05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੋਰਿੰਡਾ ਪੁਲਿਸ ਵਲੋਂ 21 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 24-06-2026
ਮੋਰਿੰਡਾ, 23 ਜੂਨ (ਤਰਲੋਚਨ ਸਿੰਘ ਕੰਗ)-ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਮੋਰਿੰਡਾ ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਿਟੀ ਮੋਰਿੰਡਾ ਦੇ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਮਨਜੀਤ ਸਿੰਘ ਪੁਲਿਸ ਪਾਰਟੀ ਸਮੇਤ ਪੰਜਕੋਹਾ ਪੈਲੇਸ ਚੌਂਕ ਵਿਖੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਲੁਧਿਆਣਾ ਵਲੋਂ ਆ ਰਹੇ ਦੋ ਨੌਜਵਾਨ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ, ਜਿਸ ਕਾਰਨ ਪੁਲਿਸ ਨੂੰ ਸ਼ੱਕ ਹੋਇਆ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ। ਉਨ੍ਹਾਂ ਦੀ ਪਛਾਣ ਨਰਿੰਦਰ ਕੁਮਾਰ ਵਾਸੀ ਸਿਰਸਾ (ਹਰਿਆਣਾ), ਹਾਲ ਵਾਸੀ ਮੋਹਾਲੀ ਅਤੇ ਗੁਰਲਾਲ ਸਿੰਘ ਵਾਸੀ ਕਰਨਾਲ (ਹਰਿਆਣਾ) ਵਜੋਂ ਹੋਈ। ਤਲਾਸ਼ੀ ਦੌਰਾਨ ਗੁਰਲਾਲ ਸਿੰਘ ਕੋਲੋਂ 21 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਨਰਿੰਦਰ ਕੁਮਾਰ ਕੋਲੋਂ ਕੋਈ ਨਸ਼ੀਲਾ ਪਦਾਰਥ ਨਹੀਂ ਮਿਲਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵਲੋਂ ਨਸ਼ੇ ਦੇ ਸਰੋਤਾਂ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚਾਰ ਮਹੀਨੇ ਬਾਅਦ ਵੀ ਨਹੀਂ ਸ਼ੁਰੂ ਹੋ ਸਕਿਆ ਬੇਲਾ ਚੌਂਕ ਤੋਂ ਰੂਪਨਗਰ ਬਾਈਪਾਸ ਤੱਕ ਸੜਕ ਨਿਰਮਾਣ ਦਾ ਕੰਮ ਅਗਲੀ ਖ਼ਬਰ ਉੱਪਰਲਾ ਗੜ੍ਹਬਾਗਾ ਵਿਚ ਬਾਂਦਰਾਂ ਦਾ ਆਤੰਕ, 8 ਸਾਲਾ ਬੱਚੀ ਗੰਭੀਰ ਜ਼ਖ਼ਮੀ
Ad Position 24