18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੁਲਿਸ ਵਲੋਂ ਨੰਗਲ ਇਲਾਕੇ 'ਚ ਹੋਲੇ ਮਹੱਲੇ ਸਬੰਧੀ ਕੀਤੀ ਵਿਸ਼ੇਸ਼ ਨਾਕਾਬੰਦੀ <br/>

Ad Position 21
No active advertisement
ਅਜੀਤ ਡੈਸਕ 01-03-2026
ਨੰਗਲ, 28 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਸਰਹੱਦੀ ਸ਼ਹਿਰ ਨੰਗਲ ਦੇ ਵਿਚ ਵੀ ਹੋਲੇ ਮਹੱਲੇ ਨੂੰ ਲੈ ਕੇ ਵਿਸ਼ੇਸ਼ ਨਾਕੇਬੰਦੀਆਂ ਕੀਤੀਆਂ ਗਈਆਂ ਹਨ | ਨਵਾਂ ਨੰਗਲ ਚੌਂਕ ਦੇ ਵਿਚ ਫੁਲਾਈਾ ਓਵਰ ਦੇ ਲਾਗੇ ਚੌਂਕੀ ਇੰਚਾਰਜ ਨਵਾਂ ਨੰਗਲ ਸਬ ਇੰਸਪੈਕਟਰ ਸਰਤਾਜ ਸਿੰਘ ਦੀ ਅਗਵਾਈ ਦੇ ਵਿਚ ਪੁਲਿਸ ਵਲੋਂ ਇੱਕ ਵਿਸ਼ੇਸ਼ ਨਾਕੇਬੰਦੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਹੋਲੇ ਮਹੱਲੇ ਦੀ ਸੁਰੱਖਿਆ ਦੇ ਮੱਦੇ ਨਜ਼ਰ ਅਤੇ ਭਾਰੀ ਵਾਹਨਾਂ ਦੇ ਸ੍ਰੀ ਅਨੰਦਪੁਰ ਸਾਹਿਬ ਦੇ ਦਾਖ਼ਲੇ ਦੀ ਰੋਕ ਦੇ ਲਈ ਇਹ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ | ਉਨ੍ਹਾਂ ਨੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਟਰੈਕਟਰ ਟਰਾਲੀਆਂ, ਛੋਟੇ ਹਾਥੀ, ਜਾਂ ਫਿਰ ਵੱਡੇ ਘੋੜਿਆਂ ਦੇ ਵਿਚ ਵਾਧੂ ਸੰਗਤ ਨੂੰ ਬਿਠਾ ਕੇ ਨਾ ਲਿਆਉਣ, ਜਿਸ ਦੇ ਨਾਲ ਕਿ ਦੁਰਘਟਨਾ ਦਾ ਖ਼ਦਸ਼ਾ ਪੈਦਾ ਹੋਵੇ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਸਬ ਇੰਸਪੈਕਟਰ ਮਦਨ ਲਾਲ, ਪਿ੍ਤਪਾਲ ਸਿੰਘ ਤੇ ਅਨਿਲ ਕੁਮਾਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਬੋਦੇਵਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸੰਬੰਧੀ ਕਾਰਡ ਬਣਾਉਣ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਘਨੌਲੀ ਵਲੋਂ ਘਨੌਲੀ ਰੇਲਵੇ ਸਟੇਸ਼ਨ ਤੋਂ ਲੰਗਰ ਵਰਤਾਉਣ ਦੀ ਸੇਵਾ ਅੱਜ ਤੋਂ ਸ਼ੁਰੂ <br/...
Ad Position 24