08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ’ਤੇ ਕੌਮਾਂਤਰੀ ਕਾਨਫ਼ਰੰਸ ਕਰਵਾਈ

ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਆਟੋਨੋਮਸ ਕਾਲਜ) ਵਿਖੇ ਭਾਰਤੀ ਸਮਾਜਿਕ ਵਿਗਿਆਨ ਖੋਜ ਪਰਿਸ਼ਦ ਨਵੀਂ ਦਿੱਲੀ ਦੇ ਸਹਿਯੋਗ ਨਾਲ ਭਾਰਤੀ ਗਿਆਨ ਪ੍ਰਣਾਲੀ ‘ਤੇ ਕਰਵਾਈ ਗਈ ਦੋ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ। ਇਸ ਕਾਨਫ਼ਰੰਸ ‘ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਵਿਦਵਾਨਾਂ, ਖੋਜਾਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ ਅਤੇ ਭਾਰਤੀ ਗਿਆਨ ਪ੍ਰਣਾਲੀ ਦੇ ਵੱਖ-ਵੱਖ ਪੱਖਾਂ, ਇਸ ਦੀ ਸਮਕਾਲੀ ਪ੍ਰਸੰਗਿਕਤਾ ਅਤੇ ਵਿਸ਼ਵ ਪੱਧਰੀ ਮਹੱਤਤਾ ‘ਤੇ ਵਿਚਾਰ-ਵਟਾਂਦਰਾ ਕੀਤਾ।

Ad Position 21
No active advertisement
ਅਜੀਤ ਡੈਸਕ 08-08-2026
ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ (ਆਟੋਨੋਮਸ ਕਾਲਜ) ਵਿਖੇ ਭਾਰਤੀ ਸਮਾਜਿਕ ਵਿਗਿਆਨ ਖੋਜ ਪਰਿਸ਼ਦ ਨਵੀਂ ਦਿੱਲੀ ਦੇ ਸਹਿਯੋਗ ਨਾਲ ਭਾਰਤੀ ਗਿਆਨ ਪ੍ਰਣਾਲੀ ‘ਤੇ ਕਰਵਾਈ ਗਈ ਦੋ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਕਰਵਾਈ ਗਈ। ਇਸ ਕਾਨਫ਼ਰੰਸ ‘ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਵਿਦਵਾਨਾਂ, ਖੋਜਾਰਥੀਆਂ ਤੇ ਅਧਿਆਪਕਾਂ ਨੇ ਭਾਗ ਲਿਆ ਅਤੇ ਭਾਰਤੀ ਗਿਆਨ ਪ੍ਰਣਾਲੀ ਦੇ ਵੱਖ-ਵੱਖ ਪੱਖਾਂ, ਇਸ ਦੀ ਸਮਕਾਲੀ ਪ੍ਰਸੰਗਿਕਤਾ ਅਤੇ ਵਿਸ਼ਵ ਪੱਧਰੀ ਮਹੱਤਤਾ ‘ਤੇ ਵਿਚਾਰ-ਵਟਾਂਦਰਾ ਕੀਤਾ। ਕਾਨਫ਼ਰੰਸ ਦੇ ਦੂਜੇ ਅਤੇ ਆਖ਼ਰੀ ਦਿਨ ਵੈਲੇਡਿਕਟਰੀ ਸੈਸ਼ਨ ਵੀ ਕਰਵਾਇਆ ਗਿਆ । ਸੈਸ਼ਨ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੇ ਸਵਾਗਤੀ ਸੰਬੋਧਨ ਨਾਲ ਹੋਈ। ਉਨ੍ਹਾਂ ਦੋ ਰੋਜ਼ਾ ਕਾਨਫ਼ਰੰਸ ਦੌਰਾਨ ਦੇਸ਼-ਵਿਦੇਸ਼ ਤੋਂ ਪਹੁੰਚੇ ਵਿਦਵਾਨਾਂ, ਖੋਜਾਰਥੀਆਂ ਅਤੇ ਭਾਗੀਦਾਰਾਂ ਦਾ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪੁੱਜਣ ‘ਤੇ ਵਿਦਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਅਕਾਦਮਿਕ ਮੰਚ ਭਾਰਤੀ ਗਿਆਨ ਪਰੰਪਰਾ ਨੂੰ ਆਧੁਨਿਕ ਸਿੱਖਿਆ ਅਤੇ ਖੋਜ ਨਾਲ ਜੋੜਨ ‘ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵੈਲੇਡਿਕਟਰੀ ਸੈਸ਼ਨ ‘ਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ, ਗੜ੍ਹਸ਼ੰਕਰ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਤੋਂ ਪ੍ਰੋਫੈਸਰ ਡਾ. ਸ਼ਮ੍ਹਾ ਨੇ ਵੀ ਮੌਜੂਦਾ ਸਮੇਂ ਵਿਚ ਭਾਰਤੀ ਗਿਆਨ ਪ੍ਰਣਾਲੀ ਦੀ ਪ੍ਰਸੰਗਿਕਤਾ ਤੇ ਵਿਚਾਰ ਪੇਸ਼ ਕੀਤੇ। ਇਸ ਤੋਂ ਪਹਿਲਾਂ ਕਾਨਫ਼ਰੰਸ ਕੋਆਰਡੀਨੇਟਰ ਡਾ. ਗੁਰਪ੍ਰੀਤ ਕੌਰ ਨੇ ਦੋ ਰੋਜ਼ਾ ਕਾਨਫ਼ਰੰਸ ਦੀ ਕਾਰਵਾਈ ਅਤੇ ਪ੍ਰਾਪਤੀਆਂ ਬਾਰੇ ਸੰਖੇਪ ਰਿਪੋਰਟ ਪੇਸ਼ ਕੀਤੀ। ਇਸ ਤੋਂ ਬਾਅਦ ਕਾਨਫ਼ਰੰਸ ਵਿਚ ਭਾਗ ਲੈਣ ਵਾਲੇ ਵਿਦਵਾਨਾਂ ਅਤੇ ਖੋਜਾਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਵਿਸ਼ੇਸ਼ ਮਹਿਮਾਨਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਕਾਨਫ਼ਰੰਸ ਦੀ ਕੋ-ਕੋਆਰਡੀਨੇਟਰ ਡਾ. ਸ਼ਵੇਤਾ ਕੌਂਸਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਕਾਲਜ ਦੇ ਸਮੁੱਚੇ ਸਟਾਫ਼ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸਵਾਗਤ ਯੋਗ ਕਦਮ-ਸਰਪੰਚ ਰਾਮ ਧਨ ਬਾਂਠ ਅਗਲੀ ਖ਼ਬਰ ਖ਼ਾਲਸਾ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ
Ad Position 24