08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਵਲੋਂ ਭੂਰੀ ਵਾਲਿਆਂ ਨਾਲ ਮੁਲਾਕਾਤ <br/>

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਅਦਿਤਿਆ ਡਚਲਵਾਲ, ਭਾਈ ਚਾਵਲਾ ਤੇ ਹੋਰ | <br/> 02-03-2026
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ ਐਸ ਨਿੱਕੂਵਾਲ / ਕਰਨੈਲ ਸਿੰਘ)-ਪੰਜਾਬ ਨੂੰ ਪਲਾਸਟਿਕ ਰਹਿਤ ਬਣਾਉਣ ਅਤੇ ਵਾਤਾਵਰਣ ਸੁਰੱਖਿਆ ਲਈ ਚੱਲ ਰਹੇ ਉਪਰਾਲਿਆਂ ਤਹਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹੋਲਾ ਮਹੱਲੇ ਦੇ ਇਸ ਪਵਿੱਤਰ ਤਿਉਹਾਰ ਮੌਕੇ ਲੰਗਰਾਂ ਵਿੱਚ ਜੈਵਿਕ ਖਪਣਯੋਗ ਬਰਤਨ ਵੰਡਣ ਦੀ ਮੁਹਿੰਮ ਤਹਿਤ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਭੂਰੀ ਵਾਲਿਆਂ ਨੂੰ ਦੱਸਿਆ ਹੋਲਾ ਮਹੱਲੇ ਮੌਕੇ ਵੱਡੀ ਗਿਣਤੀ ਜੈਵਿਕ ਬਰਤਨ ਵੰਡੇ ਜਾ ਰਹੇ ਹਨ ਤਾਂ ਜੋ ਸੰਗਤਾਂ ਵੱਲੋਂ ਵਰਤੀ ਗਈ ਵਸਤੂ ਆਸਾਨੀ ਨਾਲ ਖਾਦ ਵਿੱਚ ਤਬਦੀਲ ਹੋ ਸਕੇ ਅਤੇ ਵਾਤਾਵਰਣ ਪ੍ਰਦੂਸ਼ਣ ਘਟੇ | ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਹੋਲਾ ਮਹੱਲੇ ਦੇ ਤਿਉਹਾਰ ਨੂੰ ਸਵੱਛ ਤੇ ਪ੍ਰਦੂਸ਼ਣ ਰਹਿਤ ਬਣਾਉਣ ਵਿੱਚ ਸਹਿਯੋਗ ਕਰਨ | ਉਹਨਾਂ ਕਿਹਾ ਕਿ ਗੁਰੂ ਘਰਾਂ ਵਿੱਚ ਲੰਗਰ ਦੀ ਸੇਵਾ ਵਾਤਾਵਰਨ ਅਨੂਕੂਲ ਦੇ ਪੱਖ ਤੋਂ ਗੁਰਮਤਿ ਅਨੁਸਾਰ ਕੁਦਰਤ ਨਾਲ ਮੇਲ ਖਾਂਦੀ ਹੋਣੀ ਚਾਹੀਦੀ ਹੈ ਅਤੇ ਇਸ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਯੋਗਦਾਨ ਦੇਣਾ ਚਾਹੀਦਾ ਹੈ | ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਚੇਅਰਪਰਸਨ ਰੀਨਾ ਗੁਪਤਾ ਅਤੇ ਸਮੂਹ ਅਧਿਕਾਰੀਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਬਾਵਾ ਸਿੰਘ ਗੁਮਾਨਪੁਰਾ ਡਿਪਟੀ ਕਮਿਸ਼ਨਰ ਅਦਿਤਿਆ ਡਚਲਵਾਲ, ਡਾ. ਲਵਨੀਤ ਕੁਮਾਰ ਦੂਬੇ, ਵਾਤਾਵਰਣ ਸੀਨੀਅਰ ਕਾਰਜਕਾਰੀ ਇੰਜੀਨੀਅਰ ਰਾਜੀਵ ਗੁਪਤਾ, ਕਾਰਜਕਾਰੀ ਚੀਫ ਇੰਜੀਨੀਅਰ ਗੁਰਕਰਨ ਸਿੰਘ ਵਾਲੀਆ, ਵਿਪਨ ਕੁਮਾਰ, ਚਰਨਜੀਤ ਸਿੰਘ, ਡਾ. ਬੀਰਦਵਿੰਦਰ ਸਿੰਘ ਅਤੇ ਅਤੁਲ ਕੌਸ਼ਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ, ਪ੍ਰੋਫੈਸਰ ਸਰਦਾਰਾ ਸਿੰਘ ਵੇਰਕਾ, ਨਵਤੇਜ ਸਿੰਘ ਵੇਰਕਾ, ਰਾਮ ਸਿੰਘ ਭਿੰਡਰ, ਹਰਪ੍ਰੀਤ ਸਿੰਘ, ਮਨਿੰਦਰਪਾਲ ਸਿੰਘ ਮਨੀ, ਤਲਵਿੰਦਰ ਸਿੰਘ ਬੁੱਟਰ, ਸਰਬ ਭੁੱਲਰ, ਹਰਵਿੰਦਰ ਸਿੰਘ ਗੁੱਲੂ, ਮਾਸਟਰ ਪ੍ਰਦੀਪ ਸਿੰਘ, ਸੁੱਖ ਗਵਾਲੀਅਰ, ਗੁਰਬੀਰ ਸਿੰਘ ਚੱਬਾ, ਬਾਬਾ ਹਰੀ ਸਿੰਘ, ਸੁਖਵਿੰਦਰ ਸਿੰਘ ਪੱਪੂ, ਬਾਬਾ ਬਲਵੰਤ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਜਗਜੀਤ ਸਿੰਘ, ਜਸਪ੍ਰੀਤ ਸਿੰਘ ਜੋਲੀ, ਤੇਜਿੰਦਰ ਸਿੰਘ ਮੈਨੇਜਰ, ਬਲਜਿੰਦਰ ਸਿੰਘ ਕਿੱਟੂ, ਪਰਗਟ ਸਿੰਘ ਬਟਾਲਾ ਬਾਬਾ ਪ੍ਰਤਾਪ ਸਿੰਘ, ਬਾਬਾ ਕਰਮ ਸਿੰਘ ਤੇ ਬਾਬਾ ਰਤਨ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਿੱਟੀ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ/ਟਰੈਕਟਰ ਸੈਦਪੁਰ ਪਿੰਡ ਵਾਸੀਆਂ ਰੋਕੀਆਂ ਕਿਹਾ, ਨਵੀਆਂ ਸੜਕਾਂ ਨੂੰ ਬਣਾ... ਅਗਲੀ ਖ਼ਬਰ ਗਰੀਨ ਹੋਲਾ ਮਹੱਲਾ ਮਨਾਉਣ ਲਈ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ <br/>
Ad Position 24