25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੀਆਂਪੁਰ ਰੇਲਵੇ ਓਵਰਬਿ੍ਜ ਦਾ ਕੰਮ ਸ਼ੁਰੂ ਕਰਨ ਸੰਬੰਧੀ ਵਿਧਾਇਕ ਚੱਢਾ ਨੇ ਕੀਤੀ ਮੀਟਿੰਗ <br/>

Ad Position 21
No active advertisement
ਮੀਆਂਪੁਰ ਰੇਲਵੇ ਫਾਟਕ ਕੋਲ ਓਵਰ ਬਿ੍ਜ ਸਬੰਧੀ ਅਧਿਕਾਰੀਆਂ ਅਤੇ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਦਿਨੇਸ਼ ਚੱਢਾ | ਤਸਵੀਰ: ਅੰਮਿ੍ਤਪਾਲ ਸਿੰਘ ਬੰਟੀ <br/> 02-04-2026
ਪੁਰਖਾਲੀ, 1 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਮੀਆਂਪੁਰ ਰੇਲਵੇ ਓਵਰਬਿ੍ਜ ਪ੍ਰੋਜੈਕਟ ਨੂੰ ਲੈ ਕੇ ਰੇਲਵੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਾਂਝੀ ਬੈਠਕ ਕਰਕੇ ਇਸ ਸਬੰਧੀ ਵਿਉਂਤਬੰਦੀ ਕੀਤੀ ਗਈ | ਇਸ ਦੌਰਾਨ ਇਲਾਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨਾਲ ਵੀ ਗੱਲਬਾਤ ਕਰਦਿਆਂ ਪ੍ਰੋਜੈਕਟ ਦੀ ਯੋਜਨਾ ਤੇ ਵਿਉਂਤਬੰਦੀ ਤਿਆਰ ਕੀਤੀ ਗਈ | ਵਿਧਾਇਕ ਦਿਨੇਸ਼ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਆਂਪੁਰ ਰੇਲਵੇ ਟਰੈਕ 'ਤੇ ਲੰਬੇ ਸਮੇਂ ਤੋਂ ਲੋਕਾਂ ਨੂੰ ਭਾਰੀ ਟਰੈਫ਼ਿਕ ਜਾਮ ਅਤੇ ਆਵਾਜਾਈ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਲਗਭਗ 55.9 ਕਰੋੜ ਦੀ ਲਾਗਤ ਨਾਲ ਆਧੁਨਿਕ ਤਕਨੀਕੀ ਮਿਆਰਾਂ ਅਨੁਸਾਰ ਰੇਲਵੇ ਓਵਰਬਿ੍ਜ ਦਾ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੀ ਕੁਨੈਕਟਿਵਿਟੀ ਨੂੰ ਬਹੁਤ ਮਜ਼ਬੂਤ ਕਰੇਗਾ ਅਤੇ ਟਰੈਫ਼ਿਕ ਦੇ ਦਬਾਅ ਨੂੰ ਘਟਾਉਣ ਵਿਚ ਮਦਦਗਾਰ ਸਾਬਤ ਹੋਵੇਗਾ | ਵਿਧਾਇਕ ਚੱਢਾ ਨੇ ਦੱਸਿਆ ਕਿ ਟੈਂਡਰ ਜਾਰੀ ਹੋਣ ਤੋਂ ਬਾਅਦ ਕੰਮ ਦੀ ਅਵਾਰਡਿੰਗ ਅਤੇ ਫ਼ੀਲਡ ਐਕਜ਼ਿਕਿਊਸ਼ਨ ਤੁਰੰਤ ਸ਼ੁਰੂ ਕੀਤਾ ਜਾਵੇਗਾ | ਵਿਧਾਇਕ ਨੇ ਮੌਕੇ 'ਤੇ ਮੌਜੂਦ ਰੇਲਵੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪ੍ਰੀ-ਸਰਵੇ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਜ਼ਮੀਨ ਸੰਬੰਧੀ ਐਨ.ਓ.ਸੀ. ਦੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਜਾਵੇ | ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ | ਇਸ ਮੌਕੇ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੁਰਖਾਲੀ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਪੰਚਾਇਤ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਪ੍ਰਧਾਨ ਸੁਖਦੇਵ ਸਿੰਘ ਮੀਆਂਪੁਰ, ਚਰਨ ਸਿੰਘ ਬਰਦਾਰ, ਅਜੈਬ ਸਿੰਘ ਸਰਪੰਚ ਸਰਾੜੀ, ਮਨਪ੍ਰੀਤ ਸਿੰਘ ਸਰਪੰਚ ਭੱਦਲ, ਮੋਹਨ ਸਿੰਘ ਸਰਪੰਚ ਬੜੀ, ਰਣਜੋਧ ਸਿੰਘ ਸਰਪੰਚ ਰਾਮਪੁਰ, ਸੋਨੂ ਸਰਪੰਚ ਪੰਜੋਲੀ, ਕਿ੍ਸ਼ਨ ਸਿੰਘ ਬਿੰਦਰਖ, ਭਾਗ ਸਿੰਘ ਬੜੀ, ਸੁਰਿੰਦਰ ਸਿੰਘ ਬਬਾਨੀ ਸਮੇਤ ਇਲਾਕੇ ਦੇ ਹੋਰ ਸਰਪੰਚ ਪੰਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਨਵੇਂ ਲੇਬਰ ਕੋਡਾਂ ਨੂੰ ਲਾਗੂ ਕਰਨ 'ਤੇ ਮੋਦੀ ਸਰਕਾਰ ਦੀ ਅਰਥੀ ਫੂਕੀ <br/> ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਥਲੀ ਖੁਰਦ ਦਾ ਸਾਲਾਨਾ ਨਤੀਜਾ ਸ਼ਾਨਦਾਰ <br/>
Ad Position 24