25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੈਨਸ਼ਨਰ ਮੁਲਾਜ਼ਮਾਂ ਵਲੋਂ 44 ਕਿਰਤ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 02-04-2026
ਸ੍ਰੀ ਅਨੰਦਪੁਰ ਸਾਹਿਬ, 1 ਅਪ੍ਰੈਲ (ਜੇ ਐਸ ਨਿੱਕੂਵਾਲ)-ਪਾਵਰਕਾਮ ਅਤੇ ਟਰਾਸਕੋ ਪੈਨਸ਼ਨ ਯੂਨੀਅਨ ਅਤੇ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਡਵੀਜ਼ਨ ਯੂਨਿਟ ਵਲੋਂ ਸਾਂਝੀ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਇੰਜ. ਜਸਵਿੰਦਰ ਸਿੰਘ ਔਲਖ ਅਤੇ ਸਰਕਲ ਪ੍ਰਧਾਨ ਸਾਥੀ ਤਿਲਕ ਰਾਜ ਵਲੋਂ ਕੀਤੀ ਗਈ | ਰੈਲੀ ਦੌਰਾਨ ਆਗੂਆਂ ਵਲੋਂ ਕੇਂਦਰ ਸਰਕਾਰ ਵਲੋਂ 44 ਕਿਰਤ ਕਾਨੂੰਨ ਨੂੰ ਰੱਦ ਨਾ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੋ 4 ਲੇਵਰ ਕੋਡ ਬਣਾਏ ਗਏ ਹਨ ਉਨ੍ਹਾਂ ਨੂੰ ਰੱਦ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 4 ਲੇਵਰ ਕੋਡ ਨੂੰ ਰੱਦ ਨਾ ਕੀਤਾ ਤਾਂ ਜਥੇਬੰਦੀ ਵਲੋਂ ਇਸ ਵਿਰੁੱਧ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਸਕੱਤਰ ਦੇਸ ਰਾਜ ਘਈ, ਡਵੀਜ਼ਨ ਸਕੱਤਰ ਮਾਨ ਸਿੰਘ ਅਤੇ ਪ੍ਰਧਾਨ ਰਮੇਸ਼ ਚੰਦ, ਪ੍ਰਧਾਨ ਸਰਬਨ ਸਿੰਘ, ਕੈਸ਼ੀਅਰ ਸੰਜੇ ਕੁਮਾਰ, ਮੀਤ ਪ੍ਰਧਾਨ ਸੰਜੀਵ ਕੁਮਾਰ, ਕੈਸੀਅਰ ਰਾਮਪਾਲ ਸਰਥਲੀ, ਸਕੱਤਰ ਸੁਰਿੰਦਰ ਕੁਮਾਰ, ਪ੍ਰਧਾਨ ਜਗਤਾਰ ਸਿੰਘ, ਇੰਜ. ਮਦਨ ਗੋਪਾਲ, ਚਰਨ ਦਾਸ, ਰੁਲੀਆ ਰਾਮ, ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਮਨੁੱਖ ਨੂੰ ਦੁੱਖਾਂ ਤੋਂ ਭੱਜਣਾ ਨਹੀਂ ਬਲਕਿ ਸਾਹਮਣਾ ਕਰਨਾ ਚਾਹੀਦਾ ਹੈ-ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ
Ad Position 24