09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਮਾਵਾਂ ਨੂੰ ਕੀਤਾ ਜਾਗਰੂਕ

ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਮਾਵਾਂ ਅਤੇ ਪਰਿਵਾਰਾਂ ਨੂੰ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਰੂਪਨਗਰ ਡਾ.

Ad Position 21
No active advertisement
ਅਜੀਤ ਡੈਸਕ 08-08-2026
ਸ੍ਰੀ ਅਨੰਦਪੁਰ ਸਾਹਿਬ, 7 ਅਗਸਤ (ਕਰਨੈਲ ਸਿੰਘ)-ਸਿਹਤ ਵਿਭਾਗ ਪੰਜਾਬ ਵਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਮਾਵਾਂ ਅਤੇ ਪਰਿਵਾਰਾਂ ਨੂੰ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਰੂਪਨਗਰ ਡਾ. ਬੌਬੀ ਗੁਲ੍ਹਾਟੀ ਅਤੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਵਰਕਸ਼ਾਪ ‘ਚ ਡਾ.ਸੁਨੈਨਾ ਗੁਪਤਾ ਮਾਹਿਰ ਔਰਤ ਰੋਗ, ਵਲੋਂ ਮਾਵਾਂ ਨੂੰ ਮਾਂ ਦੇ ਦੁੱਧ ਦੇ ਫ਼ਾਇਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾ. ਸੁਨੈਨਾ ਗੁਪਤਾ ਨੇ ਦੱਸਿਆ ਕਿ ਹਰ ਨਵਜੰਮੇ ਬੱਚੇ ਨੂੰ ਜਨਮ ਤੋਂ ਪਹਿਲੇ ਇੱਕ ਘੰਟੇ ਦੇ ਅੰਦਰ ਮਾਂ ਦਾ ਦੁੱਧ ਪਿਲਾਉਣਾ ਸ਼ੁਰੂ ਕਰਨਾ ਚਾਹੀਦਾ ਹੈ। ਮਾਂ ਦਾ ਪਹਿਲਾ ਪੀਲਾ ਗਾੜ੍ਹਾ ਦੁੱਧ (ਕੋਲੋਸਟਰਮ) ਬੱਚੇ ਲਈ ਕੁਦਰਤੀ ਟੀਕੇ ਵਾਂਗ ਕੰਮ ਕਰਦਾ ਹੈ ਅਤੇ ਉਸ ਦੀ ਰੋਗ-ਪ੍ਰਤੀਰੋਧਕ ਸਮਰੱਥਾ ਨੂੰ ਮਜ਼ਬੂਤ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ । ਉਨ੍ਹਾਂ ਦੱਸਿਆ ਕਿ ਛੇ ਮਹੀਨੇ ਬਾਅਦ ਬੱਚੇ ਨੂੰ ਉਚਿੱਤ ਪੂਰਕ ਆਹਾਰ ਦੇ ਨਾਲ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੱਕ ਮਾਂ ਦਾ ਦੁੱਧ ਜਾਰੀ ਰੱਖਣਾ ਚਾਹੀਦਾ ਹੈ। ਮਾਂ ਦਾ ਦੁੱਧ ਬੱਚੇ ਨੂੰ ਲੋੜੀਂਦਾ ਪੋਸ਼ਣ ਪ੍ਰਦਾਨ ਕਰਨ ਦੇ ਨਾਲ ਦਸਤ, ਨਿਮੋਨੀਆ ਅਤੇ ਹੋਰ ਇਨਫੈਕਸ਼ਨਾਂ ਤੋਂ ਬਚਾਅ ਵਿਚ ਸਹਾਇਕ ਹੁੰਦਾ ਹੈ ਅਤੇ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਦੌਰਾਨ ਡਾ.ਅਪਰਾਜਿਤਾ ਧਰਮਾਣੀ, ਸੀਮਾ ਦੇਵੀ ਐਲ.ਐਚ.ਵੀ., ਕੁਲਵਿੰਦਰ ਕੌਰ ਏ.ਐਨ.ਐਮ. ਅਤੇ ਸਮੂਹ ਆਸ਼ਾ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਦੇ ਪੰਜਾਬ ਭਾਜਪਾ ਦੇ ਸੀ: ਮੀਤ ਪ੍ਰਧਾਨ ਬਣਨ ਦੀ ਖ਼ੁਸ਼ੀ ’ਚ ਲੱਡੂ ਵੰਡੇ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗਊਸ਼ਾਲਾਵਾਂ ਦੇ ਭਲੇ ਲਈ ਲਿਆਂਦਾ ਬਿੱਲ ਸਵਾਗਤ ਯੋਗ ਕਦਮ-ਸਰਪੰਚ ਰਾਮ ਧਨ ਬਾਂਠ
Ad Position 24