25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨੰਗਲ ਦੀ ਮੈਗਾ ਵਿਕਾਸ ਰੈਲੀ 'ਚ ਵੱਡੀ ਤਾਦਾਦ 'ਚ ਅÏਰਤਾਂ ਦੀ ਰਹੀ ਸ਼ਮੂਲੀਅਤ- ਬੈਂਸ <br/>

Ad Position 21
No active advertisement
ਅਜੀਤ ਡੈਸਕ 02-04-2026
ਨੰਗਲ, 1 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਨੰਗਲ ਦੇ ਐਨ.ਐਫ.ਐਲ ਗਰਾਊਾਡ ਵਿਚ ਆਯੋਜਿਤ ਮੈਗਾ ਵਿਕਾਸ ਰੈਲੀ ਦੌਰਾਨ ਵੱਡੀ ਗਿਣਤੀ 'ਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੀਆਂ ਲੱਕ ਪੱਖੀ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ | ਉਨ੍ਹਾਂ ਦੇ ਦੱਸਿਆ ਕਿ ਰੈਲੀ ਵਿਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ | ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਅÏਰਤਾਂ ਨੇ ਨਾ ਸਿਰਫ਼ ਸਰਕਾਰ ਦੀਆਂ ਯੋਜਨਾਵਾਂ ਦਾ ਸਮਰਥਨ ਕੀਤਾ, ਸਗੋਂ ਆਪਣੇ ਉਤਸ਼ਾਹ ਨਾਲ ਸਮਾਗਮ ਦੌਰਾਨ ਰੰਗਲੇ ਪੰਜਾਬ ਦੀ ਤਸਵੀਰ ਪੇਸ਼ ਕੀਤੀ | ਇਸ ਮੌਕੇ ਮਨੀਸ਼ ਸਿਸੋਦੀਆ ਨੇ ਮਹਿਲਾਵਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪੰਜਾਬ ਵਿਚ ਹੋਏ ਬਦਲਾਅ ਦੀ ਨਿਸ਼ਾਨੀ ਹੈ |

Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਅਗਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ
Ad Position 24