05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

7 ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਲਈ ਅਧਿਆਪਕਾਂ ਨੂੰ ਕੀਤਾ ਜਾ ਰਿਹਾ ਲਾਮਬੰਦ-ਚੌਂਤਾ

ਨੂਰਪੁਰ ਬੇਦੀ, 5 ਅਗਸਤ (ਵਿੰਦਰਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਤੇ ਮਨਦੀਪ ਕੁਮਾਰ ਸਰਥਲੀ ਨੇ ਸਾਂਝੇ ਬਿਆਨ ਰਾਹੀ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇ ਕਮਿਸ਼ਨ ਦਾ ਬਕਾਇਆ ਦੇਣ ਦੀ ਗੱਲ ਕਹੀ ਗਈ ਹੈ, ਪਰ ਪੇ ਕਮਿਸ਼ਨ ਦਾ ਬਕਾਇਆ ਕਿਸਤਾਂ ਵਿਚ 2031 ਤੱਕ ਦੇਣ ਦਾ ਕ੍ਰਟੇਰੀਆ ਬਣਾਇਆ ਹੈ, ਜੋ ਕਿ ਮੁਲਾਜ਼ਮਾਂ ਤੇ ਪੈਨਸ਼ਨ ਨਾਲ ਬੇਇਨਸਾਫੀ ਹੈ। ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਲਈ ਅਧਿਆਪਕਾਂ ਨੂੰ ਲਾਮਬੰਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਨੂਰਪੁਰ ਬੇਦੀ, 5 ਅਗਸਤ (ਵਿੰਦਰਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਜਗਮੋਹਨ ਸਿੰਘ ਚੌਂਤਾ ਤੇ ਮਨਦੀਪ ਕੁਮਾਰ ਸਰਥਲੀ ਨੇ ਸਾਂਝੇ ਬਿਆਨ ਰਾਹੀ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇ ਕਮਿਸ਼ਨ ਦਾ ਬਕਾਇਆ ਦੇਣ ਦੀ ਗੱਲ ਕਹੀ ਗਈ ਹੈ, ਪਰ ਪੇ ਕਮਿਸ਼ਨ ਦਾ ਬਕਾਇਆ ਕਿਸਤਾਂ ਵਿਚ 2031 ਤੱਕ ਦੇਣ ਦਾ ਕ੍ਰਟੇਰੀਆ ਬਣਾਇਆ ਹੈ, ਜੋ ਕਿ ਮੁਲਾਜ਼ਮਾਂ ਤੇ ਪੈਨਸ਼ਨ ਨਾਲ ਬੇਇਨਸਾਫੀ ਹੈ। ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਦੇ ਲਈ ਅਧਿਆਪਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਮਾਸਟਰ ਨਰਿੰਦਰ ਕੁਮਾਰ, ਮਾਸਟਰ ਰਣਜੀਤ ਸਿੰਘ, ਮਾਸਟਰ ਕੁਲਵੰਤ ਸਿੰਘ, ਮਾਸਟਰ ਸੋਹਣ ਲਾਲ, ਮਾਸਟਰ ਗੁਰਵਿੰਦਰ ਸਿੰਘ ਅਬਿਆਣਾ, ਮਾਸਟਰ ਲਖਵਿੰਦਰ ਸਿੰਘ, ਮਾਸਟਰ ਜਸਵਿੰਦਰ ਸਿੰਘ ਆਦਿ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਦੇ ਤਿੰਨ ਬਿਜਲੀ ਕਾਮਿਆਂ ਦੀ ਮੌਤ ’ਤੇ ਡਾ. ਚੀਮਾ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਵਜੰਮੇ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਵਧੀਆ ਆਹਾਰ-ਡਾ. ਬੌਬੀ ਗੁਲਾਟੀ
Ad Position 24
No active advertisement