08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਮਿਸ਼ਨ ਵਲੋਂ ਸਮੂਹਿਕ ਅਨੰਦ ਕਾਰਜ ਕਰਵਾਏ <br/>

Ad Position 21
No active advertisement
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਮਿਸ਼ਨ ਵਲੋਂ ਕਰਵਾਏ ਸਮੂਹਿਕ ਅਨੰਦ ਕਾਰਜ ਅਤੇ ਕੀਰਤਨ ਕਰਦੇ ਹੋਏ ਗਿਆਨੀ ਕੁਲਵਿੰਦਰ ਸਿੰਘ | <br/> 02-03-2026
ਮੋਰਿੰਡਾ, 1 ਮਾਰਚ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੇਵਾ ਮਿਸ਼ਨ ਅਤੇ ਯੂਥ ਵੈੱਲਫੇਅਰ ਕਲੱਬ ਕਲਹੇੜੀ ਵਲੋਂ ਪਿੰਡ ਕਲਹੇੜੀ ਵਿਖੇ ਸਮਾਜ ਸੇਵੀ ਤਲਵੀਰ ਸਿੰਘ ਯੂ.ਐਸ.ਏ ਦੇ ਸਹਿਯੋਗ ਨਾਲ 9ਵਾਂ ਗੁਰਮਿਤ ਸਮਾਗਮ ਅਤੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਗਿਆਨੀ ਕੁਲਵਿੰਦਰ ਸਿੰਘ ਕਲਹੇੜੀ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਢਾਡੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਢਾਡੀ ਬਾਬਾ ਨੱਥਾ ਸਿੰਘ, ਬਾਬਾ ਅਬਦੁਲਾ ਜੀ ਦੇ ਢਾਡੀ ਜਥਿਆਂ ਵੱਲੋਂ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸੇ ਤਰ੍ਹਾਂ ਸੰਤ ਬਾਬਾ ਪਰਮਜੀਤ ਸਿੰਘ ਢਿੱਡਾਸਰ ਵਾਲੇ ਅਤੇ ਸੰਤ ਬਾਬਾ ਜੀਵਨ ਸਿੰਘ ਬੰਗਚੀ ਵਾਲਿਆਂ ਵਲੋਂ, ਗੁਰਬਾਣੀ ਕਥਾ, ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੇ ਆਖ਼ਰੀ ਦਿਨ 3 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ ਗਏ | ਸੰਸਥਾ ਵੱਲੋਂ ਨਵ ਵਿਆਹੇ ਜੋੜਿਆਂ ਨੂੰ ਘਰੇਲੂ ਸਾਮਾਨ, ਕੱਪੜੇ ਅਤੇ ਫ਼ਰਨੀਚਰ ਆਦਿ ਦਿੱਤਾ ਗਿਆ | ਇਸ ਮੌਕੇ ਲੰਗਰਾਂ ਦੀ ਸੇਵਾ ਸੰਤ ਬਾਬਾ ਅਜੀਤ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਵਲੋਂ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਨਿਹੰਗ ਸਿੰਘ ਬਾਬਾ ਰਾਜਾ ਰਾਜ ਸਿੰਘ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਪੀ.ਏ.ਡੀ.ਬੀ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਬਾਬਾ ਦਿਲਵਰ ਸਿੰਘ ਪੋਹਲੋਮਾਜਰਾ, ਬਾਬਾ ਕੁਲਦੀਪ ਸਿੰਘ, ਬਾਬਾ ਹਰਦੀਪ ਸਿੰਘ, ਬਾਬਾ ਸੁਰਮੁੱਖ ਸਿੰਘ ਚੰਡਿਆਲਾ, ਭਾਈ ਰਜਿੰਦਰ ਸਿੰਘ ਪੜੌਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਪਿੰਡ ਮਜਾਰੀ ਵਿਖੇ ਵੱਖ-ਵੱਖ ਅਹੁਦੇਦਾਰ ਨਿਯੁਕਤ <br/> ਅਗਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ <br/>
Ad Position 24