03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਡੇਰਾਬੱਸੀ ਦੇ ਭਾਈ ਹਰਪ੍ਰੀਤ ਸਿੰਘ ਅਮਲਾਲਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਸਕੱਤਰ ਨਿਯੁਕਤ

ਡੇਰਾਬੱਸੀ, 2 ਅਗਸਤ (ਰਣਬੀਰ ਸਿੰਘ ਪੜ੍ਹੀ)-ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਪਣੇ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬੀਤੇ ਦਿਨੀਂ ਪਾਰਟੀ ਵਲੋਂ ਜ਼ਿਲ੍ਹਾ ਮੁਹਾਲੀ ਇਕਾਈ ਦਾ ਐਲਾਨ ਕੀਤਾ ਗਿਆ ਸੀ, ਜਿਸ ਦੌਰਾਨ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਹਰਪ੍ਰੀਤ ਸਿੰਘ ਅਮਲਾਲਾ ਨੂੰ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਖ਼ੂਨਦਾਨ ਕੈਂਪ ਲਗਾਇਆ 03-08-2026
ਡੇਰਾਬੱਸੀ, 2 ਅਗਸਤ (ਰਣਬੀਰ ਸਿੰਘ ਪੜ੍ਹੀ)-ਸੂਬੇ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਆਪਣੇ ਢਾਂਚੇ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਬੀਤੇ ਦਿਨੀਂ ਪਾਰਟੀ ਵਲੋਂ ਜ਼ਿਲ੍ਹਾ ਮੁਹਾਲੀ ਇਕਾਈ ਦਾ ਐਲਾਨ ਕੀਤਾ ਗਿਆ ਸੀ, ਜਿਸ ਦੌਰਾਨ ਦਮਦਮੀ ਟਕਸਾਲ ਦੇ ਵਿਦਿਆਰਥੀ ਭਾਈ ਹਰਪ੍ਰੀਤ ਸਿੰਘ ਅਮਲਾਲਾ ਨੂੰ ਪਾਰਟੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਹਰਪ੍ਰੀਤ ਸਿੰਘ ਅਮਲਾਲਾ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ, ਸਰਪ੍ਰਸਤ ਬਾਪੂ ਤਰਸੇਮ ਸਿੰਘ, ਸੈਕਟਰ ਪ੍ਰਧਾਨ ਸਰਬਜੀਤ ਸਿੰਘ ਖ਼ਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਜਥੇਬੰਦੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਤਾਂ ਜੋ ਸੂਬੇ ‘ਚ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣ ਸਕੇ ਅਤੇ ਸੂਬੇ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਪੂਰੀਆਂ ਹੋ ਸਕਣ। ਭਾਈ ਹਰਪ੍ਰੀਤ ਸਿੰਘ ਅਮਲਾਲਾ ਨੇ ਅੱਗੇ ਕਿਹਾ ਕਿ ਸੂਬੇ ‘ਚ ਅਕਾਲੀ ਦਲ ਵਾਰਿਸ ਪੰਜਾਬ ਦੀ ਹਰਮਨ-ਪਿਆਰਤਾ ‘ਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ, ਜਿਸ ਦੀ ਮਿਸਾਲ ਬੀਤੇ ਦਿਨੀਂ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ‘ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਏ ਇਕੱਠ ਤੋਂ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਸਿੰਗਲ ਯੂਜ਼ ਪਲਾਸਟਿਕ ਛੱਡੋ, ਵਾਤਾਵਰਨ ਸੁਰੱਖਿਆ ਦਾ ਸੰਕਲਪ ਲਓ- ਰਾਓ ਨਰਬੀਰ ਸਿੰਘ ਅਗਲੀ ਖ਼ਬਰ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਸਟਾਫ਼ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਭਾਰੀ ਰੋਸ
Ad Position 24
No active advertisement