08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵਣ ਵਿਭਾਗ ਦੇ ਪੱਕੇ ਤੇ ਡੇਲੀਵੇਜ ਕਰਮਚਾਰੀਆਂ ਨੇ ਕੰਮ ਠੱਪ ਕਰ ਕੇ ਹੜਤਾਲ ਕੀਤੀ ਸ਼ੁਰੂ

ਨੂਰਪੁਰ ਬੇਦੀ, 7 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵਣ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ ਪੱਕੇ ਤੇ ਡੇਲੀਵੇਜ ਕਰਮਚਾਰੀਆਂ ਨੇ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਦੀ ਅਦਾਇਗੀ ਨਾ ਹੋਣ, ਲੰਬਿਤ ਮੰਗਾਂ ਦੇ ਹੱਲ ਵਿਚ ਹੋ ਰਹੀ ਦੇਰੀ ਅਤੇ ਪੱਕੇ ਕਰਮਚਾਰੀਆਂ ਨੂੰ ਬਣਦਾ ਟੀ. ਏ.

Ad Position 21
No active advertisement
ਅਜੀਤ ਡੈਸਕ 08-08-2026
ਨੂਰਪੁਰ ਬੇਦੀ, 7 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਵਣ ਵਿਭਾਗ ਵਿਚ ਸੇਵਾਵਾਂ ਨਿਭਾ ਰਹੇ ਪੱਕੇ ਤੇ ਡੇਲੀਵੇਜ ਕਰਮਚਾਰੀਆਂ ਨੇ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਦੀ ਅਦਾਇਗੀ ਨਾ ਹੋਣ, ਲੰਬਿਤ ਮੰਗਾਂ ਦੇ ਹੱਲ ਵਿਚ ਹੋ ਰਹੀ ਦੇਰੀ ਅਤੇ ਪੱਕੇ ਕਰਮਚਾਰੀਆਂ ਨੂੰ ਬਣਦਾ ਟੀ.ਏ./ਡੀ.ਏ. ਅਦਾ ਨਾ ਕੀਤੇ ਜਾਣ ਦੇ ਵਿਰੋਧ ਵਿਚ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਤਹਿਤ ਪੰਜਾਬ ਭਰ ਦੀਆਂ ਵੱਖ-ਵੱਖ ਵਣ ਰੇਂਜਾਂ ਵਿਚ ਕੰਮਕਾਜ ਠੱਪ ਕਰਕੇ ਕਰਮਚਾਰੀ ਧਰਨਿਆਂ ’ਤੇ ਬੈਠ ਗਏ ਹਨ। ਇਸ ਸਬੰਧੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਤੋਂ ਬਾਅਦ ਲਏ ਗਏ ਫ਼ੈਸਲਿਆਂ ਅਨੁਸਾਰ ਅੱਜ ਵਣ ਰੇਂਜ ਦਫ਼ਤਰ ਨੂਰਪੁਰ ਬੇਦੀ ਦੇ ਬਾਹਰ ਕਰਮਚਾਰੀਆਂ ਨੇ ਕੰਮ ਮੁਕੰਮਲ ਤੌਰ ’ਤੇ ਠੱਪ ਰੱਖਦਿਆਂ ਧਰਨਾ ਦਿੱਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਡੇਲੀਵੇਜ ਕਰਮਚਾਰੀਆਂ ਦੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਵਿਭਾਗ ਤੇ ਸਰਕਾਰ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਕਰਮਚਾਰੀਆਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਿਆ ਹੈ। ਆਗੂਆਂ ਨੇ ਦੱਸਿਆ ਕਿ 10 ਅਗਸਤ ਨੂੰ ਮੋਹਾਲੀ ਵਿਖੇ ਮੁੱਖ ਵਣਪਾਲ ਦੇ ਦਫ਼ਤਰ ਸਾਹਮਣੇ ਜਦਕਿ 17 ਅਗਸਤ ਤੋਂ ਵਿੱਤ ਮੰਤਰੀ ਦੇ ਹਲਕੇ ਦਿੜਬਾ ਵਿਖੇ ਰੋਸ ਰੈਲੀ ਕਰਕੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਦੇ ਰੇਂਜ ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ, ਕੇਸਰ ਸਿੰਘ, ਪਰਮਜੀਤ ਸਿੰਘ, ਜ਼ਿਲ੍ਹਾ ਚੇਅਰਮੈਨ ਨਿਰਮਲ ਸਿੰਘ, ਬਲਵੀਰ ਕੌਰ, ਜ਼ਿਲ੍ਹਾ ਪ੍ਰਧਾਨ ਰਵੀਕਾਂਤ ਮੂਸਾਪੁਰ ਅਤੇ ਸੁਰਿੰਦਰਪਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਮੇਂ ਸਿਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਦਾ ਪਹਿਲਾ ਪੜਾਅ ਹੋਇਆ ਮੁਕੰਮਲ 93.23 ਫ਼ੀਸਦੀ ਵੋਟਰਾਂ ਦੀ ਗਿਣਤੀ ਮੁਕੰਮਲ, 5,23,752 ਗਿਣਤੀ... ਅਗਲੀ ਖ਼ਬਰ ਬੱਚਿਆਂ ’ਚ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਡੀਵਾਰਮਿੰਗ ਪ੍ਰਭਾਵਸ਼ਾਲੀ ਬਚਾਅ-ਡਾ. ਬੋਬੀ ਗੁਲਾਟੀ
Ad Position 24