰ ਸਿੰਘ ਪੱਪੂ, ਹਰਵਿੰਦਰ ਸਿੰਘ, ਬਾਬਾ ਰਤਨ ਸਿੰਘ, ਬਾਬਾ ਕਰਨ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਬਲਵੰਤ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਸੇਵਾ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਰਣਜੀਤ ਸਿੰਘ ਅਤੇ ਬਾਬਾ ਯਾਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੰਡੀ ਬੋਰਡ ਮੁਹਾਲੀ ਵਲੋਂ ਹੋਲਾ ਮਹੱਲਾ ਸੰਬੰਧੀ ਕੀਤੇ ਵਿਸ਼ੇਸ਼ ਪ੍ਰਬੰਧ - ਸੁਖਵਿੰਦਰ ਸਿੰਘ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ <br/>
Ad Position 24