08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਮਤਿ ਮੁਕਾਬਲਿਆਂ 'ਚ ਪਹਿਲਾ ਤੇ ਦੂਜਾ ਸਥਾਨ ਹਾਸਿਲ ਕੀਤਾ <br/>

Ad Position 21
No active advertisement
ਗੁਰਮਤਿ ਮੁਕਾਬਲਿਆਂ 'ਚ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪਿ੍ੰਸੀਪਲ ਡਿੰਪਲ ਢਿੱਲੋਂ ਅਤੇ ਸਟਾਫ਼ ਮੈਂਬਰਾਂ ਨਾਲ | ਤਸਵੀਰ : ਮਨਜੀਤ ਸਿੰਘ ਸੈਣੀ <br/> 02-03-2026
ਬੇਲਾ, 1 ਮਾਰਚ (ਮਨਜੀਤ ਸਿੰਘ ਸੈਣੀ)-ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਵਿਦਿਆਰਥਣਾਂ ਨੇ ਗੁਰਮਤਿ ਮੁਕਾਬਲਿਆਂ ਵਿਚ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ | ਸੰਸਥਾ ਦੇ ਪਿ੍ੰਸੀਪਲ ਡਿੰਪਲ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀ ਗੁਰੂ ਨਾਨਕ ਮਲਟੀ ਵਰਸਿਟੀ ਲੁਧਿਆਣਾ ਵਲੋਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ''ਰੰਗਰੇਟਾ ਗੁਰੂ ਕਾ ਬੇਟਾ'' ਬਖਸ਼ਿਸ਼ ਦਿਵਸ 'ਤੇ 350 ਸਾਲਾਂ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ | ਜਿਸ ਵਿਚ ਸਿਮਰਨਜੀਤ ਕੌਰ ਪੁੱਤਰੀ ਸੁਰਜੀਤ ਸਿੰਘ ਜਮਾਤ 10ਵੀਂ ਨੇ ਪਹਿਲਾ, ਨਵਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਜਮਾਤ 8ਵੀਂ ਨੇ ਦੂਜਾ, ਇਸੇ ਤਰ੍ਹਾਂ ਨਵਨੀਤ ਕੌਰ ਪੁੱਤਰੀ ਤੀਰਥ ਸਿੰਘ ਜਮਾਤ 8ਵੀਂ ਨੇ ਵੀ ਦੂਜਾ ਸਥਾਨ ਪ੍ਰਾਪਤ ਕੀਤਾ | ਸੰਸਥਾ ਵਲੋਂ ਵਿਦਿਆਰਥਣਾਂ ਨੂੰ ਸਰਟੀਫਿਕੇਟ, ਟਰਾਫ਼ੀਆਂ ਅਤੇ ਸਮਾਰਟ ਵਾਚ ਤੇ ਇਲੈਕਟਿ੍ਕ ਕੈਟਲ ਦੇ ਕੇ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਅਰਨੌਲੀ ਦੀਆਂ ਬੱਚੀਆਂ ਦਾ ਕੀਤਾ ਸਨਮਾਨ <br/> ਅਗਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ ਤੋਂ ਭਾਗਵਤ ਕਥਾ ਦੇ ਮੱਦੇਨਜ਼ਰ ਵਿਸ਼ਾਲ ਕਲਸ਼ ਯਾਤਰਾ ਕੱਢੀ <br/>
Ad Position 24