05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ ਐਸ.ਸੀ. ਵਿਭਾਗ ਬਲਾਕ ਰੂਪਨਗਰ ਦੇ ਚੇਅਰਮੈਨ ਨਿਯੁਕਤ

Ad Position 21
No active advertisement
ਅਜੀਤ ਡੈਸਕ 24-06-2026
ਪੁਰਖਾਲੀ, 23 ਜੂਨ (ਅੰਮ੍ਰਿਤਪਾਲ ਸਿੰਘ ਬੰਟੀ)-ਬਲਾਕ ਸੰਮਤੀ ਮੈਂਬਰ ਸ਼ਿੰਗਾਰਾ ਸਿੰਘ ਭੋਂਲੋਂ ਕਾਲੇਵਾਲ ਨੂੰ ਕਾਂਗਰਸ ਪਾਰਟੀ ਵਲੋਂ ਐਸ.ਸੀ. ਵਿਭਾਗ ਬਲਾਕ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਸ਼ਿੰਗਾਰਾ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀ ਸੇਵਾ ਕਰ ਰਹੇ ਹਨ। ਇਸ ਖੁਸ਼ੀ ਦੇ ਮੌਕੇ ’ਤੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ। ਇਸ ਮੌਕੇ ਅਜਮੇਰ ਸਿੰਘ ਲੋਦੀ ਮਾਜਰਾ ਚੇਅਰਮੈਨ ਐਸ.ਸੀ. ਵਿਭਾਗ ਜ਼ਿਲ੍ਹਾ ਰੂਪਨਗਰ ਵਲੋਂ ਸ਼ਿੰਗਾਰਾ ਸਿੰਘ ਨੂੰ ਸਨਮਾਨਿਤ ਕਰਦਿਆਂ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਮ ਸਿੰਘ ਭੰਗਾਲਾ , ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਗਿੱਲ, ਓ ਬੀ ਸੀ ਸੈੱਲ ਚੇਅਰਮੈਨ ਸ਼ਿਵ ਦਿਆਲ ਚੌਹਾਨ, ਦਿਲਬਰ ਸਿੰਘ ਸਾਬਕਾ ਸਰਪੰਚ, ਪੁਰਖਾਲੀ, ਕਮਲ ਰਾਣੇਆਲ, ਕ੍ਰਿਸ਼ਨ ਕੁਮਾਰ ਸੰਨੀ ਨੇ ਵੀ ਇਸ ਨਿਉਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਨੂੰ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਣਾ ਚਾਹੀਦਾ ਹੈ ਪੇਸ਼-ਗੋਗੀ ਅਗਲੀ ਖ਼ਬਰ ਵਿਧਾਇਕ ਚੱਢਾ ਨੇ ਮਗਰੋੜ ਤੇ ਅਕਬਰਪੁਰ ’ਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Ad Position 24