03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨੂਰਪੁਰ ਖ਼ੁਰਦ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਹੋਈ ਰਵਾਨਾ

ਨੂਰਪੁਰ ਬੇਦੀ, 2 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਨੂਰਪੁਰ ਖ਼ੁਰਦ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਦਰਸ਼ਨਾਂ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਬੱਸ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਬੀ.

Ad Position 21
No active advertisement
ਨੂਰਪੁਰ ਖ਼ੁਰਦ ਤੋਂ ਸ਼ਰਧਾਲੂਆਂ ਦੀ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਹੋਈ ਰਵਾਨਾ 03-08-2026
ਨੂਰਪੁਰ ਬੇਦੀ, 2 ਅਗਸਤ (ਵਿੰਦਰਪਾਲ ਝਾਂਡੀਆਂ)- ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਨੂਰਪੁਰ ਖ਼ੁਰਦ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਦਰਸ਼ਨਾਂ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤਾ ਗਿਆ। ਬੱਸ ਨੂੰ ਹਰੀ ਝੰਡੀ ਦਿਖਾਉਣ ਦੀ ਰਸਮ ਬੀ. ਐਸ. ਐਨ. ਐਲ. ਟੈਲੀਕਾਮ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਚੌਧਰੀ ਹੁਸਨ ਲਾਲ ਚੌਹਾਨ, ਸੰਮਤੀ ਮੈਂਬਰ ਹਰਮਿੰਦਰ ਸਿੰਘ ਬਿੰਦੀ ਤੇ ਯੂਥ ਕੋਆਰਡੀਨੇਟਰ ਜਗਦੀਪ ਸਿੰਘ ਦੀਪੀ ਚਾਹਲ ਨੇ ਸਾਂਝੇ ਤੌਰ ‘ਤੇ ਨਿਭਾਈ। ਇਸ ਮੌਕੇ ਚੌਧਰੀ ਹੁਸਨ ਲਾਲ ਚੌਹਾਨ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦੀ ਇੱਕ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਰਾਹੀਂ ਆਰਥਿਕ ਤੌਰ ‘ਤੇ ਹਰ ਵਰਗ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਨਮਾਨ ਕਰ ਰਹੀ ਹੈ ਅਤੇ ਇਹ ਯੋਜਨਾ ਸਮਾਜ ਵਿਚ ਆਪਸੀ ਸਾਂਝ ਅਤੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰ ਰਹੀ ਹੈ। ਹਰਵਿੰਦਰ ਬਿੰਦੀ, ਜਗਦੀਪ ਸਿੰਘ ਦੀਪੀ ਨੇ ਕਿਹਾ ਕਿ ਸਰਕਾਰ ਵਲੋਂ ਯਾਤਰੀਆਂ ਲਈ ਆਵਾਜਾਈ ਸਮੇਤ ਲੋੜੀਂਦੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਧਾਰਮਿਕ ਯਾਤਰਾ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਲੋਕਾਂ ਵਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਰਪੰਚ ਜਸਵਿੰਦਰ ਕੌਰ, ਗੁਰਪਾਲ ਸਿੰਘ, ਦਰਸ਼ਨ ਸਿੰਘ, ਸੁਮਨ ਦੇਵੀ, ਕੈਪਟਨ ਹਰਭਜਨ ਸਿੰਘ, ਰਾਕੇਸ਼ ਕੁਮਾਰ ਸੈਣੀ, ਸ਼ਿਵ ਕੁਮਾਰ ਕਾਲਾ, ਸਿੰਟੂ ਸਿੰਘ, ਗੋਰੀ ਸ਼ੰਕਰ, ਮਿਹਰ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ, ਜੋਗਿੰਦਰ ਕੌਰ, ਲੈਂਡ ਮੋਰਗੇਜ ਬੈਂਕ ਦੇ ਵਾਈਸ ਚੇਅਰਮੈਨ ਬੀਬੀ ਜਸਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਸ਼ੀ ਤੋਂ ਲਿਆਂਦੀ ਪਾਵਨ ਚਰਨ ਸਪਰਸ਼ ਮਿੱਟੀ ਦਾ ਰੂਪਨਗਰ ਵਿਖੇ ਸ਼ਰਧਾ ਨਾਲ ਸਵਾਗਤ ਅਗਲੀ ਖ਼ਬਰ ਐਸ. ਓ. ਆਈ. ਵਲੋਂ ਪੇਪਰ ਘੁਟਾਲਿਆਂ, ਪੇਪਰ ਲੀਕ ਤੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਵਿਰੁੱਧ 6 ਨੂੰ ਵਿਸ਼ਾਲ ਧਰਨਾ...
Ad Position 24
No active advertisement