08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 02-03-2026
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਦਸਮੇਸ਼ ਪਾਤਿਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਮਹਾਨ ਗੁਰਮਤਿ ਸਮਾਗਮ ਗੁ. ਅਜੀਤਗੜ੍ਹ ਸਾਹਿਬ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਸੰਪਰਦਾ ਵਲੋਂ ਕਰਵਾਇਆ ਗਿਆ | ਸਾਰਿਆਂ ਤੋਂ ਪਹਿਲਾਂ ਪੰਥ ਦੇ ਨਾਮੀ ਰਾਗੀ, ਢਾਡੀ ਜਥਿਆਂ ਵਲੋਂ ਸੰਗਤ ਨੂੰ ਇਲਾਹੀ ਬਾਣੀ ਨਾਲ ਜੋੜਿਆ ਗਿਆ ਤੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ | ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਨੇ ਬੋਲਦਿਆਂ ਕਿਹਾ ਕਿ ਬਾਬਾ ਅਜੀਤ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ ਤਾਂ ਹੀ ਸਾਡਾ ਜੀਵਨ ਸਾਰਥਕ ਹੋਵੇਗਾ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਹੋਲਾ ਮਹੱਲਾ ਖ਼ਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ ਤੇ ਸੰਗਤਾਂ ਗੁਰੂ ਨਗਰੀ ਪਹੁੰਚ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਪੰਥ ਸੇਵਕ ਜਥਾ ਤੋਂ ਭਾਈ ਮਨਧੀਰ ਸਿੰਘ, ਮਾਸਟਰ ਜਸਵਿੰਦਰ ਸਿੰਘ ਮੀਰਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕੌਂਸਲਰ ਅਤੇ ਕਾਂਗਰਸ ਆਗੂ ਪੋਮੀ ਸੋਨੀ ਨੂੰ ਅੰਤਿਮ ਵਿਦਾਇਗੀ ਵੱਡੀ ਗਿਣਤੀ 'ਚ ਹਾਜ਼ਰ ਲੋਕਾਂ ਦੀਆਂ ਅੱਖਾਂ ਹੋਈ... ਅਗਲੀ ਖ਼ਬਰ ਪਿੰਡ ਕਾਲੇਵਾਲ ਵਿਖੇ ਮੁਫਤ ਚੈਰੀਟੇਬਲ ਲੈਬੋਰੇਟਰੀ ਕੈਂਪ ਲਗਾਇਆ
Ad Position 24