08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸਵਾਗਤ ਯੋਗ ਕਦਮ-ਸਰਪੰਚ ਰਾਮ ਧਨ ਬਾਂਠ

ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)- ਗਊਸ਼ਾਲਾ ਸੁੱਖੇਮਾਜਰਾ ਵਿਖੇ ਸੇਵਾ ਕਰ ਰਹੇ ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸਰਪੰਚ ਰਾਮ ਧਨ ਬਾਂਠ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਗਊਸ਼ਾਲਾਵਾਂ ਦੇ ਭਲੇ ਅਤੇ ਉਨ੍ਹਾਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਿਆਂਦੇ ਗਏ ਬਿੱਲ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿਤ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇੱਕ ਅਹਿਮ ਕਦਮ ਹੈ।

Ad Position 21
No active advertisement
ਅਜੀਤ ਡੈਸਕ 08-08-2026
ਨੂਰਪੁਰ ਬੇਦੀ, 7 ਅਗਸਤ (ਵਿੰਦਰਪਾਲ ਝਾਂਡੀਆਂ)- ਗਊਸ਼ਾਲਾ ਸੁੱਖੇਮਾਜਰਾ ਵਿਖੇ ਸੇਵਾ ਕਰ ਰਹੇ ਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਸਰਪੰਚ ਰਾਮ ਧਨ ਬਾਂਠ ਨੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਗਊਸ਼ਾਲਾਵਾਂ ਦੇ ਭਲੇ ਅਤੇ ਉਨ੍ਹਾਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਿਆਂਦੇ ਗਏ ਬਿੱਲ ਦਾ ਭਰਵਾਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕ ਹਿਤ ਦੇ ਨਾਲ-ਨਾਲ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਭਲਾਈ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਬਿੱਲ ਉਸੇ ਦਿਸ਼ਾ ਵਿਚ ਇੱਕ ਅਹਿਮ ਕਦਮ ਹੈ। ਰਾਮ ਧਨ ਨੇ ਕਿਹਾ ਕਿ ਗਊਸ਼ਾਲਾਵਾਂ ਬੇਸਹਾਰਾ ਗਊਆਂ ਦੀ ਸੰਭਾਲ ਦਾ ਸਭ ਤੋਂ ਵੱਡਾ ਆਸਰਾ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਪ੍ਰਭਾਵਸ਼ਾਲੀ ਪ੍ਰਬੰਧਨ ਬਹੁਤ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਅਤੇ ਗਊ ਸੇਵਾ ਨਾਲ ਜੁੜੀਆਂ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ-ਹਿੱਤਕਾਰੀ ਪਹਿਲ ਦਾ ਸਵਾਗਤ ਕਰਨ ਅਤੇ ਸਰਕਾਰ ਨਾਲ ਮਿਲ ਕੇ ਗਊਆਂ ਦੀ ਸੁਰੱਖਿਆ ਅਤੇ ਭਲਾਈ ਲਈ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਮਾਵਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਭਾਰਤੀ ਗਿਆਨ ਪ੍ਰਣਾਲੀ ’ਤੇ ਕੌਮਾਂਤਰੀ ਕਾਨਫ਼ਰੰਸ ਕਰਵਾਈ
Ad Position 24